< Ephesians 4 >
1 As a prisoner in the Lord, then, I urge you to walk in a manner worthy of the calling you have received:
੧ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚੱਲੋ!
2 with all humility and gentleness, with patience, bearing with one another in love,
੨ਅਰਥਾਤ ਪੂਰਨ ਅਧੀਨਗੀ, ਨਰਮਾਈ, ਅਤੇ ਧੀਰਜ ਸਹਿਤ ਪਿਆਰ ਨਾਲ ਇੱਕ ਦੂਜੇ ਦੇ ਵਿਖੇ ਸਹਿਣਸ਼ੀਲਤਾ ਰੱਖੋ!
3 and with diligence to preserve the unity of the Spirit through the bond of peace.
੩ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!
4 There is one body and one Spirit, just as you were called to one hope when you were called;
੪ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
5 one Lord, one faith, one baptism;
੫ਇੱਕੋ ਪ੍ਰਭੂ, ਇੱਕ ਵਿਸ਼ਵਾਸ, ਇੱਕੋ ਬਪਤਿਸਮਾ ਹੈ।
6 one God and Father of all, who is over all and through all and in all.
੬ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!
7 Now to each one of us grace has been given according to the measure of the gift of Christ.
੭ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ!
8 This is why it says: “When He ascended on high, He led captives away, and gave gifts to men.”
੮ਇਸ ਲਈ ਉਹ ਆਖਦਾ ਹੈ - ਜਦ ਉਹ ਉਤਾਹਾਂ ਉਠਾਇਆ ਗਿਆ, ਉਸ ਨੇ ਬੰਦੀਆਂ ਨੂੰ ਬੰਨ੍ਹ ਲਿਆ ਅਤੇ ਮਨੁੱਖਾਂ ਨੂੰ ਦਾਤਾਂ ਦਿੱਤੀਆਂ
9 What does “He ascended” mean, except that He also descended to the lower parts of the earth?
੯ਹੁਣ ਇਸ ਗੱਲ ਦਾ ਕੀ ਅਰਥ ਹੈ ਕਿ ਉਹ ਉਤਾਹਾਂ ਚੜ੍ਹਿਆ, ਇਹ ਵੀ ਕਿ ਉਹ ਧਰਤੀ ਦੇ ਹੇਠਲਿਆਂ ਥਾਵਾਂ ਵਿੱਚ ਵੀ ਉਤਰਿਆ ਸੀ!
10 He who descended is the very One who ascended above all the heavens, in order to fill all things.
੧੦ਉਹ ਜਿਹੜਾ ਉਤਰਿਆ ਸੀ ਉਹੀ ਹੈ ਜੋ ਸਾਰੇ ਅਕਾਸ਼ਾਂ ਦੇ ਉਤਾਹਾਂ ਚੜ੍ਹਿਆ ਵੀ ਸੀ ਕਿ ਸੱਭੋ ਕੁਝ ਸੰਪੂਰਨ ਕਰੇ।
11 And it was He who gave some to be apostles, some to be prophets, some to be evangelists, and some to be pastors and teachers,
੧੧ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!
12 to equip the saints for works of ministry and to build up the body of Christ,
੧੨ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉੱਨਤੀ ਹੋਵੇ!
13 until we all reach unity in the faith and in the knowledge of the Son of God, as we mature to the full measure of the stature of Christ.
੧੩ਜਦੋਂ ਤੱਕ ਅਸੀਂ ਸਾਰੇ ਵਿਸ਼ਵਾਸ ਦੀ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਪਹਿਚਾਣ ਦੀ ਏਕਤਾ ਅਤੇ ਪੂਰੇ ਸਿਆਣਪੁਣੇ ਤੱਕ ਅਰਥਾਤ ਮਸੀਹ ਦੀ ਪੂਰੀ ਡੀਲ ਡੌਲ ਦੇ ਅੰਦਾਜ਼ੇ ਤੱਕ ਨਾ ਵੱਧ ਜਾਈਏ!
14 Then we will no longer be infants, tossed about by the waves and carried around by every wind of teaching and by the clever cunning of men in their deceitful scheming.
੧੪ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ!
15 Instead, speaking the truth in love, we will in all things grow up into Christ Himself, who is the head.
੧੫ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!
16 From Him the whole body, fitted and held together by every supporting ligament, grows and builds itself up in love through the work of each individual part.
੧੬ਜਿਸ ਤੋਂ ਸੰਪੂਰਨ ਦੇਹੀ ਹਰੇਕ ਜੋੜ ਦੀ ਮਦਦ ਨਾਲ ਸਹੀ ਰੀਤੀ ਨਾਲ ਜੁੜ ਕੇ ਅਤੇ ਇੱਕ ਸੰਗ ਮਿਲ ਕੇ ਹਰੇਕ ਅੰਗ ਦੇ ਠੀਕ ਕੰਮ ਕਰਨ ਅਨੁਸਾਰ ਆਪਣੇ ਆਪ ਨੂੰ ਵਧਾਈ ਜਾਂਦੀ ਹੈ ਕਿ ਉਹ ਪਿਆਰ ਵਿੱਚ ਆਪਣੀ ਉਸਾਰੀ ਕਰੇ।
17 So I tell you this, and insist on it in the Lord, that you must no longer walk as the Gentiles do, in the futility of their thinking.
੧੭ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ!
18 They are darkened in their understanding and alienated from the life of God because of the ignorance that is in them due to the hardness of their hearts.
੧੮ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ!
19 Having lost all sense of shame, they have given themselves over to sensuality for the practice of every kind of impurity, with a craving for more.
੧੯ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ!
20 But this is not the way you came to know Christ.
੨੦ਪਰ ਤੁਸੀਂ ਮਸੀਹ ਦੀ ਅਜਿਹੀ ਸਿੱਖਿਆ ਨਹੀਂ ਪਾਈ!
21 Surely you heard of Him and were taught in Him—in keeping with the truth that is in Jesus—
੨੧ਜੇ ਤੁਸੀਂ ਕਦੇ ਉਸ ਦੀ ਸੁਣੀ ਅਤੇ ਜਿਵੇਂ ਸਚਿਆਈ ਯਿਸੂ ਵਿੱਚ ਹੈ ਉਸੇ ਤਰ੍ਹਾਂ ਉਸ ਵਿੱਚ ਤੁਸੀਂ ਸਿਖਾਏ ਗਏ ਹੋ!
22 to put off your former way of life, your old self, which is being corrupted by its deceitful desires;
੨੨ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ!
23 to be renewed in the spirit of your minds;
੨੩ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ!
24 and to put on the new self, created to be like God in true righteousness and holiness.
੨੪ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।
25 Therefore each of you must put off falsehood and speak truthfully to his neighbor, for we are all members of one another.
੨੫ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
26 “Be angry, yet do not sin.” Do not let the sun set upon your anger,
੨੬ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!
27 and do not give the devil a foothold.
੨੭ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
28 He who has been stealing must steal no longer, but must work, doing good with his own hands, that he may have something to share with the one in need.
੨੮ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
29 Let no unwholesome talk come out of your mouths, but only what is helpful for building up the one in need and bringing grace to those who listen.
੨੯ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
30 And do not grieve the Holy Spirit of God, in whom you were sealed for the day of redemption.
੩੦ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!
31 Get rid of all bitterness, rage and anger, outcry and slander, along with every form of malice.
੩੧ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!
32 Be kind and tenderhearted to one another, forgiving each other just as in Christ God forgave you.
੩੨ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।