< 1 Samuel 17 >
1 Now the Philistines gathered their forces for war at Socoh in Judah, and they camped between Socoh and Azekah in Ephes-dammim.
੧ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।
2 Saul and the men of Israel assembled and camped in the Valley of Elah, arraying themselves for battle against the Philistines.
੨ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।
3 The Philistines stood on one hill and the Israelites stood on another, with the valley between them.
੩ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।
4 Then a champion named Goliath, who was from Gath, came out from the Philistine camp. He was six cubits and a span in height,
੪ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।
5 and he had a bronze helmet on his head. He wore a bronze coat of mail weighing five thousand shekels,
੫ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।
6 and he had armor of bronze on his legs and a javelin of bronze slung between his shoulders.
੬ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।
7 The shaft of his spear was like a weaver’s beam, and its iron point weighed six hundred shekels. In addition, his shield bearer went before him.
੭ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।
8 And Goliath stood and shouted to the ranks of Israel, “Why do you come out and array yourselves for battle? Am I not a Philistine, and are you not servants of Saul? Choose one of your men and have him come down against me.
੮ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।
9 If he is able to fight me and kill me, then we will be your servants. But if I prevail against him and kill him, then you shall be our servants and labor for us.”
੯ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।
10 Then the Philistine said, “I defy the ranks of Israel this day! Give me a man to fight!”
੧੦ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।
11 On hearing the words of the Philistine, Saul and all the Israelites were dismayed and greatly afraid.
੧੧ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ।
12 Now David was the son of a man named Jesse, an Ephrathite from Bethlehem of Judah who had eight sons in the days of Saul. And Jesse was old and well along in years.
੧੨ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।
13 The three older sons of Jesse had followed Saul into battle: The firstborn was Eliab, the second was Abinadab, and the third was Shammah.
੧੩ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।
14 And David was the youngest. The three oldest had followed Saul,
੧੪ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ
15 but David went back and forth from Saul to tend his father’s sheep in Bethlehem.
੧੫ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ।
16 For forty days the Philistine came forward every morning and evening to take his stand.
੧੬ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।
17 One day Jesse said to his son David, “Take this ephah of roasted grain and these ten loaves of bread for your brothers and hurry to their camp.
੧੭ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।
18 Take also these ten portions of cheese to the commander of their unit. Check on the welfare of your brothers and bring back an assurance from them.
੧੮ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।
19 They are with Saul and all the men of Israel in the Valley of Elah, fighting against the Philistines.”
੧੯ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ।
20 So David got up early in the morning, left the flock with a keeper, loaded up, and set out as Jesse had instructed him. He reached the camp as the army was marching out to its position and shouting the battle cry.
੨੦ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।
21 And Israel and the Philistines arrayed in formation against each other.
੨੧ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ-ਸਾਹਮਣੇ ਕਤਾਰਾਂ ਬੰਨ੍ਹੀਆਂ ਸਨ।
22 Then David left his supplies in the care of the quartermaster and ran to the battle line. When he arrived, he asked his brothers how they were doing.
੨੨ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।
23 And as he was speaking with them, suddenly the champion named Goliath, the Philistine from Gath, came forward from the Philistines and shouted his usual words, which David also heard.
੨੩ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ।
24 When all the men of Israel saw Goliath, they fled from him in great fear.
੨੪ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ
25 Now the men of Israel had been saying, “Do you see this man who keeps coming out to defy Israel? To the man who kills him the king will give great riches. And he will give him his daughter in marriage and exempt his father’s house from taxation in Israel.”
੨੫ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।
26 David asked the men who were standing with him, “What will be done for the man who kills this Philistine and removes this disgrace from Israel? Just who is this uncircumcised Philistine, that he should defy the armies of the living God?”
੨੬ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?
27 The people told him about the offer, saying, “That is what will be done for the man who kills him.”
੨੭ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਮਿਲੇਗਾ।
28 Now when David’s oldest brother Eliab heard him speaking to the men, his anger burned against David. “Why have you come down here?” he asked. “And with whom did you leave those few sheep in the wilderness? I know your pride and wickedness of heart—you have come down to see the battle!”
੨੮ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
29 “What have I done now?” said David. “Was it not just a question?”
੨੯ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।
30 Then he turned from him toward another and asked about the offer, and those people answered him just as the first ones had answered.
੩੦ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ।
31 Now David’s words were overheard and reported to Saul, who called for him.
੩੧ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।
32 And David said to Saul, “Let no man’s heart fail on account of this Philistine. Your servant will go and fight him!”
੩੨ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।
33 But Saul replied, “You cannot go out against this Philistine to fight him. You are just a boy, and he has been a warrior from his youth.”
੩੩ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।
34 David replied, “Your servant has been tending his father’s sheep, and whenever a lion or a bear came and carried off a lamb from the flock,
੩੪ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।
35 I went after it, struck it down, and delivered the lamb from its mouth. If it reared up against me, I would grab it by its fur, strike it down, and kill it.
੩੫ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।
36 Your servant has killed lions and bears; this uncircumcised Philistine will be like one of them, for he has defied the armies of the living God.”
੩੬ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!
37 David added, “The LORD, who delivered me from the claws of the lion and the bear, will deliver me from the hand of this Philistine.” “Go,” said Saul, “and may the LORD be with you.”
੩੭ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।
38 Then Saul clothed David in his own tunic, put a bronze helmet on his head, and dressed him in armor.
੩੮ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ
39 David strapped his sword over the tunic and tried to walk, but he was not accustomed to them. “I cannot walk in these,” David said to Saul. “I am not accustomed to them.” So David took them off.
੩੯ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।
40 And David took his staff in his hand, selected five smooth stones from the brook, and put them in the pouch of his shepherd’s bag. And with his sling in hand, he approached the Philistine.
੪੦ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।
41 Now the Philistine came closer and closer to David, with his shield-bearer before him.
੪੧ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ਼ ਚੁੱਕਣ ਵਾਲਾ ਉਸ ਦੇ ਅੱਗੇ ਸੀ।
42 When the Philistine looked and saw David, he despised him because he was just a boy, ruddy and handsome.
੪੨ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।
43 “Am I a dog,” he said to David, “that you come at me with sticks?” And the Philistine cursed David by his gods.
੪੩ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।
44 “Come here,” he called to David, “and I will give your flesh to the birds of the air and the beasts of the field!”
੪੪ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!
45 But David said to the Philistine, “You come against me with sword and spear and javelin, but I come against you in the name of the LORD of Hosts, the God of the armies of Israel, whom you have defied.
੪੫ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!
46 This day the LORD will deliver you into my hand. This day I will strike you down, cut off your head, and give the carcasses of the Philistines to the birds of the air and the creatures of the earth. Then the whole world will know that there is a God in Israel.
੪੬ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।
47 And all those assembled here will know that it is not by sword or spear that the LORD saves; for the battle is the LORD’s, and He will give all of you into our hands.”
੪੭ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!
48 As the Philistine started forward to attack him, David ran quickly toward the battle line to meet him.
੪੮ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।
49 Then David reached into his bag, took out a stone, and slung it, striking the Philistine on the forehead. The stone sank into his forehead, and he fell facedown on the ground.
੪੯ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ!
50 Thus David prevailed over the Philistine with a sling and a stone; without a sword in his hand he struck down the Philistine and killed him.
੫੦ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।
51 David ran and stood over him. He grabbed the Philistine’s sword and pulled it from its sheath and killed him; and he cut off his head with the sword. When the Philistines saw that their hero was dead, they turned and ran.
੫੧ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।
52 Then the men of Israel and Judah charged forward with a shout and pursued the Philistines to the entrance of Gath and to the gates of Ekron. And the bodies of the Philistines were strewn along the Shaaraim road to Gath and Ekron.
੫੨ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੱਕ ਡਿੱਗਦੇ ਗਏ।
53 When the Israelites returned from their pursuit of the Philistines, they plundered their camps.
੫੩ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।
54 David took the head of the Philistine and brought it to Jerusalem, and he put Goliath’s weapons in his own tent.
੫੪ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।
55 As Saul had watched David going out to confront the Philistine, he said to Abner the commander of the army, “Abner, whose son is this young man?” “As surely as you live, O king,” Abner replied, “I do not know.”
੫੫ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।
56 “Find out whose son this young man is!” said the king.
੫੬ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ।
57 So when David returned from killing the Philistine, still holding his head in his hand, Abner took him and brought him before Saul.
੫੭ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।
58 “Whose son are you, young man?” asked Saul. “I am the son of your servant Jesse of Bethlehem,” David replied.
੫੮ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ।