< 2 Samuel 24 >

1 Again the anger of the LORD burned against Israel, and He stirred up David against them, saying, “Go and take a census of Israel and Judah.”
ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫਿਰ ਭੜਕਿਆ, ਅਤੇ ਉਸ ਨੇ ਦਾਊਦ ਦੇ ਮਨ ਨੂੰ ਉਨ੍ਹਾਂ ਦੇ ਵਿਰੋਧ ਵਿੱਚ ਉਭਾਰਿਆ, ਕਿ ਜਾ ਇਸਰਾਏਲ ਅਤੇ ਯਹੂਦਾਹ ਦੀ ਗਿਣਤੀ ਕਰ।
2 So the king said to Joab the commander of his army, who was with him, “Go now throughout the tribes of Israel from Dan to Beersheba and register the troops, so that I may know their number.”
ਇਸ ਲਈ ਰਾਜਾ ਨੇ ਯੋਆਬ ਸੈਨਾਪਤੀ ਨੂੰ ਜੋ ਉਹ ਦੇ ਨਾਲ ਸੀ ਆਖਿਆ, ਇਸਰਾਏਲ ਦੇ ਸਾਰੇ ਗੋਤਾਂ ਵਿੱਚ, ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਜਾ ਅਤੇ ਲੋਕਾਂ ਨੂੰ ਗਿਣ ਲੈ ਕਿ ਮੈਨੂੰ ਲੋਕਾਂ ਦੀ ਗਿਣਤੀ ਪਤਾ ਹੋਵੇ।
3 But Joab replied to the king, “May the LORD your God multiply the troops a hundred times over, and may the eyes of my lord the king see it. But why does my lord the king want to do such a thing?”
ਯੋਆਬ ਨੇ ਰਾਜਾ ਨੂੰ ਆਖਿਆ, ਪਰਜਾ ਦੇ ਲੋਕ ਕਿੰਨ੍ਹੇ ਵੀ ਕਿਉਂ ਨਾ ਹੋਣ, ਤੁਹਾਡਾ ਪਰਮੇਸ਼ੁਰ ਯਹੋਵਾਹ ਲੋਕਾਂ ਨੂੰ ਸੌ ਗੁਣਾ ਵਧਾਵੇ, ਅਤੇ ਮੇਰੇ ਮਹਾਰਾਜ ਦੀਆਂ ਅੱਖੀਆਂ ਵੀ ਇਹ ਗੱਲ ਵੇਖਣ, ਪਰ ਇਹ ਤੁਸੀਂ ਕਿਉਂ ਚਾਹੁੰਦੇ ਹੋ?
4 Nevertheless, the king’s word prevailed against Joab and against the commanders of the army. So Joab and the commanders of the army departed from the presence of the king to count the troops of Israel.
ਫਿਰ ਵੀ ਰਾਜੇ ਦੀ ਆਗਿਆ ਯੋਆਬ ਉੱਤੇ ਅਤੇ ਦਲ ਦੇ ਪ੍ਰਧਾਨਾਂ ਉੱਤੇ ਪਰਬਲ ਹੋਈ। ਤਦ ਯੋਆਬ ਅਤੇ ਦਲ ਦੇ ਪ੍ਰਧਾਨ ਰਾਜਾ ਦੇ ਅੱਗਿਓਂ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰਨ ਨੂੰ ਨਿੱਕਲ ਗਏ।
5 They crossed the Jordan and camped near Aroer, south of the town in the middle of the valley, and proceeded toward Gad and Jazer.
ਉਹ ਯਰਦਨ ਤੋਂ ਪਾਰ ਲੰਘੇ ਅਤੇ ਅਰੋਏਰ ਵਿੱਚ ਜੋ ਗਾਦ ਦੀ ਵਾਦੀ ਦੇ ਸ਼ਹਿਰ ਦੇ ਸੱਜੇ ਬੰਨੇ ਯਾਜ਼ੇਰ ਵੱਲ ਹੈ, ਤੰਬੂ ਲਾਏ ।
6 Then they went to Gilead and the land of Tahtim-hodshi, and on to Dan-jaan and around to Sidon.
ਉੱਥੋਂ ਗਿਲਆਦ ਅਤੇ ਤਹਤੀਮ ਹਾਦਸ਼ੀ ਦੇ ਦੇਸ਼ ਨੂੰ ਆਏ ਦਾਨ ਯਾਨ ਨੂੰ ਆਏ ਅਤੇ ਘੁੰਮ ਕੇ ਸੀਦੋਨ ਤੱਕ ਪਹੁੰਚੇ।
7 They went toward the fortress of Tyre and all the cities of the Hivites and Canaanites. Finally, they went on to the Negev of Judah, to Beersheba.
ਅਤੇ ਉੱਥੋਂ ਸੂਰ ਦੇ ਗੜ੍ਹ ਤੱਕ ਆਏ ਅਤੇ ਹਿੱਵੀਆਂ ਅਤੇ ਕਨਾਨੀਆਂ ਦੇ ਸਾਰਿਆਂ ਸ਼ਹਿਰਾਂ ਤੱਕ ਅਤੇ ਯਹੂਦਾਹ ਦੇ ਦੱਖਣ ਨੂੰ ਬਏਰਸ਼ਬਾ ਤੱਕ ਨਿੱਕਲ ਗਏ।
8 At the end of nine months and twenty days, having gone through the whole land, they returned to Jerusalem.
ਇਸ ਤਰ੍ਹਾਂ, ਓਹ ਸਾਰੇ ਦੇਸ਼ ਵਿੱਚੋਂ ਘੁੰਮ ਕੇ ਨੌ ਮਹੀਨੇ ਅਤੇ ਵੀਹ ਦਿਨਾਂ ਬਾਅਦ ਯਰੂਸ਼ਲਮ ਨੂੰ ਮੁੜ ਆਏ।
9 And Joab reported to the king the total number of the troops. In Israel there were 800,000 men of valor who drew the sword, and in Judah there were 500,000.
ਅਤੇ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਰਾਜਾ ਨੂੰ ਦਿੱਤਾ ਅਤੇ ਇਸਰਾਏਲ ਦੇ ਅੱਠ ਲੱਖ ਮਨੁੱਖ ਸਨ ਅਤੇ ਯਹੂਦਾਹ ਦੇ ਪੰਜ ਲੱਖ ਮਨੁੱਖ ਸਨ।
10 After David had numbered the troops, his conscience was stricken and he said to the LORD, “I have sinned greatly in what I have done. Now, O LORD, I beg You to take away the iniquity of Your servant, for I have acted very foolishly.”
੧੦ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।
11 When David got up in the morning, a revelation from the LORD had come to Gad the prophet, David’s seer:
੧੧ਸੋ ਜਦ ਦਾਊਦ ਸਵੇਰ ਨੂੰ ਉੱਠਿਆ ਤਾਂ ਯਹੋਵਾਹ ਦਾ ਬਚਨ ਗਾਦ ਨਬੀ ਨੂੰ ਜੋ ਦਾਊਦ ਦਾ ਅਗੰਮ ਗਿਆਨੀ ਸੀ, ਆਇਆ ਅਤੇ ਉਹ ਨੂੰ ਆਖਿਆ।
12 “Go and tell David that this is what the LORD says: ‘I am offering you three options. Choose one of them, and I will carry it out against you.’”
੧੨ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ ਜੋ ਮੈਂ ਤੇਰੇ ਉੱਤੇ ਪਾਵਾਂ।
13 So Gad went and said to David, “Do you choose to endure three years of famine in your land, three months of fleeing the pursuit of your enemies, or three days of plague upon your land? Now then, think it over and decide how I should reply to Him who sent me.”
੧੩ਸੋ ਗਾਦ ਨੇ ਦਾਊਦ ਕੋਲ ਆ ਕੇ ਦੱਸਿਆ ਅਤੇ ਉਹ ਨੂੰ ਪੁੱਛਿਆ ਕਿ ਤੂੰ ਕਿ ਚਾਹੁੰਦਾ ਹੈ ਜੋ ਤੇਰੇ ਦੇਸ਼ ਵਿੱਚ ਤੇਰੇ ਉੱਤੇ ਸੱਤਾਂ ਸਾਲਾਂ ਦਾ ਕਾਲ ਪਵੇ ਜਾਂ ਤਿੰਨ ਮਹੀਨਿਆਂ ਤੱਕ ਤੂੰ ਆਪਣੇ ਵੈਰੀਆਂ ਅੱਗਿਓਂ ਭੱਜੇਂ ਅਤੇ ਉਹ ਤੇਰੇ ਪਿੱਛੇ ਲੱਗਣ ਜਾਂ ਤੇਰੇ ਦੇਸ਼ ਵਿੱਚ ਤਿੰਨ ਦਿਨਾਂ ਤੱਕ ਮਹਾਂ ਮਰੀ ਪਵੇ? ਹੁਣ ਸਲਾਹ ਕਰ ਅਤੇ ਠਹਿਰਾ ਲੈ ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ।
14 David answered Gad, “I am deeply distressed. Please, let us fall into the hand of the LORD, for His mercies are great; but do not let me fall into the hands of men.”
੧੪ਤਦ ਦਾਊਦ ਨੇ ਗਾਦ ਨੂੰ ਆਖਿਆ, ਮੈਂ ਵੱਡੀ ਮੁਸੀਬਤ ਵਿੱਚ ਪਿਆ ਹਾਂ! ਹੁਣ ਅਸੀਂ ਯਹੋਵਾਹ ਦੇ ਹੱਥ ਵਿੱਚ ਪਈਏ ਕਿਉਂ ਜੋ ਉਸ ਦੀ ਦਯਾ ਵੱਡੀ ਹੈ ਪਰ ਮਨੁੱਖ ਦੇ ਹੱਥ ਵਿੱਚ ਨਾ ਪਈਏ।
15 So the LORD sent a plague upon Israel from that morning until the appointed time, and seventy thousand of the people from Dan to Beersheba died.
੧੫ਸੋ ਯਹੋਵਾਹ ਨੇ ਇਸਰਾਏਲ ਦੇ ਉੱਤੇ ਮਰੀ ਘੱਲੀ ਜਿਹੜੀ ਉਸ ਸਵੇਰ ਤੋਂ ਠਹਿਰਾਏ ਹੋਏ ਸਮੇਂ ਤੱਕ ਪਈ ਰਹੀ ਅਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਪਰਜਾ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।
16 But when the angel stretched out his hand to destroy Jerusalem, the LORD relented from the calamity and said to the angel who was destroying the people, “Enough! Withdraw your hand now!” At that time the angel of the LORD was by the threshing floor of Araunah the Jebusite.
੧੬ਜਦ ਦੂਤ ਨੇ ਯਰੂਸ਼ਲਮ ਦੇ ਨਾਸ ਕਰਨ ਨੂੰ ਆਪਣਾ ਹੱਥ ਵਧਾਇਆ ਤਾਂ ਯਹੋਵਾਹ ਉਸ ਸਾਰੀ ਬਿਪਤਾ ਦੇ ਕਾਰਨ ਪਛਤਾਇਆ ਅਤੇ ਉਸ ਦੂਤ ਨੂੰ ਜੋ ਲੋਕਾਂ ਨੂੰ ਮਾਰਦਾ ਸੀ ਆਖਿਆ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ। ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਅਰਵਨਾਹ ਦੇ ਪਿੜ ਕੋਲ ਖੜ੍ਹਾ ਸੀ।
17 When David saw the angel striking down the people, he said to the LORD, “Surely I, the shepherd, have sinned and acted wickedly. But these sheep, what have they done? Please, let Your hand fall upon me and my father’s house.”
੧੭ਅਤੇ ਜਦ ਦਾਊਦ ਨੇ ਉਸ ਲੋਕਾਂ ਦੇ ਮਾਰਨ ਵਾਲੇ ਦੂਤ ਨੂੰ ਵੇਖਿਆ ਤਾਂ ਯਹੋਵਾਹ ਨੂੰ ਆਖਿਆ, ਵੇਖ, ਪਾਪ ਤਾਂ ਮੈਂ ਕੀਤਾ ਅਤੇ ਬੁਰਿਆਈ ਵੀ ਮੇਰੇ ਕੋਲੋਂ ਹੋਈ ਪਰ ਇਨ੍ਹਾਂ ਭੇਡਾਂ ਦਾ ਕੀ ਦੋਸ਼? ਸੋ ਮੇਰੇ ਪਿਤਾ ਦੇ ਘਰਾਣੇ ਉੱਤੇ ਆਪਣਾ ਹੱਥ ਚਲਾ!
18 And that day Gad came to David and said to him, “Go up and build an altar to the LORD on the threshing floor of Araunah the Jebusite.”
੧੮ਉਸ ਦਿਨ ਗਾਦ ਦਾਊਦ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਯਬੂਸੀ ਅਰਵਨਾਹ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾ।
19 So David went up at the word of Gad, just as the LORD had commanded.
੧੯ਦਾਊਦ ਨੇ ਗਾਦ ਦੇ ਆਖਣ ਅਨੁਸਾਰ ਜਿਵੇਂ ਯਹੋਵਾਹ ਦੀ ਆਗਿਆ ਸੀ ਉੱਥੇ ਗਿਆ।
20 When Araunah looked out and saw the king and his servants coming toward him, he went out and bowed facedown before the king.
੨੦ਅਤੇ ਅਰਵਨਾਹ ਨੇ ਤੱਕਿਆ ਅਤੇ ਰਾਜਾ ਅਤੇ ਉਸ ਦੇ ਸੇਵਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਸੋ ਅਰਵਨਾਹ ਨਿੱਕਲਿਆ ਅਤੇ ਰਾਜਾ ਦੇ ਅੱਗੇ ਮੂੰਹ ਭਾਰ ਝੁੱਕ ਕੇ ਨਮਸਕਾਰ ਕੀਤਾ।
21 “Why has my lord the king come to his servant?” Araunah said. “To buy your threshing floor,” David replied, “that I may build an altar to the LORD, so that the plague upon the people may be halted.”
੨੧ਅਤੇ ਅਰਵਨਾਹ ਨੇ ਆਖਿਆ, ਮਹਾਰਾਜ ਮੇਰਾ ਰਾਜਾ ਆਪਣੇ ਸੇਵਕ ਕੋਲ ਕਿਉਂ ਆਇਆ? ਦਾਊਦ ਨੇ ਆਖਿਆ, ਇਹ ਪਿੜ ਮੈਂ ਤੇਰੇ ਕੋਲੋਂ ਮੁੱਲ ਲੈਣ ਲਈ ਆਇਆ ਹਾਂ ਕਿ ਯਹੋਵਾਹ ਲਈ ਇੱਕ ਜਗਵੇਦੀ ਬਣਾਵਾਂ ਤਾਂ ਜੋ ਲੋਕਾਂ ਵਿੱਚੋਂ ਮਰੀ ਹਟ ਜਾਏ।
22 Araunah said to David, “My lord the king may take whatever seems good and offer it up. Here are the oxen for a burnt offering and the threshing sledges and ox yokes for the wood.
੨੨ਅਰਵਨਾਹ ਨੇ ਦਾਊਦ ਨੂੰ ਆਖਿਆ, ਮੇਰਾ ਮਹਾਰਾਜ ਰਾਜਾ ਜੋ ਕੁਝ ਭੇਟ ਕਰਨ ਲਈ ਉਸ ਦੀ ਨਿਗਾਹ ਵਿੱਚ ਚੰਗਾ ਹੋਵੇ ਸੋ ਲਵੇ; ਹੋਮ ਦੀ ਭੇਟ ਲਈ ਬਲ਼ਦ ਹਨ, ਅਤੇ ਗਾਹ ਪਾਉਣ ਦਾ ਵਲੇਵਾ ਬਲ਼ਦਾਂ ਦੇ ਵਲੇਵੇ ਸਣੇ ਲੱਕੜ ਦੇ ਲਈ ਹੈ।
23 O king, Araunah gives all these to the king.” He also said to the king, “May the LORD your God accept you.”
੨੩ਇਹ ਸਭ ਕੁਝ ਅਰਵਨਾਹ ਨੇ ਰਾਜਾ ਨੂੰ ਦੇ ਦਿੱਤਾ। ਫਿਰ ਅਰਵਨਾਹ ਨੇ ਰਾਜਾ ਨੂੰ ਆਖਿਆ, ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡੇ ਤੋਂ ਪਰਸੰਨ ਹੋਵੇ।
24 “No,” replied the king, “I insist on paying a price, for I will not offer to the LORD my God burnt offerings that cost me nothing.” So David bought the threshing floor and the oxen for fifty shekels of silver.
੨੪ਰਾਜਾ ਨੇ ਅਰਵਨਾਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਨਹੀਂ, ਪਰ ਮੈਂ ਤੈਨੂੰ ਮੁੱਲ ਦੇ ਕੇ ਉਹ ਪਿੜ ਲਵਾਂਗਾ ਅਤੇ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਅਜਿਹੀ ਭੇਟ ਨਾ ਚੜ੍ਹਾਵਾਂਗਾ ਜਿਸ ਵਿੱਚ ਮੇਰਾ ਕੁਝ ਮੁੱਲ ਨਾ ਲੱਗਾ ਹੋਵੇ! ਸੋ ਦਾਊਦ ਨੇ ਉਹ ਪਿੜ ਅਤੇ ਉਹ ਬਲ਼ਦ ਚਾਂਦੀ ਦੇ ਪੰਜਾਹ ਸ਼ਕੇਲ ਰੁਪਏ ਦੇ ਕੇ ਮੁੱਲ ਲੈ ਲਿਆ।
25 And there he built an altar to the LORD and offered burnt offerings and peace offerings. Then the LORD answered the prayers on behalf of the land, and the plague upon Israel was halted.
੨੫ਤਦ ਦਾਊਦ ਨੇ ਉੱਥੇ ਯਹੋਵਾਹ ਦੇ ਲਈ ਜਗਵੇਦੀ ਬਣਾਈ ਅਤੇ ਹੋਮ ਦੀਆਂ ਬਲੀਆਂ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਸੋ ਯਹੋਵਾਹ ਨੇ ਦੇਸ਼ ਦੇ ਲਈ ਉਨ੍ਹਾਂ ਦੀਆਂ ਬੇਨਤੀਆਂ ਸੁਣ ਲਈਆਂ, ਤਦ ਇਸਰਾਏਲ ਵਿੱਚੋਂ ਮਰੀ ਹਟ ਗਈ।

< 2 Samuel 24 >