< Daniel 10 >
1 In the third year of Cyrus king of Persia, a message was revealed to Daniel, who was called Belteshazzar. The message was true, and it concerned a great conflict. And the understanding of the message was given to him in a vision.
੧ਫ਼ਾਰਸ ਦੇ ਪਾਤਸ਼ਾਹ ਕੋਰਸ਼ ਦੇ ਤੀਜੇ ਸਾਲ ਵਿੱਚ ਦਾਨੀਏਲ ਨੂੰ ਜਿਹ ਦਾ ਨਾਮ ਬੇਲਟਸ਼ੱਸਰ ਕਹਿੰਦੇ ਸਨ, ਇੱਕ ਗੱਲ ਪ੍ਰਗਟ ਹੋਈ ਅਤੇ ਉਹ ਗੱਲ ਸੱਚ ਸੀ ਕਿ ਬਹੁਤ ਵੱਡੀ ਜੰਗ ਹੋਵੇਗੀ ਅਤੇ ਉਹ ਨੇ ਉਸ ਗੱਲ ਨੂੰ ਅਤੇ ਉਸ ਦਰਸ਼ਣ ਦੇ ਅਰਥ ਨੂੰ ਸਮਝ ਲਿਆ।
2 In those days I, Daniel, was mourning for three full weeks.
੨ਮੈਂ ਦਾਨੀਏਲ ਉਹਨਾਂ ਦਿਨਾਂ ਵਿੱਚ ਤਿੰਨ ਹਫ਼ਤਿਆਂ ਤੱਕ ਅਫ਼ਸੋਸ ਕਰਦਾ ਰਿਹਾ।
3 I ate no rich food, no meat or wine entered my mouth, and I did not anoint myself with oil until the three weeks were completed.
੩ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।
4 On the twenty-fourth day of the first month, as I was standing on the bank of the great river, the Tigris,
੪ਪਹਿਲੇ ਮਹੀਨੇ ਦੇ ਚੌਵੀਵੇਂ ਦਿਨ ਵਿੱਚ ਮੈਂ ਵੱਡੇ ਦਰਿਆ ਹਿੱਦਕਲ ਦਜ਼ਲੇ ਦੇ ਕੰਢੇ ਉੱਤੇ ਸੀ।
5 I lifted up my eyes, and behold, there was a certain man dressed in linen, with a belt of fine gold from Uphaz around his waist.
੫ਮੈਂ ਅੱਖਾਂ ਚੁੱਕ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਜੋ ਇੱਕ ਮਨੁੱਖ ਸੂਤੀ ਕੱਪੜੇ ਪਾਏ ਹੋਏ ਜਿਹ ਦੇ ਲੱਕ ਨਾਲ ਊਫਾਜ਼ ਦੇ ਕੁੰਦਨ ਸੋਨੇ ਦੀ ਪੇਟੀ ਬੰਨੀ ਹੋਈ ਖੜ੍ਹਾ ਹੈ।
6 His body was like beryl, his face like the brilliance of lightning, his eyes like flaming torches, his arms and legs like the gleam of polished bronze, and his voice like the sound of a multitude.
੬ਉਹ ਦਾ ਸਰੀਰ ਬੈਰੂਜ਼ ਵਰਗਾ ਅਤੇ ਉਹ ਦਾ ਮੂੰਹ ਬਿਜਲੀ ਜਿਹਾ ਸੀ ਅਤੇ ਉਹ ਦੀਆਂ ਅੱਖੀਆਂ ਦੋ ਜਗਦਿਆਂ ਦੀਵਿਆਂ ਵਰਗੀਆਂ ਸਨ। ਉਸ ਦੀਆਂ ਬਾਹਾਂ ਅਤੇ ਉਸ ਦੇ ਪੈਰ ਰੰਗਾਂ ਵਿੱਚ ਲਿਸ਼ਕਦੇ ਪਿੱਤਲ ਜਿਹੇ ਸਨ ਅਤੇ ਉਸ ਦੀਆਂ ਗੱਲਾਂ ਕਰਨ ਦੀ ਅਵਾਜ਼ ਇਹੋ ਜਿਹੀ ਸੀ ਜਿਵੇਂ ਭੀੜ ਦੀ।
7 Only I, Daniel, saw the vision; the men with me did not see it, but a great terror fell upon them, and they ran and hid themselves.
੭ਮੈਂ ਦਾਨੀਏਲ ਨੇ ਇਕੱਲੇ ਨੇ ਇਹ ਦਰਸ਼ਣ ਦੇਖਿਆ ਕਿਉਂ ਜੋ ਜਿਹੜੇ ਮਨੁੱਖ ਮੇਰੇ ਨਾਲ ਸਨ ਉਹਨਾਂ ਨੇ ਇਸ ਦਰਸ਼ਣ ਨੂੰ ਨਾ ਦੇਖਿਆ ਪਰ ਉਹਨਾਂ ਨੂੰ ਅਜਿਹੀ ਕੰਬਣੀ ਛਿੜੀ ਜੋ ਆਪਣੇ ਆਪ ਨੂੰ ਲੁਕਾਉਣ ਲਈ ਦੌੜੇ।
8 So I was left alone, gazing at this great vision. No strength remained in me; my face grew deathly pale, and I was powerless.
੮ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।
9 I heard the sound of his words, and as I listened, I fell into a deep sleep, with my face to the ground.
੯ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ।
10 Suddenly, a hand touched me and set me trembling on my hands and knees.
੧੦ਵੇਖੋ, ਇੱਕ ਹੱਥ ਨੇ ਮੈਨੂੰ ਆ ਛੂਹਿਆ ਅਤੇ ਮੈਨੂੰ ਗੋਡਿਆਂ ਅਤੇ ਤਲੀਆਂ ਉੱਤੇ ਬਿਠਾਇਆ।
11 He said to me, “Daniel, you are a man who is highly precious. Consider carefully the words that I am about to say to you. Stand up, for I have now been sent to you.” And when he had said this to me, I stood up trembling.
੧੧ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ।
12 “Do not be afraid, Daniel,” he said, “for from the first day that you purposed to understand and to humble yourself before your God, your words were heard, and I have come in response to them.
੧੨ਤਦ ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ, ਨਾ ਡਰ ਕਿਉਂ ਜੋ ਪਹਿਲੇ ਹੀ ਦਿਨ ਤੋਂ ਜਦ ਤੂੰ ਆਪਣਾ ਮਨ ਸਮਝਣ ਲਈ ਅਤੇ ਆਪਣੇ ਪਰਮੇਸ਼ੁਰ ਦੇ ਅੱਗੇ ਅਧੀਨਗੀ ਕਰਨ ਲਈ ਲਾਇਆ, ਸੋ ਤੇਰੀਆਂ ਗੱਲਾਂ ਸੁਣੀਆਂ ਗਈਆਂ ਅਤੇ ਤੇਰੀਆਂ ਗੱਲਾਂ ਦੇ ਲਈ ਹੀ ਮੈਂ ਆਇਆ ਹਾਂ।
13 However, the prince of the kingdom of Persia opposed me for twenty-one days. Then Michael, one of the chief princes, came to help me, for I had been left there with the kings of Persia.
੧੩ਪਰ ਫ਼ਾਰਸ ਦੇ ਰਾਜ ਦੇ ਪ੍ਰਧਾਨ ਨੇ ਮੈਨੂੰ ਇੱਕੀਆਂ ਦਿਨਾਂ ਤੱਕ ਰੋਕ ਛੱਡਿਆ। ਵੇਖ, ਮੀਕਾਏਲ ਜੋ ਪ੍ਰਧਾਨਾਂ ਵਿੱਚੋਂ ਵੱਡਾ ਹੈ ਮੇਰੀ ਸਹਾਇਤਾ ਨੂੰ ਪਹੁੰਚਿਆ, ਇਸ ਲਈ ਮੈਂ ਉੱਥੇ ਫ਼ਾਰਸ ਦੇ ਰਾਜਿਆਂ ਨਾਲ ਰਿਹਾ।
14 Now I have come to explain to you what will happen to your people in the latter days, for the vision concerns those days.”
੧੪ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।
15 While he was speaking these words to me, I set my face toward the ground and became speechless.
੧੫ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ।
16 And suddenly one with the likeness of a man touched my lips, and I opened my mouth and said to the one standing before me, “My lord, because of the vision, I am overcome with anguish, and I have no strength.
੧੬ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗੂੰ ਸੀ ਮੇਰੇ ਬੁਲ੍ਹਾਂ ਨੂੰ ਛੂਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ।
17 How can I, your servant, speak with you, my lord? Now I have no strength, nor is any breath left in me.”
੧੭ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।
18 Again the one with the likeness of a man touched me and strengthened me.
੧੮ਤਦ ਇੱਕ ਜਨ ਨੇ ਜਿਸ ਦਾ ਮੂੰਹ ਮਨੁੱਖ ਵਰਗਾ ਸੀ ਮੁੜ ਮੈਨੂੰ ਛੂਹਿਆ ਅਤੇ ਉਸ ਨੇ ਮੈਨੂੰ ਜ਼ੋਰ ਦਿੱਤਾ।
19 “Do not be afraid, you who are highly precious,” he said. “Peace be with you! Be strong now; be very strong!” As he spoke with me, I was strengthened and said, “Speak, my lord, for you have strengthened me.”
੧੯ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ! ਜ਼ੋਰ ਫੜ, ਹਾਂ, ਬਲਵਾਨ ਹੋ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ!
20 “Do you know why I have come to you?” he said. “I must return at once to fight against the prince of Persia, and when I have gone forth, behold, the prince of Greece will come.
੨੦ਤਦ ਉਹ ਬੋਲਿਆ, ਕੀ ਤੂੰ ਜਾਣਦਾ ਹੈ ਜੋ ਮੈਂ ਤੇਰੇ ਕੋਲ ਕਿਸ ਲਈ ਆਇਆ ਹਾਂ? ਮੈਂ ਹੁਣ ਫ਼ਾਰਸ ਦੇ ਪ੍ਰਧਾਨ ਨਾਲ ਲੜਨ ਨੂੰ ਫੇਰ ਜਾਂਵਾਂਗਾ ਅਤੇ ਜਦੋਂ ਮੈਂ ਚਲਿਆ ਜਾਂਵਾਂਗਾ ਤਾਂ ਵੇਖ, ਯੂਨਾਨ ਦਾ ਪ੍ਰਧਾਨ ਆਵੇਗਾ।
21 But first I will tell you what is inscribed in the Book of Truth. Yet no one has the courage to support me against these, except Michael your prince.
੨੧ਜੋ ਕੁਝ ਸਚਿਆਈ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਮੈਂ ਤੈਨੂੰ ਦੱਸਦਾ ਹਾਂ; ਉਹਨਾਂ ਪ੍ਰਧਾਨਾਂ ਦੇ ਵਿਰੁੱਧ, ਤੁਹਾਡੇ ਪ੍ਰਧਾਨ ਮੀਕਾਏਲ ਤੋਂ ਬਿਨਾਂ ਮੇਰੇ ਨਾਲ ਸਥਿਰ ਰਹਿਣ ਵਾਲਾ ਕੋਈ ਨਹੀਂ ਹੈ।