< Ecclesiastes 6 >

1 There is another evil I have seen under the sun, and it weighs heavily upon mankind:
ਇੱਕ ਬਿਪਤਾ ਹੈ ਜੋ ਮੈਂ ਸੂਰਜ ਦੇ ਹੇਠ ਵੇਖੀ ਅਤੇ ਉਹ ਮਨੁੱਖਾਂ ਦੇ ਉੱਤੇ ਭਾਰੀ ਹੈ:
2 God gives a man riches, wealth, and honor, so that he lacks nothing his heart desires; but God does not allow him to enjoy them. Instead, a stranger will enjoy them. This is futile and a grievous affliction.
ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ।
3 A man may father a hundred children and live for many years; yet no matter how long he lives, if he is unsatisfied with his prosperity and does not even receive a proper burial, I say that a stillborn child is better off than he.
ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ,
4 For a stillborn child enters in futility and departs in darkness, and his name is shrouded in obscurity.
ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ,
5 The child, though neither seeing the sun nor knowing anything, has more rest than that man,
ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
6 even if he lives a thousand years twice over but fails to enjoy his prosperity. Do not all go to the same place?
ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
7 All a man’s labor is for his mouth, yet his appetite is never satisfied.
ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
8 What advantage, then, has the wise man over the fool? What gain comes to the poor man who knows how to conduct himself before others?
ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
9 Better what the eye can see than the wandering of desire. This too is futile and a pursuit of the wind.
ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
10 Whatever exists was named long ago, and what happens to a man is foreknown; but he cannot contend with one stronger than he.
੧੦ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
11 For the more words, the more futility—and how does that profit anyone?
੧੧ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?
12 For who knows what is good for a man during the few days in which he passes through his fleeting life like a shadow? Who can tell a man what will come after him under the sun?
੧੨ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ?

< Ecclesiastes 6 >