< 2 Chronicles 2 >

1 Now Solomon purposed to build a house for the Name of the LORD and a royal palace for himself.
ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
2 So he conscripted 70,000 porters, 80,000 stonecutters in the mountains, and 3,600 supervisors.
ਅਤੇ ਸੁਲੇਮਾਨ ਨੇ ਸੱਤਰ ਹਜ਼ਾਰ ਮਨੁੱਖ ਭਾਰ ਢੋਣ ਲਈ, ਅੱਸੀ ਹਜ਼ਾਰ ਮਨੁੱਖ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਛੇ ਸੌ ਉਨ੍ਹਾਂ ਦੀ ਦੇਖਭਾਲ ਲਈ ਗਿਣ ਲਏ।
3 Then Solomon sent word to Hiram king of Tyre: “Do for me as you did for my father David when you sent him cedars to build himself a house to live in.
ਸੁਲੇਮਾਨ ਨੇ ਸੂਰ ਦੇ ਰਾਜਾ ਹੀਰਾਮ ਨੂੰ ਇਸ ਤਰ੍ਹਾਂ ਆਖ ਭੇਜਿਆ ਕਿ ਇਸ ਲਈ ਕਿ ਤੂੰ ਮੇਰੇ ਪਿਤਾ ਦਾਊਦ ਦੇ ਨਾਲ ਵਰਤਾਓ ਕੀਤਾ ਅਤੇ ਉਹ ਦੇ ਰਹਿਣ ਲਈ ਉਸ ਨੂੰ ਦਿਆਰ ਦੀ ਲੱਕੜੀ ਭੇਜੀ।
4 Behold, I am about to build a house for the Name of the LORD my God to dedicate to Him for burning fragrant incense before Him, for displaying the showbread continuously, and for making burnt offerings every morning and evening as well as on the Sabbaths, New Moons, and appointed feasts of the LORD our God. This is ordained for Israel forever.
ਵੇਖ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਬਣਾਉਣ ਲੱਗਾ ਹਾਂ ਕਿ ਉਹ ਦੇ ਲਈ ਪਵਿੱਤਰ ਕਰਾਂ ਤੇ ਉਹ ਦੇ ਸਨਮੁਖ ਸੁਗੰਧੀ ਧੂਪ ਧੁਖਾਵਾਂ ਅਤੇ ਉਹ ਸਬਤਾਂ ਅਤੇ ਅਮੱਸਿਆ ਅਤੇ ਯਹੋਵਾਹ ਸਾਡੇ ਪਰਮੇਸ਼ੁਰ ਦੇ ਠਹਿਰਾਏ ਹੋਏ ਪਰਬਾਂ ਉੱਤੇ ਹਮੇਸ਼ਾਂ ਦੀ ਰੋਟੀ ਤੇ ਸੰਝ ਸਵੇਰ ਦੀਆਂ ਹੋਮ ਬਲੀਆਂ ਦੇ ਲਈ ਹੋਵੇ। ਇਹ ਇਸਰਾਏਲ ਉੱਤੇ ਸਦੀਪਕਾਲ ਹੈ
5 The house that I am building will be great, for our God is greater than all gods.
ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
6 But who is able to build a house for Him, since the heavens, even the highest heavens, cannot contain Him? Who then am I, that I should build a house for Him, except as a place to burn sacrifices before Him?
ਪਰੰਤੂ ਕੌਣ ਉਹ ਦੇ ਲਈ ਭਵਨ ਬਣਾਉਣ ਜੋਗ ਹੈ ਜਦ ਉਹ ਸਵਰਗ ਵਿੱਚ ਸਗੋਂ ਸਵਰਗਾਂ ਦੇ ਸਵਰਗ ਵਿੱਚ ਨਹੀਂ ਹੋ ਸਕਦਾ? ਤਾਂ ਮੈਂ ਕੌਣ ਹਾਂ ਜੋ ਉਹ ਦੇ ਸਨਮੁਖ ਧੂਪ ਧੁਖਾਉਣ ਨੂੰ ਛੱਡ, ਉਹ ਦੇ ਲਈ ਭਵਨ ਬਣਾਉਣ ਦੇ ਜੋਗ ਹੋਵਾਂ?
7 Send me, therefore, a craftsman skilled in engraving to work with gold and silver, with bronze and iron, and with purple, crimson, and blue yarn. He will work with my craftsmen in Judah and Jerusalem, whom my father David provided.
ਹੁਣ ਤੂੰ ਮੇਰੇ ਕੋਲ ਇੱਕ ਮਨੁੱਖ ਨੂੰ ਭੇਜ ਜੋ ਸੋਨੇ ਤੇ ਚਾਂਦੀ ਤੇ ਪਿੱਤਲ ਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਤੇ ਕਿਰਮਚੀ ਕੱਪੜੇ ਦੇ ਕੰਮ ਵਿੱਚ ਸਿਆਣਾ ਤੇ ਉੱਕਰਨ ਦੇ ਕੰਮ ਦਾ ਕਾਰੀਗਰ ਹੋਵੇ ਤੇ ਉਨ੍ਹਾਂ ਕਾਰੀਗਰਾਂ ਦੇ ਨਾਲ ਰਹੇ ਜੋ ਮੇਰੇ ਪਿਤਾ ਦਾਊਦ ਨੇ ਯਹੂਦਾਹ ਤੇ ਯਰੂਸ਼ਲਮ ਵਿੱਚ ਮੇਰੇ ਕੋਲ ਠਹਿਰਾਏ ਹਨ
8 Send me also cedar, cypress, and algum logs from Lebanon, for I know that your servants have skill to cut timber there. And indeed, my servants will work with yours
ਅਤੇ ਦਿਆਰ, ਸਰੂ ਅਤੇ ਚੰਦਨ ਦੀਆਂ ਗੇਲੀਆਂ ਲਬਾਨੋਨ ਵਿੱਚੋਂ ਮੈਨੂੰ ਭੇਜੀ ਕਿਉਂ ਜੋ ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਦੀਆਂ ਗੇਲੀਆਂ ਵੱਢਣ ਵਿੱਚ ਕਾਰੀਗਰ ਹਨ ਅਤੇ ਵੇਖ, ਮੇਰੇ ਸੇਵਕ ਤੇਰੇ ਸੇਵਕਾਂ ਨਾਲ ਰਹਿਣਗੇ
9 to prepare for me timber in abundance, because the temple I am building will be great and wonderful.
ਕਿ ਮੇਰੇ ਲਈ ਬਹੁਤ ਸਾਰੀਆਂ ਸ਼ਤੀਰੀਆਂ ਤਿਆਰ ਕਰਨ ਕਿਉਂ ਜੋ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਮਹਾਨ ਤੇ ਅੱਤ ਅਚਰਜ਼ ਹੋਵੇਗਾ
10 I will pay your servants, the woodcutters, 20,000 cors of ground wheat, 20,000 cors of barley, 20,000 baths of wine, and 20,000 baths of olive oil.”
੧੦ਅਤੇ ਵੇਖ, ਲੱਕੜ ਕੱਟਣ ਵਾਲਿਆਂ ਨੂੰ ਜੋ ਤੇਰੇ ਸੇਵਕ ਹਨ ਮੈਂ ਭੋਜਨ ਲਈ ਇੱਕ ਲੱਖ ਪੰਜਾਹ ਹਜ਼ਾਰ ਮਣ ਝਾੜਵੀਂ ਕਣਕ, ਇੱਕ ਲੱਖ ਪੰਜਾਹ ਹਜ਼ਾਰ ਮਣ ਜੌਂ, ਪੰਦਰਾਂ ਹਜ਼ਾਰ ਮਣ ਦਾਖ਼ਰਸ ਅਤੇ ਪੰਦਰਾਂ ਹਜ਼ਾਰ ਮਣ ਤੇਲ ਦਿਆਂਗਾ।
11 Then Hiram king of Tyre wrote a letter in reply to Solomon: “Because the LORD loves His people, He has set you over them as king.”
੧੧ਤਦ ਸੂਰ ਦੇ ਰਾਜਾ ਹੀਰਾਮ ਨੇ ਉੱਤਰ ਲਿਖ ਕੇ ਸੁਲੇਮਾਨ ਦੇ ਕੋਲ ਭੇਜਿਆ ਕਿ ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ ਇਸ ਲਈ ਉਸ ਨੇ ਤੈਨੂੰ ਉਨ੍ਹਾਂ ਦੇ ਉੱਤੇ ਪਾਤਸ਼ਾਹ ਬਣਾਇਆ ਹੈ।
12 And Hiram added: “Blessed be the LORD, the God of Israel, who made the heavens and the earth! He has given King David a wise son with insight and understanding, who will build a temple for the LORD and a royal palace for himself.
੧੨ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ
13 So now I am sending you Huram-abi, a skillful man endowed with creativity.
੧੩ਸੋ ਹੁਣ ਮੈਂ ਆਪਣੇ ਪਿਤਾ ਹੂਰਾਮ ਦੇ ਇੱਕ ਸਿਆਣੇ ਤੇ ਮੱਤ ਦੇ ਧਨੀ ਮਨੁੱਖ ਨੂੰ ਭੇਜ ਦਿੱਤਾ ਹੈ
14 He is the son of a woman from the daughters of Dan, and his father is a man of Tyre. He is skilled in work with gold and silver, bronze and iron, stone and wood, purple, blue, and crimson yarn, and fine linen. He is experienced in every kind of engraving and can execute any design that is given him. He will work with your craftsmen and with those of my lord, your father David.
੧੪ਉਹ ਦਾਨ ਦੀਆਂ ਧੀਆਂ ਵਿੱਚੋਂ ਇੱਕ ਔਰਤ ਦਾ ਪੁੱਤਰ ਹੈ। ਉਹ ਦਾ ਪਿਤਾ ਸੂਰ ਦਾ ਇੱਕ ਮਨੁੱਖ ਸੀ। ਉਹ ਸੋਨੇ ਅਤੇ ਚਾਂਦੀ ਅਤੇ ਪਿੱਤਲ ਅਤੇ ਲੋਹੇ ਅਤੇ ਪੱਥਰ ਅਤੇ ਲੱਕੜੀ ਦਾ ਕੰਮ ਕਰਨ ਵਿੱਚ ਤੇ ਨੀਲੇ, ਬੈਂਗਣੀ ਤੇ ਕਿਰਮਚੀ ਤੇ ਮਹੀਨ ਕਤਾਨੀ ਕੱਪੜੇ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੇ ਉੱਕਰਨ ਦੇ ਕੰਮ ਵਿੱਚ ਅਤੇ ਹਰ ਪਰਕਾਰ ਦੀ ਕਾਰੀਗਰੀ ਦੇ ਲਈ ਜੋ ਉਹ ਨੂੰ ਸੌਂਪੀ ਜਾਵੇ ਕਾਰੀਗਰ ਹੈ। ਉਹ ਤੇਰੇ ਸਿਆਣੇ ਮਨੁੱਖਾਂ ਤੇ ਮੇਰੇ ਸੁਆਮੀ ਤੇਰੇ ਪਿਤਾ ਦਾਊਦ ਦੇ ਸਿਆਣਿਆਂ ਮਨੁੱਖਾਂ ਨਾਲ ਹੋਵੇ।
15 Now let my lord send to his servants the wheat, barley, olive oil, and wine he promised.
੧੫ਸੋ ਹੁਣ ਕਣਕ ਤੇ ਜੌਂ ਤੇ ਤੇਲ ਤੇ ਦਾਖ ਮਧ ਜਿਸ ਦਾ ਵੇਰਵਾ ਮੇਰੇ ਸੁਆਮੀ ਨੇ ਪਾਇਆ ਹੈ ਉਹ ਆਪਣੇ ਦਾਸਾਂ ਨੂੰ ਭੇਜ ਦੇਵੇ
16 We will cut logs from Lebanon, as many as you need, and we will float them to you as rafts by sea down to Joppa. Then you can take them up to Jerusalem.”
੧੬ਅਤੇ ਜਿੰਨੀ ਲੱਕੜ ਤੈਨੂੰ ਲੋੜੀਂਦੀ ਹੈ ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਹ ਨੂੰ ਸਾਗਰ ਦੇ ਰਾਹੀਂ ਉਤਾਰ ਕੇ ਯਾਫ਼ਾ ਵਿੱਚ ਤੇਰੇ ਕੋਲ ਲਿਆਵਾਂਗੇ ਅਤੇ ਤੂੰ ਉਹ ਨੂੰ ਯਰੂਸ਼ਲਮ ਤੱਕ ਲੈ ਜਾਵੀਂ।
17 Solomon numbered all the foreign men in the land of Israel following the census his father David had conducted, and there were found to be 153,600 in all.
੧੭ਸੁਲੇਮਾਨ ਨੇ ਇਸਰਾਏਲ ਦੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਹ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ ਅਤੇ ਉਹ ਇੱਕ ਲੱਖ ਤਿਰਵੰਜਾ ਹਜ਼ਾਰ ਛੇ ਸੌ ਨਿੱਕਲੇ
18 Solomon made 70,000 of them porters, 80,000 stonecutters in the mountains, and 3,600 supervisors.
੧੮ਅਤੇ ਉਸ ਨੇ ਉਨ੍ਹਾਂ ਵਿੱਚੋਂ ਸੱਤਰ ਹਜ਼ਾਰ ਨੂੰ ਭਾਰ ਢੋਣ ਲਈ ਅਤੇ ਅੱਸੀ ਹਜ਼ਾਰ ਨੂੰ ਪਰਬਤ ਦੇ ਪੱਥਰ ਕੱਟਣ ਲਈ ਅਤੇ ਤਿੰਨ ਹਜ਼ਾਰ ਨੂੰ ਛੇ ਸੌ ਲੋਕਾਂ ਤੋਂ ਕੰਮ ਲੈਣ ਤੇ ਦੇਖਭਾਲ ਕਰਨ ਲਈ ਠਹਿਰਾਇਆ।

< 2 Chronicles 2 >