< 2 Chronicles 26 >

1 All the people of Judah took Uzziah, who was sixteen years old, and made him king in place of his father Amaziah.
ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਉੱਜ਼ੀਯਾਹ ਨੂੰ ਜੋ ਸੋਲ਼ਾਂ ਸਾਲਾਂ ਦਾ ਸੀ ਉਹ ਦੇ ਪਿਤਾ ਅਮਸਯਾਹ ਦੇ ਥਾਂ ਪਾਤਸ਼ਾਹ ਬਣਾਇਆ
2 Uzziah was the one who rebuilt Eloth and restored it to Judah after King Amaziah rested with his fathers.
ਉਸ ਨੇ ਪਾਤਸ਼ਾਹ ਦੇ ਆਪਣੇ ਪੁਰਖਿਆਂ ਦੇ ਨਾਲ ਮਿਲ ਜਾਣ ਤੋਂ ਸੌ ਜਾਣ ਦੇ ਮਗਰੋਂ ਏਲੋਥ ਨੂੰ ਬਣਾਇਆ ਤੇ ਉਹ ਨੂੰ ਯਹੂਦਾਹ ਵਿੱਚ ਫੇਰ ਮਿਲਾ ਦਿੱਤਾ
3 Uzziah was sixteen years old when he became king, and he reigned in Jerusalem fifty-two years. His mother’s name was Jecoliah; she was from Jerusalem.
ਉੱਜ਼ੀਯਾਹ ਸੋਲ਼ਾਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ
4 And he did what was right in the eyes of the LORD, just as his father Amaziah had done.
ਉਸ ਨੇ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਹੀ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ
5 He sought God throughout the days of Zechariah, who instructed him in the fear of God. And as long as he sought the LORD, God gave him success.
ਉਹ ਜ਼ਕਰਯਾਹ ਦੇ ਦਿਨਾਂ ਵਿੱਚ ਜੋ ਪਰਮੇਸ਼ੁਰ ਦੀ ਨਿਗਾਹ ਵਿੱਚ ਗਿਆਨਵਾਨ ਅਤੇ ਪਰਮੇਸ਼ੁਰ ਦੀ ਖੋਜ ਕਰਨ ਵਾਲਾ ਸੀ ਅਤੇ ਜਦ ਤੱਕ ਉਹ ਯਹੋਵਾਹ ਦਾ ਖੋਜੀ ਰਿਹਾ ਪਰਮੇਸ਼ੁਰ ਨੇ ਉਹ ਨੂੰ ਸਫ਼ਲ ਕੀਤਾ।
6 Uzziah went out to wage war against the Philistines, and he tore down the walls of Gath, Jabneh, and Ashdod. Then he built cities near Ashdod and among the Philistines.
ਉਹ ਨਿੱਕਲ ਕੇ ਫ਼ਲਿਸਤੀਆਂ ਨਾਲ ਲੜਿਆ ਅਤੇ ਉਹ ਨੇ ਗਥ ਦੀ ਕੰਧ ਤੇ ਯਬਨਹ ਦੀ ਕੰਧ ਤੇ ਅਸ਼ਦੋਦ ਦੀ ਕੰਧ ਨੂੰ ਢਾਹ ਦਿੱਤਾ ਅਤੇ ਅਸ਼ਦੋਦ ਦੇ ਦੇਸ ਵਿੱਚ ਅਤੇ ਫ਼ਲਿਸਤੀਆਂ ਦੇ ਵਿੱਚ ਸ਼ਹਿਰ ਬਣਾਏ
7 God helped him against the Philistines, against the Arabs living in Gur-baal, and against the Meunites.
ਅਤੇ ਪਰਮੇਸ਼ੁਰ ਨੇ ਫ਼ਲਿਸਤੀਆਂ ਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ-ਬਆਲ ਵਿੱਚ ਵੱਸਦੇ ਸਨ ਤੇ ਮਊਨੀਮ ਦੇ ਵਿਰੁੱਧ ਉਸ ਦੀ ਸਹਾਇਤਾ ਕੀਤੀ
8 The Ammonites brought tribute to Uzziah, and his fame spread as far as the border of Egypt, for he had become exceedingly powerful.
ਅਤੇ ਅੰਮੋਨੀਆਂ ਨੇ ਉੱਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਹ ਦਾ ਨਾਮ ਮਿਸਰ ਦੇ ਲਾਂਘੇ ਤੱਕ ਪੁੱਜ ਗਿਆ ਕਿਉਂ ਜੋ ਉਹ ਬਹੁਤ ਹੀ ਤਕੜਾ ਹੋ ਗਿਆ ਸੀ
9 Uzziah built towers in Jerusalem at the Corner Gate, the Valley Gate, and the angle in the wall, and he fortified them.
ਅਤੇ ਉੱਜ਼ੀਯਾਹ ਨੇ ਯਰੂਸ਼ਲਮ ਵਿੱਚ ਕੋਨੇ ਦੇ ਫਾਟਕ ਅਤੇ ਵਾਦੀ ਦੇ ਫਾਟਕ ਅਤੇ ਦੀਵਾਰ ਦੇ ਮੋੜ ਉੱਤੇ ਬੁਰਜ ਬਣਾਏ ਅਤੇ ਉਨ੍ਹਾਂ ਨੂੰ ਪੱਕਾ ਕੀਤਾ
10 Since he had much livestock in the foothills and in the plain, he built towers in the desert and dug many cisterns. And since he was a lover of the soil, he had farmers and vinedressers in the hill country and in the fertile fields.
੧੦ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
11 Uzziah had an army ready for battle that went out to war by assigned divisions, as recorded by Jeiel the scribe and Maaseiah the officer under the direction of Hananiah, one of the royal officers.
੧੧ਨਾਲੇ ਉੱਜ਼ੀਯਾਹ ਦੇ ਕੋਲ ਯੋਧਿਆਂ ਦੀ ਇੱਕ ਫੌਜ ਸੀ ਜੋ ਯੁੱਧ ਲਈ ਯਈਏਲ ਲਿਖਾਰੀ ਅਤੇ ਮਅਸੇਯਾਹ ਚੌਧਰੀ ਦੇ ਲੇਖੇ ਦੀ ਗਿਣਤੀ ਅਨੁਸਾਰ ਹਨਨਯਾਹ ਦੀ ਅਗਵਾਈ ਵਿੱਚ ਜੋ ਪਾਤਸ਼ਾਹ ਦੇ ਸਰਦਾਰਾਂ ਵਿੱਚੋਂ ਸੀ ਜੱਥੇਬੰਦ ਹੋ ਕੇ ਨਿੱਕਲਦੀ ਸੀ
12 The total number of family leaders of the mighty men of valor was 2,600.
੧੨ਸੂਰਬੀਰਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਦੀ ਸਾਰੀ ਗਿਣਤੀ ਦੋ ਹਜ਼ਾਰ ਛੇ ਸੌ ਸੀ
13 Under their authority was an army of 307,500 trained for war, a powerful force to support the king against his enemies.
੧੩ਅਤੇ ਉਨ੍ਹਾਂ ਦੀ ਤਾਬਿਆਦਾਰੀ ਵਿੱਚ ਯੋਧਿਆਂ ਦੀ ਸੈਨਾਂ ਸੀ ਤਿੰਨ ਲੱਖ ਸਾਢੇ ਸੱਤ ਹਜ਼ਾਰ ਬਲਵੰਤ ਸੂਰਮੇ ਜਿਹੜੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ
14 Uzziah supplied the entire army with shields, spears, helmets, armor, bows, and slingstones.
੧੪ਅਤੇ ਉੱਜ਼ੀਯਾਹ ਨੇ ਉਨ੍ਹਾਂ ਦੀ ਸਾਰੀ ਸੈਨਾਂ ਲਈ ਢਾਲਾਂ, ਬਰਛੇ, ਟੋਪ ਸੰਜੋਆਂ ਤੇ ਧਣੁੱਖ ਤੇ ਗੋਪੀਏ ਤਿਆਰ ਕੀਤੇ
15 And in Jerusalem he made skillfully designed devices to shoot arrows and catapult large stones from the towers and corners. So his fame spread far and wide, for he was helped tremendously so that he became powerful.
੧੫ਅਤੇ ਉਸ ਨੇ ਯਰੂਸ਼ਲਮ ਵਿੱਚ ਕਸਬੀ ਲੋਕਾਂ ਦੀਆਂ ਬਣਾਈਆਂ ਹੋਈਆਂ ਕਲਾਂ ਲਗਵਾਈਆਂ ਤਾਂ ਜੋ ਉਹ ਤੀਰ ਚਲਾਉਣ ਅਤੇ ਵੱਡੇ-ਵੱਡੇ ਪੱਥਰ ਵਗਾਹੁਣ ਲਈ ਬੁਰਜ਼ਾਂ ਤੇ ਕੰਧਾਂ ਉੱਪਰ ਲਗਾਈਆਂ ਜਾਣ। ਸੋ ਉਹ ਦਾ ਨਾਮ ਦੂਰ ਤੱਕ ਵੱਜਣ ਲੱਗਾ ਕਿਉਂ ਜੋ ਉਹ ਦੀ ਸਹਾਇਤਾ ਅਜਿਹੇ ਨਿਰਾਲੇ ਢੰਗ ਨਾਲ ਹੋਈ ਜੋ ਉਹ ਤਕੜਾ ਹੋ ਗਿਆ।
16 But when Uzziah grew powerful, his arrogance led to his own destruction. He was unfaithful to the LORD his God, for he entered the temple of the LORD to burn incense on the altar of incense.
੧੬ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
17 Then Azariah the priest, along with eighty brave priests of the LORD, went in after him.
੧੭ਤਦ ਅਜ਼ਰਯਾਹ ਜਾਜਕ ਉਹ ਦੇ ਮਗਰ ਗਿਆ ਅਤੇ ਉਹ ਦੇ ਨਾਲ ਯਹੋਵਾਹ ਦੇ ਅੱਸੀ ਜਾਜਕ ਸਨ ਜੋ ਬਲਵੰਤ ਮਨੁੱਖ ਸਨ
18 They took their stand against King Uzziah and said, “Uzziah, you have no right to offer incense to the LORD. Only the priests, the descendants of Aaron, are consecrated to burn incense. Leave the sanctuary, for you have acted unfaithfully; you will not receive honor from the LORD God.”
੧੮ਅਤੇ ਉਨ੍ਹਾਂ ਨੇ ਉੱਜ਼ੀਯਾਹ ਪਾਤਸ਼ਾਹ ਦਾ ਟਾਕਰਾ ਕੀਤਾ ਅਤੇ ਉਹ ਨੂੰ ਆਖਣ ਲੱਗੇ, ਹੇ ਉੱਜ਼ੀਯਾਹ! ਯਹੋਵਾਹ ਦੇ ਲਈ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਸਗੋਂ ਜਾਜਕਾਂ ਅਰਥਾਤ ਹਾਰੂਨ ਦੇ ਪੁੱਤਰਾਂ ਦਾ ਕੰਮ ਹੈ ਜਿਹੜੇ ਧੂਪ ਧੁਖਾਉਣ ਲਈ ਪਵਿੱਤਰ ਕੀਤੇ ਗਏ ਹਨ। ਪਵਿੱਤਰ ਭਵਨ ਤੋਂ ਬਾਹਰ ਜਾ, ਕਿਉਂ ਜੋ ਤੂੰ ਬੇਈਮਾਨੀ ਕੀਤੀ ਹੈ ਅਤੇ ਯਹੋਵਾਹ ਪਰਮੇਸ਼ੁਰ ਵੱਲੋਂ ਇਹ ਤੇਰੀ ਵਡਿਆਈ ਦਾ ਕਾਰਨ ਨਹੀਂ ਹੋਵੇਗਾ
19 Uzziah, with a censer in his hand to offer incense, was enraged. But while he raged against the priests in their presence in the house of the LORD before the altar of incense, leprosy broke out on his forehead.
੧੯ਤਦ ਉੱਜ਼ੀਯਾਹ ਗੁੱਸੇ ਹੋਇਆ ਅਤੇ ਉਹ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਦਾਨ ਸੀ ਅਤੇ ਜਦੋਂ ਉਹ ਜਾਜਕਾਂ ਤੇ ਹਰਖ ਕਰ ਰਿਹਾ ਸੀ ਤਾਂ ਜਾਜਕਾਂ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਧੂਪ ਦੀ ਜਗਵੇਦੀ ਦੇ ਕੋਲ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਨਿੱਕਲਿਆ
20 When Azariah the chief priest and all the priests turned to him and saw his leprous forehead, they rushed him out. Indeed, he himself hurried to get out, because the LORD had afflicted him.
੨੦ਅਤੇ ਅਜ਼ਰਯਾਹ ਪ੍ਰਧਾਨ ਜਾਜਕ ਅਤੇ ਸਾਰੇ ਜਾਜਕਾਂ ਨੇ ਉਹ ਨੂੰ ਤੱਕਿਆ ਅਤੇ ਵੇਖੋ, ਉਹ ਦੇ ਮੱਥੇ ਉੱਤੇ ਕੋੜ੍ਹ ਨਿੱਕਲਿਆ ਹੋਇਆ ਸੀ ਸੋ ਉਹ ਨੂੰ ਛੇਤੀ ਉੱਥੋਂ ਕੱਢਿਆ ਸਗੋਂ ਉਹ ਨੇ ਆਪ ਹੀ ਬਾਹਰ ਜਾਣ ਵਿੱਚ ਛੇਤੀ ਕੀਤੀ ਕਿਉਂ ਜੋ ਯਹੋਵਾਹ ਦੀ ਮਾਰ ਉਹ ਨੂੰ ਪੈ ਰਹੀ ਸੀ
21 So King Uzziah was a leper until the day of his death. He lived in isolation, leprous and cut off from the house of the LORD, while his son Jotham had charge of the royal palace to govern the people of the land.
੨੧ਸੋ ਉੱਜ਼ੀਯਾਹ ਪਾਤਸ਼ਾਹ ਆਪਣੇ ਮਰਨ ਤੱਕ ਕੋੜ੍ਹੀ ਰਿਹਾ ਅਤੇ ਕੋੜ੍ਹੀ ਹੋਣ ਦੇ ਕਾਰਨ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ ਕਿਉਂ ਜੋ ਉਹ ਯਹੋਵਾਹ ਦੇ ਭਵਨ ਵਿੱਚੋਂ ਛੇਕਿਆ ਗਿਆ ਸੀ ਅਤੇ ਉਹ ਦਾ ਪੁੱਤਰ ਯੋਥਾਮ ਪਾਤਸ਼ਾਹ ਦੇ ਮਹਿਲ ਉੱਤੇ ਸੀ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ
22 As for the rest of the acts of Uzziah, from beginning to end, they are recorded by the prophet Isaiah son of Amoz.
੨੨ਅਤੇ ਉੱਜ਼ੀਯਾਹ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਆਮੋਸ ਦੇ ਪੁੱਤਰ ਯਸਾਯਾਹ ਨਬੀ ਨੇ ਲਿਖੇ
23 And Uzziah rested with his fathers and was buried near them in a field of burial that belonged to the kings; for the people said, “He was a leper.” And his son Jotham reigned in his place.
੨੩ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।

< 2 Chronicles 26 >