< Ecclesiastes 2 >

1 I said to myself, “Come now, I will test you with pleasure; enjoy what is good!” But it proved to be futile.
ਮੈਂ ਆਪਣੇ ਮਨ ਵਿੱਚ ਆਖਿਆ ਭਈ ਆ, ਮੈਂ ਅਨੰਦ ਨਾਲ ਤੇਰਾ ਪਰਤਾਵਾ ਲਵਾਂਗਾ, ਇਸ ਲਈ ਸੁੱਖ ਭੋਗ ਅਤੇ ਵੇਖੋ, ਇਹ ਵੀ ਵਿਅਰਥ ਸੀ।
2 I said of laughter, “It is folly,” and of pleasure, “What does it accomplish?”
ਮੈਂ ਹਾਸੇ ਦੇ ਬਾਰੇ ਆਖਿਆ ਕਿ ਇਹ ਮੂਰਖਤਾ ਹੈ ਅਤੇ ਅਨੰਦ ਦੇ ਬਾਰੇ ਕਿ ਇਹ ਕੀ ਕਰਦਾ ਹੈ?
3 I sought to cheer my body with wine and to embrace folly—my mind still guiding me with wisdom—until I could see what was worthwhile for men to do under heaven during the few days of their lives.
ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਕਿ ਮੈਂ ਕਿਵੇਂ ਮਧ ਪੀ ਕੇ ਆਪਣੇ ਸਰੀਰ ਨੂੰ ਖੁਸ਼ ਕਰਾਂ, ਪਰ ਫੇਰ ਵੀ ਮੇਰਾ ਮਨ ਬੁੱਧ ਵੱਲ ਲੱਗਿਆ ਰਹੇ ਅਤੇ ਮੂਰਖਤਾਈ ਨੂੰ ਫੜ੍ਹ ਕੇ ਰੱਖਾਂ, ਜਦ ਤੱਕ ਇਹ ਨਾ ਵੇਖਾਂ ਕਿ ਉਹ ਚੰਗਾ ਕੰਮ ਕਿਹੜਾ ਹੈ ਜੋ ਆਦਮ ਵੰਸ਼ੀ ਆਪਣੇ ਜੀਵਨ ਦੇ ਥੋੜ੍ਹੇ ਜਿਹੇ ਦਿਨਾਂ ਵਿੱਚ ਅਕਾਸ਼ ਦੇ ਹੇਠਾਂ ਕਰਨ।
4 I expanded my pursuits. I built houses and planted vineyards for myself.
ਮੈਂ ਵੱਡੇ-ਵੱਡੇ ਕੰਮ ਕੀਤੇ, ਮੈਂ ਆਪਣੇ ਲਈ ਘਰ ਉਸਾਰੇ ਅਤੇ ਮੈਂ ਆਪਣੇ ਲਈ ਦਾਖਾਂ ਦੀਆਂ ਵਾੜੀਆਂ ਲਗਾਈਆਂ,
5 I made gardens and parks for myself, where I planted all kinds of fruit trees.
ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ,
6 I built reservoirs to water my groves of flourishing trees.
ਮੈਂ ਆਪਣੇ ਹਰੇ ਰੁੱਖਾਂ ਦੇ ਬਣ ਨੂੰ ਸਿੰਜਣ ਦੇ ਲਈ ਤਲਾਬ ਬਣਾਏ,
7 I acquired menservants and maidservants, and servants were born in my house. I also owned more herds and flocks than anyone in Jerusalem before me,
ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ।
8 and I accumulated for myself silver and gold and the treasure of kings and provinces. I gathered to myself male and female singers, and the delights of the sons of men—many concubines.
ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ।
9 So I became great and surpassed all in Jerusalem who had preceded me; and my wisdom remained with me.
ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ।
10 Anything my eyes desired, I did not deny myself. I refused my heart no pleasure. For my heart took delight in all my work, and this was the reward for all my labor.
੧੦ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ।
11 Yet when I considered all the works that my hands had accomplished and what I had toiled to achieve, I found everything to be futile, a pursuit of the wind; there was nothing to be gained under the sun.
੧੧ਤਦ ਮੈਂ ਉਨ੍ਹਾਂ ਸਾਰਿਆਂ ਕੰਮਾਂ ਨੂੰ ਵੇਖਿਆ ਜੋ ਮੇਰੇ ਹੱਥਾਂ ਨੇ ਕੀਤੇ ਸਨ ਅਤੇ ਉਸ ਮਿਹਨਤ ਨੂੰ ਜੋ ਮੈਂ ਕੰਮ ਕਰਨ ਦੇ ਵਿੱਚ ਕੀਤੀ ਸੀ ਅਤੇ ਵੇਖੋ, ਉਹਨਾਂ ਸਾਰਿਆਂ ਦਾ ਸੂਰਜ ਦੇ ਹੇਠ ਕੋਈ ਲਾਭ ਨਹੀਂ ਸੀ।
12 Then I turned to consider wisdom and madness and folly; for what more can the king’s successor do than what has already been accomplished?
੧੨ਫੇਰ ਮੈਂ ਬੁੱਧ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਵੇਖਣ ਲਈ ਮੂੰਹ ਮੋੜਿਆ ਕਿਉਂ ਜੋ ਉਹ ਮਨੁੱਖ ਜੋ ਰਾਜਾ ਤੋਂ ਬਾਅਦ ਆਵੇਗਾ, ਕੀ ਕਰੇਗਾ? ਸਿਰਫ਼ ਉਹ ਹੀ ਜੋ ਪਹਿਲਾਂ ਤੋਂ ਹੁੰਦਾ ਆਇਆ ਹੈ।
13 And I saw that wisdom exceeds folly, just as light exceeds darkness:
੧੩ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ।
14 The wise man has eyes in his head, but the fool walks in darkness. Yet I also came to realize that one fate overcomes them both.
੧੪ਬੁੱਧਵਾਨ ਦੀਆਂ ਅੱਖਾਂ ਸਿਰ ਵਿੱਚ ਹੀ ਰਹਿੰਦੀਆਂ ਹਨ, ਪਰ ਮੂਰਖ ਹਨੇਰੇ ਵਿੱਚ ਤੁਰਦਾ ਹੈ, ਤਾਂ ਵੀ ਮੈਂ ਜਾਣ ਲਿਆ ਕਿ ਸਾਰਿਆਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ।
15 So I said to myself, “The fate of the fool will also befall me. What then have I gained by being wise?” And I said to myself that this too is futile.
੧੫ਤਦ ਮੈਂ ਆਪਣੇ ਮਨ ਵਿੱਚ ਆਖਿਆ, ਜੋ ਕੁਝ ਮੂਰਖ ਉੱਤੇ ਬੀਤਦੀ ਹੈ, ਉਹ ਹੀ ਮੇਰੇ ਉੱਤੇ ਵੀ ਬੀਤੇਗੀ, ਤਾਂ ਫੇਰ ਮੈਂ ਵੱਧ ਬੁੱਧਵਾਨ ਕਿਉਂ ਬਣਿਆ? ਸੋ ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਵੀ ਵਿਅਰਥ ਹੀ ਹੈ।
16 For there is no lasting remembrance of the wise, just as with the fool, seeing that both will be forgotten in the days to come. Alas, the wise man will die just like the fool!
੧੬ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
17 So I hated life, because the work that is done under the sun was grievous to me. For everything is futile and a pursuit of the wind.
੧੭ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ।
18 I hated all for which I had toiled under the sun, because I must leave it to the man who comes after me.
੧੮ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ।
19 And who knows whether that man will be wise or foolish? Yet he will take over all the labor at which I have worked skillfully under the sun. This too is futile.
੧੯ਕੌਣ ਜਾਣਦਾ ਹੈ ਕਿ ਉਹ ਬੁੱਧਵਾਨ ਹੋਵੇਗਾ ਜਾਂ ਮੂਰਖ? ਫੇਰ ਵੀ ਮੇਰੀ ਸਾਰੀ ਮਿਹਨਤ ਦੇ ਕੰਮ ਦਾ ਜੋ ਮੈਂ ਕੀਤਾ ਅਤੇ ਜਿਸ ਦੇ ਲਈ ਮੈਂ ਸੂਰਜ ਦੇ ਹੇਠ ਆਪਣੀ ਬੁੱਧ ਖ਼ਰਚ ਕੀਤੀ, ਉਹੋ ਮਾਲਕ ਬਣੇਗਾ! ਇਹ ਵੀ ਵਿਅਰਥ ਹੀ ਹੈ।
20 So my heart began to despair over all the labor that I had done under the sun.
੨੦ਤਦ ਮੈਂ ਮੁੜਿਆ ਅਤੇ ਆਪਣੇ ਮਨ ਨੂੰ ਉਸ ਸਾਰੇ ਕੰਮ ਤੋਂ ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਨਿਰਾਸ਼ ਕੀਤਾ,
21 When there is a man who has labored with wisdom, knowledge, and skill, and he must give his portion to a man who has not worked for it, this too is futile and a great evil.
੨੧ਕਿਉਂ ਜੋ ਇੱਕ ਅਜਿਹਾ ਮਨੁੱਖ ਵੀ ਹੈ ਜਿਸ ਦਾ ਕੰਮ ਬੁੱਧ ਅਤੇ ਗਿਆਨ ਅਤੇ ਸਫ਼ਲਤਾ ਦੇ ਨਾਲ ਹੁੰਦਾ ਹੈ ਪਰ ਉਹ ਉਸ ਨੂੰ ਦੂਜੇ ਮਨੁੱਖ ਦੇ ਲਈ ਛੱਡ ਜਾਵੇਗਾ, ਜਿਸ ਨੇ ਉਸ ਦੇ ਵਿੱਚ ਕੁਝ ਮਿਹਨਤ ਨਹੀਂ ਕੀਤੀ ਕਿ ਉਹ ਉਸ ਦੀ ਵੰਡ ਹੋਵੇ। ਇਹ ਵੀ ਵਿਅਰਥ ਅਤੇ ਵੱਡੀ ਬਿਪਤਾ ਹੀ ਹੈ।
22 For what does a man get for all the toil and striving with which he labors under the sun?
੨੨ਭਲਾ, ਮਨੁੱਖ ਨੂੰ ਆਪਣੇ ਸਾਰੇ ਕੰਮ-ਧੰਦੇ ਤੋਂ ਜੋ ਉਹ ਨੇ ਸੂਰਜ ਦੇ ਹੇਠ ਕੀਤਾ ਅਤੇ ਮਨ ਦੇ ਕਸ਼ਟ ਤੋਂ ਕੀ ਲਾਭ ਹੁੰਦਾ ਹੈ?
23 Indeed, all his days are filled with grief, and his task is sorrowful; even at night, his mind does not rest. This too is futile.
੨੩ਕਿਉਂ ਜੋ ਉਹ ਦੇ ਸਾਰੇ ਦਿਨ ਦੁੱਖ ਭਰੇ ਹਨ ਅਤੇ ਉਹ ਦੀ ਮਿਹਨਤ ਸੋਗ ਹੈ, ਸਗੋਂ ਉਹ ਦੇ ਮਨ ਨੂੰ ਰਾਤੀਂ ਵੀ ਅਰਾਮ ਨਹੀਂ ਮਿਲਦਾ। ਇਹ ਵੀ ਵਿਅਰਥ ਹੀ ਹੈ!
24 Nothing is better for a man than to eat and drink and enjoy his work. I have also seen that this is from the hand of God.
੨੪ਮਨੁੱਖ ਦੇ ਲਈ ਇਸ ਨਾਲੋਂ ਚੰਗਾ ਹੋਰ ਕੁਝ ਨਹੀਂ ਕਿ ਖਾਵੇ-ਪੀਵੇ ਅਤੇ ਆਪਣੇ ਸਾਰੇ ਕੰਮ-ਧੰਦੇ ਦੇ ਵਿੱਚ ਆਪਣਾ ਮਨ ਪਰਚਾਵੇ। ਮੈਂ ਵੇਖਿਆ ਕਿ ਇਹ ਵੀ ਪਰਮੇਸ਼ੁਰ ਦੇ ਹੱਥੋਂ ਮਿਲਦਾ ਹੈ,
25 For apart from Him, who can eat and who can find enjoyment?
੨੫ਕਿਉਂ ਜੋ ਉਸ ਨਾਲੋਂ ਵੱਧ ਕੌਣ ਖਾ ਸਕਦਾ ਅਤੇ ਅਨੰਦ ਭੋਗ ਸਕਦਾ ਹੈ?
26 To the man who is pleasing in His sight, He gives wisdom and knowledge and joy, but to the sinner He assigns the task of gathering and accumulating that which he will hand over to one who pleases God. This too is futile and a pursuit of the wind.
੨੬ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ। ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!

< Ecclesiastes 2 >