< Esther 4 >
1 When Mordecai learned of all that had happened, he tore his clothes, put on sackcloth and ashes, and went out into the middle of the city, wailing loudly and bitterly.
੧ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
2 But he went only as far as the king’s gate, because the law prohibited anyone wearing sackcloth from entering that gate.
੨ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।
3 In every province to which the king’s command and edict came, there was great mourning among the Jews. They fasted, wept, and lamented, and many lay in sackcloth and ashes.
੩ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
4 When Esther’s maidens and eunuchs came and told her about Mordecai, the queen was overcome with distress. She sent clothes for Mordecai to wear instead of his sackcloth, but he would not accept them.
੪ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
5 Then Esther summoned Hathach, one of the king’s eunuchs appointed to her, and she dispatched him to Mordecai to learn what was troubling him and why.
੫ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?
6 So Hathach went out to Mordecai in the city square in front of the king’s gate,
੬ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
7 and Mordecai told him all that had happened to him, including the exact amount of money that Haman had promised to pay into the royal treasury in order to destroy the Jews.
੭ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।
8 Mordecai also gave Hathach a copy of the written decree issued in Susa for the destruction of the Jews, to show and explain to Esther, urging her to approach the king, implore his favor, and plead before him for her people.
੮ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
9 So Hathach went back and relayed Mordecai’s response to Esther.
੯ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।
10 Then Esther spoke to Hathach and instructed him to tell Mordecai,
੧੦ਫਿਰ ਅਸਤਰ ਨੇ ਹਥਾਕ ਦੁਆਰਾ ਮਾਰਦਕਈ ਲਈ ਇਹ ਸੁਨੇਹਾ ਭੇਜਿਆ,
11 “All the royal officials and the people of the king’s provinces know that one law applies to every man or woman who approaches the king in the inner court without being summoned—that he be put to death. Only if the king extends the gold scepter may that person live. But I have not been summoned to appear before the king for the past thirty days.”
੧੧“ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”
12 When Esther’s words were relayed to Mordecai,
੧੨ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।
13 he sent back to her this reply: “Do not imagine that because you are in the king’s palace you alone will escape the fate of all the Jews.
੧੩ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
14 For if you remain silent at this time, relief and deliverance for the Jews will arise from another place, but you and your father’s house will perish. And who knows if perhaps you have come to the kingdom for such a time as this?”
੧੪ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
15 Then Esther sent this reply to Mordecai:
੧੫ਤਦ ਅਸਤਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ,
16 “Go and assemble all the Jews who can be found in Susa, and fast for me. Do not eat or drink for three days, night or day, and I and my maidens will fast as you do. After that, I will go to the king, even though it is against the law. And if I perish, I perish!”
੧੬“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
17 So Mordecai went and did all that Esther had instructed him.
੧੭ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।