< 2 Chronicles 8 >
1 Now at the end of the twenty years during which Solomon had built the house of the LORD and his own palace,
੧ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
2 Solomon rebuilt the cities Hiram had given him and settled Israelites there.
੨ਸੁਲੇਮਾਨ ਨੇ ਉਨ੍ਹਾਂ ਸ਼ਹਿਰਾਂ ਨੂੰ ਜੋ ਹੀਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ ਫੇਰ ਬਣਾਉਣ ਲੱਗਾ ਅਤੇ ਇਸਰਾਏਲੀਆਂ ਨੂੰ ਉੱਥੇ ਵਸਾਇਆ
3 Then Solomon went to Hamath-zobah and captured it.
੩ਸੁਲੇਮਾਨ ਹਮਾਥ ਸੋਬਾਹ ਨੂੰ ਗਿਆ ਅਤੇ ਉਹ ਨੂੰ ਜਿੱਤ ਲਿਆ
4 He built Tadmor in the wilderness, in addition to all the store cities that he had built in Hamath.
੪ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
5 He rebuilt Upper and Lower Beth-horon as fortified cities with walls, gates, and bars,
੫ਅਤੇ ਉਸ ਨੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
6 as well as Baalath, all the store cities that belonged to Solomon, and all the cities for his chariots and horses —whatever he desired to build in Jerusalem, Lebanon, and throughout the land of his dominion.
੬ਨਾਲੇ ਬਆਲਾਥ ਅਤੇ ਭੰਡਾਰ ਦੇ ਸਾਰੇ ਸ਼ਹਿਰ ਜਿਹੜੇ ਸੁਲੇਮਾਨ ਦੇ ਸਨ ਅਤੇ ਰਥਾਂ ਦੇ ਸਾਰੇ ਸ਼ਹਿਰ ਅਤੇ ਸਵਾਰਾਂ ਦੇ ਸ਼ਹਿਰ ਨਾਲੇ ਜੋ ਕੁਝ ਸੁਲੇਮਾਨ ਯਰੂਸ਼ਲਮ ਅਤੇ ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਆਪਣੀ ਖੁਸ਼ੀ ਨਾਲ ਬਣਾਉਣਾ ਚਾਹੁੰਦਾ ਸੀ।
7 As for all the people who remained of the Hittites, Amorites, Perizzites, Hivites, and Jebusites (the people who were not Israelites)—
੭ਉਹ ਸਾਰੇ ਲੋਕ ਜੋ ਹਿੱਤੀਆਂ ਅਤੇ ਅਮੋਰੀਆਂ ਅਤੇ ਫ਼ਰਿੱਜ਼ੀਆਂ ਅਤੇ ਹਿੱਵੀਆਂ ਅਤੇ ਯਬੂਸੀਆਂ ਵਿੱਚੋਂ ਬਾਕੀ ਰਹਿ ਗਏ ਸਨ ਅਤੇ ਇਸਰਾਏਲ ਵਿੱਚੋਂ ਨਹੀਂ ਸਨ
8 their descendants who remained in the land, those whom the Israelites were unable to destroy—Solomon conscripted these people to be forced laborers, as they are to this day.
੮ਉਨ੍ਹਾਂ ਦੀ ਹੀ ਸੰਤਾਨ ਜਿਹੜੀ ਉਨ੍ਹਾਂ ਦੇ ਮਗਰੋਂ ਦੇਸ ਵਿੱਚ ਰਹਿ ਗਈ ਸੀ, ਜਿਨ੍ਹਾਂ ਦਾ ਇਸਰਾਏਲੀਆਂ ਨੇ ਪੂਰੀ ਤਰ੍ਹਾਂ ਦੇ ਨਾਲ ਨਾਸ ਨਹੀਂ ਕੀਤਾ ਸੀ, ਉਨ੍ਹਾਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਮੁਕੱਰਰ ਕੀਤੇ, ਜਿਵੇਂ ਅੱਜ ਦੇ ਦਿਨ ਤੱਕ ਹੈ
9 But Solomon did not consign any of the Israelites to slave labor, because they were his men of war, his officers and captains, and the commanders of his chariots and cavalry.
੯ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ
10 They were also the chief officers for King Solomon: 250 supervisors.
੧੦ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ।
11 Solomon brought the daughter of Pharaoh up from the City of David to the palace he had built for her. For he said, “My wife must not live in the house of David king of Israel, because the places the ark of the LORD has entered are holy.”
੧੧ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ
12 At that time Solomon offered burnt offerings to the LORD on the altar of the LORD he had built in front of the portico.
੧੨ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
13 He observed the daily requirement for offerings according to the commandment of Moses for Sabbaths, New Moons, and the three annual appointed feasts—the Feast of Unleavened Bread, the Feast of Weeks, and the Feast of Tabernacles.
੧੩ਉਹ ਹਰ ਰੋਜ਼ ਦੇ ਫਰਜ਼ ਅਨੁਸਾਰ ਜਿਵੇਂ ਮੂਸਾ ਨੇ ਹੁਕਮ ਦਿੱਤਾ ਸੀ ਸਬਤਾਂ ਨੂੰ ਅਤੇ ਅਮੱਸਿਆ ਨੂੰ ਅਤੇ ਸਾਲ ਵਿੱਚ ਤਿੰਨ ਵਾਰ ਠਹਿਰਾਏ ਹੋਏ ਤਿਉਹਾਰਾਂ ਉੱਤੇ ਅਰਥਾਤ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਤੇ ਬਲੀਆਂ ਚੜ੍ਹਾਉਂਦਾ ਸੀ
14 In keeping with the ordinances of his father David, Solomon appointed the divisions of the priests over their service, and the Levites for their duties to offer praise and to minister before the priests according to the daily requirement. He also appointed gatekeepers by their divisions at each gate, for this had been the command of David, the man of God.
੧੪ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ
15 They did not turn aside from the king’s command regarding the priests or the Levites or any matter concerning the treasuries.
੧੫ਅਤੇ ਉਹ ਪਾਤਸ਼ਾਹ ਦੇ ਹੁਕਮ ਤੋਂ ਜਿਹੜਾ ਜਾਜਕ ਅਤੇ ਲੇਵੀਆਂ ਨੂੰ ਕਿਸੇ ਗੱਲ ਵਿਖੇ ਜਾਂ ਖਜ਼ਾਨਿਆਂ ਦੇ ਵਿਖੇ ਦਿੱਤਾ ਸੀ ਬਾਹਰ ਨਾ ਹੋਏ
16 Thus all the work of Solomon was carried out, from the day the foundation was laid for the house of the LORD until it was finished. So the house of the LORD was completed.
੧੬ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।
17 Then Solomon went to Ezion-geber and to Eloth on the coast of Edom.
੧੭ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੋਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਸਨ
18 So Hiram sent him ships captained by his servants, along with crews of experienced sailors. They went with Solomon’s servants to Ophir and acquired from there 450 talents of gold, which they delivered to King Solomon.
੧੮ਅਤੇ ਹੀਰਾਮ ਨੇ ਆਪਣੇ ਨੌਕਰਾਂ ਦੇ ਹੱਥ ਜਹਾਜ਼ ਉੱਤੇ ਉਹ ਮਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਦੇ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫੀਰ ਵਿੱਚ ਆਏ ਅਤੇ ਉੱਥੋਂ ਛੇ ਸੌ ਪੰਝੱਤਰ ਮਣ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਦੇ ਕੋਲ ਲਿਆਏ।