< Deuteronomy 17 >

1 You shall not sacrifice to the LORD your God an ox or a sheep with any defect or serious flaw, for that is detestable to the LORD your God.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਕੋਈ ਬਲ਼ਦ ਜਾਂ ਲੇਲਾ ਬਲੀ ਨਾ ਚੜ੍ਹਾਇਓ ਜਿਸ ਦੇ ਵਿੱਚ ਕੋਈ ਕੱਜ ਜਾਂ ਕੋਈ ਦੋਸ਼ ਹੋਵੇ ਕਿਉਂ ਜੋ ਉਹ ਯਹੋਵਾਹ ਤੁਹਾਡੇ ਪਰਮੇਸ਼ੁਰ ਲਈ ਘਿਣਾਉਣਾ ਹੈ।
2 If a man or woman among you in one of the towns that the LORD your God gives you is found doing evil in the sight of the LORD your God by transgressing His covenant
ਜੇਕਰ ਤੁਹਾਡੇ ਫਾਟਕਾਂ ਦੇ ਅੰਦਰ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਕੋਈ ਅਜਿਹਾ ਪੁਰਖ ਜਾਂ ਇਸਤਰੀ ਪਾਈ ਜਾਵੇ, ਜਿਸ ਨੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰਕੇ ਕੋਈ ਅਜਿਹਾ ਕੰਮ ਕੀਤਾ ਹੋਵੇ ਜੋ ਉਸ ਦੀ ਨਜ਼ਰ ਵਿੱਚ ਬੁਰਾ ਹੈ
3 and going to worship other gods, bowing down to them or to the sun or moon or any of the host of heaven—which I have forbidden—
ਅਤੇ ਜਾ ਕੇ ਦੂਜੇ ਦੇਵਤਿਆਂ ਦੀ ਜਾਂ ਸੂਰਜ, ਚੰਦ ਅਤੇ ਅਕਾਸ਼ ਦੀ ਸੈਨਾਂ ਦੀ ਪੂਜਾ ਕੀਤੀ ਹੋਵੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ ਹੋਵੇ, ਜਿਸ ਦਾ ਮੈਂ ਹੁਕਮ ਨਹੀਂ ਦਿੱਤਾ ਸੀ
4 and if it is reported and you hear about it, you must investigate it thoroughly. If the report is true and such an abomination has happened in Israel,
ਅਤੇ ਇਹ ਗੱਲ ਤੁਹਾਨੂੰ ਦੱਸੀ ਜਾਵੇ ਅਤੇ ਤੁਹਾਡੇ ਸੁਣਨ ਵਿੱਚ ਆਵੇ ਤਦ ਤੁਸੀਂ ਇਸ ਬਾਰੇ ਚੰਗੀ ਤਰ੍ਹਾਂ ਪੁੱਛ-ਗਿੱਛ ਕਰਿਓ, ਅਤੇ ਵੇਖੋ, ਜੇਕਰ ਉਹ ਗੱਲ ਸੱਚੀ ਅਤੇ ਪੱਕੀ ਹੋਵੇ ਕਿ ਅਜਿਹਾ ਘਿਣਾਉਣਾ ਕੰਮ ਇਸਰਾਏਲ ਵਿੱਚ ਕੀਤਾ ਗਿਆ ਹੈ,
5 you must bring out to your gates the man or woman who has done this evil thing, and you must stone that person to death.
ਤਾਂ ਤੁਸੀਂ ਉਸ ਪੁਰਖ ਜਾਂ ਇਸਤਰੀ ਨੂੰ ਜਿਸ ਨੇ ਇਹ ਬੁਰਾ ਕੰਮ ਕੀਤਾ ਹੋਵੇ, ਉਨ੍ਹਾਂ ਨੂੰ ਆਪਣੇ ਫਾਟਕਾਂ ਦੇ ਕੋਲ ਲੈ ਜਾ ਕੇ ਅਜਿਹਾ ਪਥਰਾਓ ਕਰਿਓ ਕਿ ਉਹ ਮਰ ਜਾਵੇ।
6 On the testimony of two or three witnesses a man shall be put to death, but he shall not be executed on the testimony of a lone witness.
ਜੋ ਮੌਤ ਦੀ ਸਜ਼ਾ ਦੇ ਯੋਗ ਹੋਵੇ, ਉਹ ਇੱਕ ਹੀ ਗਵਾਹ ਦੀ ਗਵਾਹੀ ਤੇ ਨਾ ਮਾਰਿਆ ਜਾਵੇ, ਸਗੋਂ ਦੋ ਜਾਂ ਤਿੰਨ ਗਵਾਹਾਂ ਦੀ ਗਵਾਹੀ ਤੇ ਹੀ ਮਾਰਿਆ ਜਾਵੇ।
7 The hands of the witnesses shall be the first in putting him to death, and after that, the hands of all the people. So you must purge the evil from among you.
ਉਸ ਨੂੰ ਮਾਰਨ ਲਈ ਗਵਾਹਾਂ ਦਾ ਹੱਥ ਪਹਿਲ ਕਰੇ ਅਤੇ ਉਨ੍ਹਾਂ ਦੇ ਬਾਅਦ ਸਾਰੇ ਲੋਕਾਂ ਦੇ ਹੱਥ ਉੱਠਣ। ਇਸ ਤਰ੍ਹਾਂ ਤੁਸੀਂ ਆਪਣੇ ਵਿੱਚੋਂ ਇਸ ਬੁਰਿਆਈ ਨੂੰ ਮਿਟਾ ਦਿਓ।
8 If a case is too difficult for you to judge, whether the controversy within your gates is regarding bloodshed, lawsuits, or assaults, you must go up to the place the LORD your God will choose.
ਜੇਕਰ ਤੁਹਾਡੇ ਫਾਟਕਾਂ ਦੇ ਅੰਦਰ ਝਗੜੇ ਦੀ ਕੋਈ ਅਜਿਹੀ ਗੱਲ ਉੱਠੇ, ਜਿਸ ਦਾ ਨਿਆਂ ਕਰਨਾ ਤੁਹਾਡੇ ਲਈ ਬਹੁਤ ਕਠਿਨ ਹੋਵੇ, ਅਰਥਾਤ ਆਪਸ ਵਿੱਚ ਦਾ ਖੂਨ, ਆਪਸ ਵਿੱਚ ਦਾ ਦਾਵਾ, ਜਾਂ ਆਪਸ ਵਿੱਚ ਦੀ ਮਾਰ-ਕੁਟਾਈ, ਤਾਂ ਤੁਸੀਂ ਉੱਠ ਕੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
9 You are to go to the Levitical priests and to the judge who presides at that time. Inquire of them, and they will give you a verdict in the case.
ਤੁਸੀਂ ਉਨ੍ਹਾਂ ਲੇਵੀਆਂ, ਜਾਜਕਾਂ ਅਤੇ ਨਿਆਂਈਆਂ ਦੇ ਕੋਲ ਜਾ ਕੇ ਪੁੱਛ-ਗਿੱਛ ਕਰਿਓ, ਜਿਹੜੇ ਉਨ੍ਹਾਂ ਦਿਨਾਂ ਵਿੱਚ ਹੋਣਗੇ। ਉਹ ਤੁਹਾਨੂੰ ਉਸ ਗੱਲ ਦਾ ਫੈਸਲਾ ਦੱਸਣਗੇ।
10 You must abide by the verdict they give you at the place the LORD will choose. Be careful to do everything they instruct you,
੧੦ਫੇਰ ਤੁਸੀਂ ਉਸ ਫੈਸਲੇ ਦੇ ਅਨੁਸਾਰ ਕਰਿਓ ਜਿਹੜਾ ਉਹ ਤੁਹਾਨੂੰ ਉਸ ਸਥਾਨ ਤੋਂ ਦੱਸਣਗੇ, ਜਿਹੜਾ ਯਹੋਵਾਹ ਚੁਣੇਗਾ। ਜੋ ਕੁਝ ਉਹ ਤੁਹਾਨੂੰ ਦੱਸਣ ਤੁਸੀਂ ਪੂਰਨਤਾਈ ਨਾਲ ਉਸ ਦੀ ਪਾਲਣਾ ਕਰਿਓ।
11 according to the terms of law they give and the verdict they proclaim. Do not turn aside to the right or to the left from the decision they declare to you.
੧੧ਬਿਵਸਥਾ ਦੀਆਂ ਜੋ ਗੱਲਾਂ ਉਹ ਤੁਹਾਨੂੰ ਦੱਸਣ, ਅਤੇ ਨਿਆਂ ਦੀਆਂ ਜੋ ਗੱਲਾਂ ਉਹ ਤੁਹਾਨੂੰ ਆਖਣ, ਤੁਸੀਂ ਉਸੇ ਦੇ ਅਨੁਸਾਰ ਕਰਿਓ। ਉਸ ਫੈਸਲੇ ਤੋਂ ਜਿਹੜਾ ਉਹ ਤੁਹਾਨੂੰ ਦੱਸਣ ਨਾ ਸੱਜੇ ਮੁੜਿਓ ਅਤੇ ਨਾ ਖੱਬੇ।
12 But the man who acts presumptuously, refusing to listen either to the priest who stands there to serve the LORD your God, or to the judge, must be put to death. You must purge the evil from Israel.
੧੨ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈਂ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ।
13 Then all the people will hear and be afraid, and will no longer behave arrogantly.
੧੩ਇਸ ਤਰ੍ਹਾਂ ਸਾਰੀ ਪਰਜਾ ਸੁਣੇਗੀ ਅਤੇ ਡਰੇਗੀ ਅਤੇ ਫੇਰ ਗੁਸਤਾਖ਼ੀ ਨਹੀਂ ਕਰੇਗੀ।
14 When you enter the land that the LORD your God is giving you and have taken possession of it and settled in it, and you say, “Let us set a king over us like all the nations around us,”
੧੪ਜਦ ਤੁਸੀਂ ਉਸ ਦੇਸ਼ ਪਹੁੰਚ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ ਅਤੇ ਅਧਿਕਾਰ ਕਰਕੇ ਉਸ ਵਿੱਚ ਵੱਸ ਜਾਓ ਅਤੇ ਆਖਣ ਲੱਗੋ, ਅਸੀਂ ਵੀ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੀ ਤਰ੍ਹਾਂ ਆਪਣੇ ਉੱਤੇ ਇੱਕ ਰਾਜਾ ਨਿਯੁਕਤ ਕਰ ਲਈਏ,
15 you are to appoint over yourselves the king whom the LORD your God shall choose. Appoint a king from among your brothers; you are not to set over yourselves a foreigner who is not one of your brothers.
੧੫ਤਾਂ ਜਿਸ ਨੂੰ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣ ਲਵੇ, ਤੁਸੀਂ ਜ਼ਰੂਰ ਹੀ ਉਸ ਨੂੰ ਆਪਣੇ ਉੱਤੇ ਰਾਜਾ ਨਿਯੁਕਤ ਕਰ ਲਿਓ। ਤੁਸੀਂ ਆਪਣੇ ਭਰਾਵਾਂ ਵਿੱਚੋਂ ਹੀ ਕਿਸੇ ਨੂੰ ਆਪਣਾ ਰਾਜਾ ਨਿਯੁਕਤ ਕਰਿਓ, ਤੁਸੀਂ ਕਿਸੇ ਪਰਦੇਸੀ ਨੂੰ ਜੋ ਤੁਹਾਡਾ ਭਰਾ ਨਹੀਂ ਹੈ, ਆਪਣਾ ਰਾਜਾ ਨਿਯੁਕਤ ਨਹੀਂ ਕਰ ਸਕਦੇ।
16 But the king must not acquire many horses for himself or send the people back to Egypt to acquire more horses, for the LORD has said, ‘You are never to go back that way again.’
੧੬ਪਰ ਉਹ ਆਪਣੇ ਲਈ ਬਹੁਤ ਘੋੜੇ ਨਾ ਵਧਾਵੇ, ਨਾ ਹੀ ਉਹ ਘੋੜੇ ਵਧਾਉਣ ਲਈ ਪਰਜਾ ਨੂੰ ਮਿਸਰ ਵਿੱਚ ਮੋੜੇ ਕਿਉਂ ਜੋ ਯਹੋਵਾਹ ਨੇ ਤੁਹਾਨੂੰ ਆਖਿਆ ਹੈ ਕਿ ਤੁਸੀਂ ਉਸ ਰਾਹ ਨੂੰ ਫੇਰ ਕਦੀ ਨਾ ਮੁੜਿਓ।
17 He must not take many wives for himself, lest his heart go astray. He must not accumulate for himself large amounts of silver and gold.
੧੭ਉਹ ਬਹੁਤ ਸਾਰੀਆਂ ਪਤਨੀਆਂ ਵੀ ਨਾ ਰੱਖੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦਾ ਮਨ ਫਿਰ ਜਾਵੇ, ਨਾ ਉਹ ਆਪਣੇ ਲਈ ਚਾਂਦੀ-ਸੋਨਾ ਬਹੁਤ ਵਧਾਵੇ।
18 When he is seated on his royal throne, he must write for himself a copy of this instruction on a scroll in the presence of the Levitical priests.
੧੮ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ।
19 It is to remain with him, and he is to read from it all the days of his life, so that he may learn to fear the LORD his God by carefully observing all the words of this instruction and these statutes.
੧੯ਉਹ ਉਸ ਦੇ ਕੋਲ ਰਹੇ ਅਤੇ ਆਪਣੇ ਪੂਰੇ ਜੀਵਨ ਵਿੱਚ ਉਸ ਨੂੰ ਪੜ੍ਹੇ, ਜਿਸ ਨਾਲ ਉਹ ਯਹੋਵਾਹ ਆਪਣੇ ਪਰਮੇਸ਼ੁਰ ਦਾ ਡਰ ਰੱਖਣਾ ਸਿੱਖੇ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਬਿਧੀਆਂ ਨੂੰ ਪੂਰਾ ਕਰੇ,
20 Then his heart will not be exalted above his countrymen, and he will not turn aside from the commandment, to the right or to the left, in order that he and his sons may reign many years over his kingdom in Israel.
੨੦ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ।

< Deuteronomy 17 >