< 2 Kings 18 >

1 In the third year of the reign of Hoshea son of Elah over Israel, Hezekiah son of Ahaz became king of Judah.
ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।
2 He was twenty-five years old when he became king, and he reigned in Jerusalem twenty-nine years. His mother’s name was Abi, the daughter of Zechariah.
ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ।
3 And he did what was right in the eyes of the LORD, just as his father David had done.
ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
4 He removed the high places, shattered the sacred pillars, and cut down the Asherah poles. He also demolished the bronze snake called Nehushtan that Moses had made, for up to that time the Israelites had burned incense to it.
ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
5 Hezekiah trusted in the LORD, the God of Israel. No king of Judah was like him, either before him or after him.
ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।
6 He remained faithful to the LORD and did not turn from following Him; he kept the commandments that the LORD had given Moses.
ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।
7 And the LORD was with Hezekiah, and he prospered wherever he went. He rebelled against the king of Assyria and refused to serve him.
ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ।
8 He defeated the Philistines as far as Gaza and its borders, from watchtower to fortified city.
ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ।
9 In the fourth year of Hezekiah’s reign, which was the seventh year of the reign of Hoshea son of Elah over Israel, Shalmaneser king of Assyria marched against Samaria and besieged it.
ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
10 And at the end of three years, the Assyrians captured it. So Samaria was captured in the sixth year of Hezekiah, which was the ninth year of Hoshea king of Israel.
੧੦ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ।
11 The king of Assyria exiled the Israelites to Assyria and settled them in Halah, in Gozan by the Habor River, and in the cities of the Medes.
੧੧ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
12 This happened because they did not listen to the voice of the LORD their God, but violated His covenant—all that Moses the servant of the LORD had commanded—and would neither listen nor obey.
੧੨ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ।
13 In the fourteenth year of Hezekiah’s reign, Sennacherib king of Assyria attacked and captured all the fortified cities of Judah.
੧੩ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
14 So Hezekiah king of Judah sent word to the king of Assyria at Lachish, saying, “I have done wrong; withdraw from me, and I will pay whatever you demand from me.” And the king of Assyria exacted from Hezekiah king of Judah three hundred talents of silver and thirty talents of gold.
੧੪ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ।
15 Hezekiah gave him all the silver that was found in the house of the LORD and in the treasuries of the royal palace.
੧੫ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
16 At that time Hezekiah stripped the gold with which he had plated the doors and doorposts of the temple of the LORD, and he gave it to the king of Assyria.
੧੬ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।
17 Nevertheless, the king of Assyria sent the Tartan, the Rabsaris, and the Rabshakeh, along with a great army, from Lachish to King Hezekiah at Jerusalem. They advanced up to Jerusalem and stationed themselves by the aqueduct of the upper pool, on the road to the Launderer’s Field.
੧੭ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ
18 Then they called for the king; and Eliakim son of Hilkiah the palace administrator, Shebnah the scribe, and Joah son of Asaph the recorder, went out to them.
੧੮ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।
19 The Rabshakeh said to them, “Tell Hezekiah that this is what the great king, the king of Assyria, says: What is the basis of this confidence of yours?
੧੯ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?
20 You claim to have a strategy and strength for war, but these are empty words. In whom are you now trusting, that you have rebelled against me?
੨੦ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਯੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
21 Look now, you are trusting in Egypt, that splintered reed of a staff that will pierce the hand of anyone who leans on it. Such is Pharaoh king of Egypt to all who trust in him.
੨੧ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।
22 But if you say to me, ‘We trust in the LORD our God,’ is He not the One whose high places and altars Hezekiah has removed, saying to Judah and Jerusalem: ‘You must worship before this altar in Jerusalem’?
੨੨ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
23 Now, therefore, make a bargain with my master, the king of Assyria. I will give you two thousand horses—if you can put riders on them!
੨੩ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
24 For how can you repel a single officer among the least of my master’s servants when you depend on Egypt for chariots and horsemen?
੨੪ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਵੀ ਮੂੰਹ ਫੇਰ ਸਕੇਂਗਾ? ਜਦ ਕਿ ਤੂੰ ਆਪਣੀ ਵੱਲੋਂ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
25 So now, was it apart from the LORD that I have come up against this place to destroy it? The LORD Himself said to me, ‘Go up against this land and destroy it.’”
੨੫ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
26 Then Eliakim son of Hilkiah, along with Shebnah and Joah, said to the Rabshakeh, “Please speak to your servants in Aramaic, since we understand it. Do not speak with us in Hebrew in the hearing of the people on the wall.”
੨੬ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
27 But the Rabshakeh replied, “Has my master sent me to speak these words only to you and your master, and not to the men sitting on the wall, who are destined with you to eat their own dung and drink their own urine?”
੨੭ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
28 Then the Rabshakeh stood and called out loudly in Hebrew: “Hear the word of the great king, the king of Assyria!
੨੮ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਇਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦਾ ਬਚਨ ਸੁਣ ਲਵੋ!
29 This is what the king says: Do not let Hezekiah deceive you; he cannot deliver you from my hand.
੨੯ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ।
30 Do not let Hezekiah persuade you to trust in the LORD when he says, ‘The LORD will surely deliver us; this city will not be given into the hand of the king of Assyria.’
੩੦ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
31 Do not listen to Hezekiah, for this is what the king of Assyria says: Make peace with me and come out to me. Then every one of you will eat from his own vine and his own fig tree, and drink water from his own cistern,
੩੧ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
32 until I come and take you away to a land like your own—a land of grain and new wine, a land of bread and vineyards, a land of olive trees and honey—so that you may live and not die. But do not listen to Hezekiah, for he misleads you when he says, ‘The LORD will deliver us.’
੩੨ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।
33 Has the god of any nation ever delivered his land from the hand of the king of Assyria?
੩੩ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਕਦੀ ਛੁਡਾਇਆ ਹੈ?
34 Where are the gods of Hamath and Arpad? Where are the gods of Sepharvaim, Hena, and Ivvah? Have they delivered Samaria from my hand?
੩੪ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
35 Who among all the gods of these lands has delivered his land from my hand? How then can the LORD deliver Jerusalem from my hand?”
੩੫ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
36 But the people remained silent and did not answer a word, for Hezekiah had commanded, “Do not answer him.”
੩੬ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਦੇਣਾ ਹੀ ਨਹੀਂ।
37 Then Hilkiah’s son Eliakim the palace administrator, Shebna the scribe, and Asaph’s son Joah the recorder came to Hezekiah with their clothes torn, and they relayed to him the words of the Rabshakeh.
੩੭ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।

< 2 Kings 18 >