< Ecclesiastes 7 >
1 A good name is better than fine perfume, and one’s day of death is better than his day of birth.
੧ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
2 It is better to enter a house of mourning than a house of feasting, since death is the end of every man, and the living should take this to heart.
੨ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
3 Sorrow is better than laughter, for a sad countenance is good for the heart.
੩ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
4 The heart of the wise is in the house of mourning, but the heart of fools is in the house of pleasure.
੪ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
5 It is better to heed a wise man’s rebuke than to listen to the song of fools.
੫ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
6 For like the crackling of thorns under the pot, so is the laughter of the fool. This too is futile.
੬ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।
7 Surely extortion turns a wise man into a fool, and a bribe corrupts the heart.
੭ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ।
8 The end of a matter is better than the beginning, and a patient spirit is better than a proud one.
੮ਕਿਸੇ ਗੱਲ ਦਾ ਅੰਤ ਉਸ ਦੇ ਅਰੰਭ ਨਾਲੋਂ ਭਲਾ ਹੈ ਅਤੇ ਧੀਰਜਵਾਨ ਹੰਕਾਰੀ ਨਾਲੋਂ ਚੰਗਾ ਹੈ।
9 Do not be quickly provoked in your spirit, for anger settles in the lap of a fool.
੯ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।
10 Do not say, “Why were the old days better than these?” For it is unwise of you to ask about this.
੧੦ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
11 Wisdom, like an inheritance, is good, and it benefits those who see the sun.
੧੧ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
12 For wisdom, like money, is a shelter, and the advantage of knowledge is that wisdom preserves the life of its owner.
੧੨ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
13 Consider the work of God: Who can straighten what He has bent?
੧੩ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
14 In the day of prosperity, be joyful, but in the day of adversity, consider this: God has made one of these along with the other, so that a man cannot discover anything that will come after him.
੧੪ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
15 In my futile life I have seen both of these: A righteous man perishing in his righteousness, and a wicked man living long in his wickedness.
੧੫ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
16 Do not be overly righteous, and do not make yourself too wise. Why should you destroy yourself?
੧੬ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
17 Do not be excessively wicked, and do not be a fool. Why should you die before your time?
੧੭ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
18 It is good to grasp the one and not let the other slip from your hand. For he who fears God will follow both warnings.
੧੮ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
19 Wisdom makes the wise man stronger than ten rulers in a city.
੧੯ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
20 Surely there is no righteous man on earth who does good and never sins.
੨੦ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
21 Do not pay attention to every word that is spoken, or you may hear your servant cursing you.
੨੧ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
22 For you know in your heart that many times you yourself have cursed others.
੨੨ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!
23 All this I tested by wisdom, saying, “I resolve to be wise.” But it was beyond me.
੨੩ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
24 What exists is out of reach and very deep. Who can fathom it?
੨੪ਜੋ ਕੁਝ ਦੂਰ ਅਤੇ ਬਹੁਤ ਡੂੰਘਾ ਹੈ, ਉਹ ਨੂੰ ਕੌਣ ਲੱਭ ਸਕਦਾ ਹੈ?
25 I directed my mind to understand, to explore, to search out wisdom and explanations, and to understand the stupidity of wickedness and the folly of madness.
੨੫ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ।
26 And I find more bitter than death the woman who is a snare, whose heart is a net, and whose hands are chains. The man who pleases God escapes her, but the sinner is ensnared.
੨੬ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
27 “Behold,” says the Teacher, “I have discovered this by adding one thing to another to find an explanation.
੨੭ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
28 While my soul was still searching but not finding, among a thousand I have found one upright man, but among all these I have not found one such woman.
੨੮ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।
29 Only this have I found: I have discovered that God made men upright, but they have sought out many schemes.”
੨੯ਵੇਖੋ, ਮੈਂ ਸਿਰਫ਼ ਇਹੋ ਹੀ ਲੱਭਿਆ ਹੈ ਕਿ ਪਰਮੇਸ਼ੁਰ ਨੇ ਮਨੁੱਖ ਨੂੰ ਸਿੱਧਾ ਬਣਾਇਆ, ਪਰ ਉਹਨਾਂ ਨੇ ਬਹੁਤੀਆਂ ਜੁਗਤਾਂ ਭਾਲੀਆਂ ਹਨ।