< Deuteronomy 13 >
1 If a prophet or dreamer of dreams arises among you and proclaims a sign or wonder to you,
੧ਜੇਕਰ ਤੁਹਾਡੇ ਵਿੱਚ ਕੋਈ ਨਬੀ ਜਾਂ ਸੁਫ਼ਨਾ ਵੇਖਣ ਵਾਲਾ ਉੱਠੇ ਅਤੇ ਉਹ ਤੁਹਾਨੂੰ ਕੋਈ ਨਿਸ਼ਾਨ ਜਾਂ ਅਚਰਜ਼ ਕੰਮ ਵਿਖਾਵੇ,
2 and if the sign or wonder he has spoken to you comes about, but he says, “Let us follow other gods (which you have not known) and let us worship them,”
੨ਅਤੇ ਉਹ ਨਿਸ਼ਾਨ ਜਾਂ ਅਚਰਜ਼ ਕੰਮ ਪੂਰਾ ਹੋ ਜਾਵੇ ਜਿਸ ਦੇ ਵਿਖੇ ਉਹ ਤੁਹਾਡੇ ਨਾਲ ਬੋਲਿਆ ਸੀ ਕਿ ਆਓ, ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ, (ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ) ਅਤੇ ਉਹਨਾਂ ਦੀ ਪੂਜਾ ਕਰੀਏ,
3 you must not listen to the words of that prophet or dreamer. For the LORD your God is testing you to find out whether you love Him with all your heart and with all your soul.
੩ਤਾਂ ਤੁਸੀਂ ਉਸ ਨਬੀ ਜਾਂ ਸੁਫ਼ਨੇ ਵੇਖਣ ਵਾਲੇ ਦੀਆਂ ਗੱਲਾਂ ਨੂੰ ਨਾ ਸੁਣਿਓ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਪਰਖੇਗਾ ਤਾਂ ਜੋ ਉਹ ਜਾਣੇ ਕਿ ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪ੍ਰੇਮ ਕਰਦੇ ਹੋ ਜਾਂ ਨਹੀਂ।
4 You are to follow the LORD your God and fear Him. Keep His commandments and listen to His voice; serve Him and hold fast to Him.
੪ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।
5 Such a prophet or dreamer must be put to death, because he has advocated rebellion against the LORD your God, who brought you out of the land of Egypt and redeemed you from the house of slavery; he has tried to turn you from the way in which the LORD your God has commanded you to walk. So you must purge the evil from among you.
੫ਉਹ ਨਬੀ ਜਾਂ ਸੁਫ਼ਨੇ ਵੇਖਣ ਵਾਲਾ ਮਾਰ ਦਿੱਤਾ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਬੋਲ ਕੇ ਤੁਹਾਨੂੰ ਕੁਰਾਹੇ ਪਾਇਆ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਗੁਲਾਮੀ ਦੇ ਘਰ ਤੋਂ ਤੁਹਾਨੂੰ ਛੁਟਕਾਰਾ ਦਿੱਤਾ। ਉਹ ਤੁਹਾਨੂੰ ਉਸ ਰਾਹ ਤੋਂ ਜਿਸ ਉੱਤੇ ਚੱਲਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਸੀ, ਕੁਰਾਹੇ ਪਾਉਣਾ ਚਾਹੁੰਦਾ ਸੀ। ਇਸ ਤਰ੍ਹਾਂ ਤੁਸੀਂ ਉਸ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਦੇਈਓ।
6 If your very own brother, or your son or daughter, or the wife you embrace, or your closest friend secretly entices you, saying, “Let us go and worship other gods” (which neither you nor your fathers have known,
੬ਜੇ ਤੁਹਾਡਾ ਸੱਕਾ ਭਰਾ, ਜਾਂ ਤੁਹਾਡਾ ਪੁੱਤਰ, ਜਾਂ ਤੁਹਾਡੀ ਧੀ, ਜਾਂ ਤੁਹਾਡੀ ਪਿਆਰੀ ਪਤਨੀ ਜਾਂ ਤੁਹਾਡਾ ਜਾਨੀ ਦੋਸਤ ਤੁਹਾਨੂੰ ਗੁਪਤ ਰੂਪ ਵਿੱਚ ਇਹ ਆਖ ਕੇ ਫੁਸਲਾਵੇ ਕਿ ਆ ਅਸੀਂ ਦੂਜੇ ਦੇਵਤਿਆਂ ਦੇ ਪਿੱਛੇ ਚੱਲੀਏ ਅਤੇ ਉਹਨਾਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ,
7 the gods of the peoples around you, whether near or far, whether from one end of the earth or the other),
੭ਅਰਥਾਤ ਪਰਾਈਆਂ ਕੌਮਾਂ ਦੇ ਦੇਵਤੇ ਜਿਹੜੇ ਤੁਹਾਡੇ ਆਲੇ-ਦੁਆਲੇ, ਦੂਰ ਜਾਂ ਨੇੜੇ, ਜਾਂ ਧਰਤੀ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਰਹਿਣ ਵਾਲੇ ਲੋਕਾਂ ਦੇ ਦੇਵਤੇ ਹੋਣ,
8 you must not yield to him or listen to him. Show him no pity, and do not spare him or shield him.
੮ਤਾਂ ਤੁਸੀਂ ਹਾਮੀ ਨਾ ਭਰਿਓ, ਨਾ ਉਸ ਦੀ ਸੁਣਿਓ, ਨਾ ਤੁਹਾਡੀਆਂ ਅੱਖਾਂ ਵਿੱਚ ਉਸ ਉੱਤੇ ਤਰਸ ਆਵੇ, ਨਾ ਉਸ ਨੂੰ ਮਾਫ਼ ਕਰਿਓ, ਨਾ ਉਸ ਨੂੰ ਲੁਕਾਓ
9 Instead, you must surely kill him. Your hand must be the first against him to put him to death, and then the hands of all the people.
੯ਪਰ ਤੁਸੀਂ ਉਸ ਨੂੰ ਜ਼ਰੂਰ ਹੀ ਮਾਰ ਸੁੱਟਿਓ, ਉਸ ਨੂੰ ਮਾਰਨ ਵਿੱਚ ਤੇਰਾ ਹੱਥ ਪਹਿਲ ਕਰੇ ਅਤੇ ਉਸ ਦੇ ਬਾਅਦ ਸਾਰੀ ਪਰਜਾ ਦੇ ਹੱਥ ਉੱਠਣ।
10 Stone him to death for trying to turn you away from the LORD your God, who brought you out of the land of Egypt, out of the house of slavery.
੧੦ਤੁਸੀਂ ਉਸ ਉੱਤੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ ਕਿਉਂ ਜੋ ਉਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਭਟਕਾਉਣਾ ਚਾਹੁੰਦਾ ਹੈ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।
11 Then all Israel will hear and be afraid, and will never again do such a wicked thing among you.
੧੧ਸਾਰਾ ਇਸਰਾਏਲ ਇਹ ਸੁਣੇ ਅਤੇ ਡਰੇ ਅਤੇ ਫੇਰ ਤੁਹਾਡੇ ਵਿੱਚ ਅਜਿਹੀ ਬੁਰਿਆਈ ਦਾ ਕੰਮ ਨਾ ਹੋਵੇ।
12 If, regarding one of the cities the LORD your God is giving you to inhabit, you hear it said
੧੨ਜੇਕਰ ਤੁਸੀਂ ਆਪਣੇ ਕਿਸੇ ਸ਼ਹਿਰ ਦੇ ਵਿਖੇ ਸੁਣੋ, ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵੱਸਣ ਲਈ ਦਿੰਦਾ ਹੈ,
13 that wicked men have arisen from among you and have led the people of their city astray, saying, “Let us go and serve other gods” (which you have not known),
੧੩ਕਿ ਤੁਹਾਡੇ ਵਿੱਚੋਂ ਕਈ ਦੁਸ਼ਟ ਮਨੁੱਖ ਨਿੱਕਲੇ ਹਨ ਅਤੇ ਉਨ੍ਹਾਂ ਨੇ ਸ਼ਹਿਰ ਦੇ ਵਾਸੀਆਂ ਨੂੰ ਇਹ ਆਖ ਕੇ ਕੁਰਾਹੇ ਪਾਇਆ ਹੈ ਕਿ ਆਓ ਚੱਲੀਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰੀਏ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ,
14 then you must inquire, investigate, and interrogate thoroughly. And if it is established with certainty that this abomination has been committed among you,
੧੪ਤਾਂ ਤੁਸੀਂ ਪੁੱਛ-ਗਿੱਛ ਕਰੋ ਅਤੇ ਲੱਭੋ ਅਤੇ ਪੱਕਾ ਪਤਾ ਲਗਾਓ। ਅਤੇ ਵੇਖੋ, ਜੇਕਰ ਇਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਇਹ ਘਿਣਾਉਣਾ ਕੰਮ ਤੁਹਾਡੇ ਵਿੱਚ ਕੀਤਾ ਗਿਆ ਹੈ,
15 you must surely put the inhabitants of that city to the sword. Devote to destruction all its people and livestock.
੧੫ਤਾਂ ਤੁਸੀਂ ਉਸ ਸ਼ਹਿਰ ਦੇ ਵਾਸੀਆਂ ਨੂੰ ਜ਼ਰੂਰ ਹੀ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ, ਉਸ ਦੇ ਵਿੱਚ ਦੀਆਂ ਸਭ ਚੀਜ਼ਾਂ ਨੂੰ ਅਤੇ ਉਸ ਦੇ ਪਸ਼ੂਆਂ ਨੂੰ ਤਲਵਾਰ ਦੀ ਧਾਰ ਨਾਲ ਪੂਰੀ ਤਰ੍ਹਾਂ ਨਾਸ ਕਰ ਦੇਣਾ।
16 And you are to gather all its plunder in the middle of the public square, and completely burn the city and all its plunder as a whole burnt offering to the LORD your God. The city must remain a mound of ruins forever, never to be rebuilt.
੧੬ਉਸ ਦਾ ਸਾਰਾ ਲੁੱਟ ਦਾ ਮਾਲ ਚੌਂਕ ਵਿੱਚ ਇਕੱਠਾ ਕਰਿਓ, ਅਤੇ ਉਸ ਸ਼ਹਿਰ ਨੂੰ ਅਤੇ ਉਸ ਦੇ ਸਾਰੇ ਲੁੱਟ ਦੇ ਮਾਲ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਅੱਗ ਨਾਲ ਸਾੜ ਸੁੱਟਿਓ, ਤਾਂ ਜੋ ਉਹ ਸਦਾ ਲਈ ਮਿੱਟੀ ਦਾ ਢੇਰ ਬਣ ਜਾਵੇ ਜਿਹੜਾ ਫੇਰ ਕਦੀ ਨਾ ਉਸਾਰਿਆ ਜਾਵੇ।
17 Nothing devoted to destruction shall cling to your hands, so that the LORD will turn from His fierce anger, grant you mercy, show you compassion, and multiply you as He swore to your fathers,
੧੭ਉਨ੍ਹਾਂ ਨਾਸ ਕੀਤੇ ਜਾਣ ਦੀਆਂ ਚੀਜ਼ਾਂ ਵਿੱਚੋਂ ਕੋਈ ਵੀ ਚੀਜ਼ ਤੁਹਾਡੇ ਹੱਥ ਨਾ ਲੱਗੇ, ਤਾਂ ਜੋ ਯਹੋਵਾਹ ਆਪਣੇ ਕ੍ਰੋਧ ਦੀ ਸਖ਼ਤੀ ਤੋਂ ਸ਼ਾਂਤ ਹੋਵੇ ਅਤੇ ਤੁਹਾਡੇ ਉੱਤੇ ਕਿਰਪਾ ਕਰੇ ਅਤੇ ਦਯਾਵਾਨ ਹੋ ਕੇ ਤੁਹਾਨੂੰ ਵਧਾਵੇ, ਜਿਵੇਂ ਉਸ ਤੁਹਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ।
18 because you obey the LORD your God, keeping all His commandments I am giving you today and doing what is right in the eyes of the LORD your God.
੧੮ਇਹ ਤਦ ਹੋਵੇਗਾ ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਦੀ ਪਾਲਨਾ ਕਰੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਤੇ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਹੈ ਤੁਸੀਂ ਉਹ ਹੀ ਕਰੋਗੇ।