< 1 Samuel 29 >
1 Now the Philistines brought all their forces together at Aphek, while Israel camped by the spring in Jezreel.
੧ਸੋ ਫ਼ਲਿਸਤੀਆਂ ਦੇ ਸਾਰੇ ਦਲ ਅਫੇਕ ਵਿੱਚ ਇਕੱਠੇ ਹੋਏ ਸਨ ਅਤੇ ਇਸਰਾਏਲੀਆਂ ਨੇ ਇੱਕ ਪਾਣੀ ਦੇ ਸੋਤੇ ਦੇ ਨੇੜੇ ਜੋ ਯਿਜ਼ਰਏਲ ਵਿੱਚ ਹੈ ਆ ਡੇਰੇ ਲਾਏ
2 As the Philistine leaders marched out their units of hundreds and thousands, David and his men marched behind them with Achish.
੨ਅਤੇ ਫ਼ਲਿਸਤੀਆਂ ਦੇ ਸਰਦਾਰ ਸੈਂਕੜਿਆਂ ਤੇ ਹਜ਼ਾਰਾਂ ਦੇ ਨਾਲ ਅੱਗੇ-ਅੱਗੇ ਜਾਂਦੇ ਸਨ ਪਰ ਦਾਊਦ ਆਪਣੇ ਮਨੁੱਖਾਂ ਸਮੇਤ ਪਿੱਛੇ-ਪਿੱਛੇ ਆਕੀਸ਼ ਨਾਲ ਆਉਂਦਾ ਸੀ
3 Then the commanders of the Philistines asked, “What about these Hebrews?” Achish replied, “Is this not David, the servant of King Saul of Israel? He has been with me all these days, even years, and from the day he defected until today I have found no fault in him.”
੩ਤਦ ਫ਼ਲਿਸਤੀ ਸਰਦਾਰਾਂ ਦੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫ਼ਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਰਾਜਾ ਸ਼ਾਊਲ ਦਾ ਦਾਸ ਨਹੀਂ ਜੋ ਐਨੇ ਦਿਨਾਂ ਅਤੇ ਐਨੇ ਸਾਲਾਂ ਤੋਂ ਮੇਰੇ ਨਾਲ ਹੈ ਅਤੇ ਜਦੋਂ ਦਾ ਉਹ ਮੇਰੇ ਕੋਲ ਆਇਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਵੇਖੀ?
4 But the commanders of the Philistines were angry with Achish and told him, “Send that man back and let him return to the place you assigned him. He must not go down with us into battle only to become our adversary during the war. What better way for him to regain the favor of his master than with the heads of our men?
੪ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ? ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ?
5 Is this not the David about whom they sing in their dances: ‘Saul has slain his thousands, and David his tens of thousands’?”
੫ਭਲਾ, ਇਹ ਉਹ ਦਾਊਦ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਗਾਉਂਦੀਆਂ ਸਨ, ਸ਼ਾਊਲ ਨੇ ਆਪਣੇ ਹਜ਼ਾਰਾਂ ਨੂੰ ਮਾਰਿਆ, ਅਤੇ ਦਾਊਦ ਨੇ ਲੱਖਾਂ ਨੂੰ?
6 So Achish summoned David and told him, “As surely as the LORD lives, you have been upright in my sight, and it seems right that you should march in and out with me in the army, because I have found no fault in you from the day you came to me until this day. But you have no favor in the sight of the leaders.
੬ਤਦ ਆਕੀਸ਼ ਨੇ ਦਾਊਦ ਨੂੰ ਸੱਦ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਸੱਚ-ਮੁੱਚ ਤੂੰ ਸਿੱਧਾ ਹੀ ਹੈਂ ਅਤੇ ਮੇਰੇ ਨਾਲ ਦਲ ਵਿੱਚ ਤੇਰਾ ਆਉਣਾ ਜਾਣਾ ਮੈਨੂੰ ਚੰਗਾ ਦਿੱਸਿਆ ਕਿਉਂ ਜੋ ਜਿਸ ਦਿਨ ਦਾ ਤੂੰ ਮੇਰੇ ਕੋਲ ਆਇਆ ਹੈਂ ਅੱਜ ਤੱਕ ਮੈਂ ਤੇਰੇ ਵਿੱਚ ਕੋਈ ਔਗੁਣ ਨਹੀਂ ਲੱਭਾ ਪਰ ਸਰਦਾਰ ਤੇਰੇ ਨਾਲ ਰਾਜ਼ੀ ਨਹੀਂ
7 Therefore turn back now and go in peace, so that you will not do anything to displease the leaders of the Philistines.”
੭ਸੋ ਹੁਣ ਤੂੰ ਮੁੜ ਅਤੇ ਸੁੱਖ ਨਾਲ ਚੱਲਿਆ ਜਾ ਜੋ ਫ਼ਲਿਸਤੀ ਪ੍ਰਧਾਨ ਤੇਰੇ ਨਾਲ ਗੁੱਸਾ ਨਾ ਹੋਣ।
8 “But what have I done?” David replied. “What have you found against your servant, from the day I came to you until today, to keep me from going along to fight against the enemies of my lord the king?”
੮ਤਦ ਦਾਊਦ ਨੇ ਆਕੀਸ਼ ਨੂੰ ਆਖਿਆ, ਮੈਂ ਕੀ ਕੀਤਾ ਹੈ ਅਤੇ ਜਿਸ ਸਮੇਂ ਦਾ ਮੈਂ ਤੇਰੇ ਕੋਲ ਆਇਆ ਹਾਂ ਉਦੋਂ ਦਾ ਅੱਜ ਤੱਕ ਤੂੰ ਮੇਰੇ ਵਿੱਚ ਕੀ ਵੇਖਿਆ ਹੈ ਜੋ ਮੈਂ ਆਪਣੇ ਸੁਆਮੀ ਰਾਜਾ ਦੇ ਵੈਰੀਆਂ ਨਾਲ ਲੜਨ ਲਈ ਨਾ ਜਾਂਵਾਂ?
9 Achish replied, “I know that you are as pleasing in my sight as an angel of God. But the commanders of the Philistines have said, ‘He must not go into battle with us.’
੯ਤਦ ਆਕੀਸ਼ ਨੇ ਦਾਊਦ ਨੂੰ ਉੱਤਰ ਦਿੱਤਾ, ਇਹ ਤਾਂ ਮੈਂ ਜਾਣਦਾ ਹਾਂ ਅਤੇ ਤੂੰ ਮੇਰੇ ਵੇਖਣ ਵਿੱਚ ਪਰਮੇਸ਼ੁਰ ਦੇ ਦੂਤ ਵਰਗਾ ਭਲਾ ਹੈਂ ਪਰ ਫ਼ਲਿਸਤੀ ਹਾਕਮਾਂ ਨੇ ਕਿਹਾ ਕਿ ਉਹ ਸਾਡੇ ਨਾਲ ਲੜਾਈ ਵਿੱਚ ਨਾ ਜਾਏ
10 Now then, get up early in the morning, along with your master’s servants who came with you, and go as soon as it is light.”
੧੦ਸੋ ਹੁਣ ਤੂੰ ਸਵੇਰੇ ਆਪਣੇ ਮਾਲਕ ਦੇ ਸੇਵਕਾਂ ਸਮੇਤ ਜੋ ਇੱਥੇ ਤੇਰੇ ਨਾਲ ਆਏ ਹਨ ਉੱਠ ਕੇ ਛੇਤੀ ਸਵੇਰ ਹੁੰਦੇ ਹੀ ਵਿਦਾ ਹੋ ਜਾਈਂ
11 So David and his men got up early in the morning to return to the land of the Philistines. And the Philistines went up to Jezreel.
੧੧ਸੋ ਦਾਊਦ ਆਪਣਿਆਂ ਮਨੁੱਖਾਂ ਨਾਲ ਤੜਕੇ ਹੀ ਉੱਠਿਆ ਜੋ ਪਰਭਾਤ ਨੂੰ ਉੱਥੋਂ ਤੁਰ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਮੁੜ ਜਾਵੇ ਅਤੇ ਫ਼ਲਿਸਤੀਆਂ ਨੇ ਯਿਜ਼ਰਏਲ ਤੇ ਚੜਾਈ ਕੀਤੀ।