< Exodus 23 >
1 “You shall not spread a false report. Do not join the wicked by being a malicious witness.
੧ਤੂੰ ਕੂੜ ਦੀ ਗੱਪਸ਼ੱਪ ਨਾ ਮਾਰ ਅਤੇ ਤੂੰ ਆਪਣਾ ਹੱਥ ਦੁਸ਼ਟਾਂ ਨਾਲ ਨਾ ਮਿਲਾ ਕਿ ਤੂੰ ਕੁਧਰਮ ਦਾ ਗਵਾਹ ਹੋਵੇਂ।
2 You shall not follow the crowd in wrongdoing. When you testify in a lawsuit, do not pervert justice by siding with the crowd.
੨ਤੂੰ ਬੁਰਿਆਈ ਕਰਨ ਲਈ ਬਹੁਤਿਆਂ ਦੇ ਮਗਰ ਨਾ ਲੱਗ ਅਤੇ ਤੂੰ ਕਿਸੇ ਝਗੜੇ ਵਿੱਚ ਅਜਿਹਾ ਉੱਤਰ ਨਾ ਦੇ ਕਿ ਬਹੁਤਿਆਂ ਦੇ ਮਗਰ ਲੱਗ ਕੇ ਨਿਆਂ ਨੂੰ ਵਿਗਾੜ ਦੇਵੇਂ।
3 And do not show favoritism to a poor man in his lawsuit.
੩ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ।
4 If you encounter your enemy’s stray ox or donkey, you must return it to him.
੪ਜਦ ਤੂੰ ਆਪਣੇ ਵੈਰੀ ਦੇ ਬਲ਼ਦ ਅਥਵਾ ਗਧੇ ਨੂੰ ਖੁੱਲ੍ਹਾ ਫਿਰਦਾ ਵੇਖੇਂ ਤਾਂ ਤੂੰ ਜ਼ਰੂਰ ਉਹ ਉਸ ਨੂੰ ਮੋੜ ਦੇ।
5 If you see the donkey of one who hates you fallen under its load, do not leave it there; you must help him with it.
੫ਜਦ ਤੇਰੇ ਨਾਲ ਖੁਣਸ ਕਰਨ ਵਾਲੇ ਦਾ ਗਧਾ ਤੂੰ ਭਾਰ ਹੇਠ ਪਿਆ ਹੋਇਆ ਵੇਖੇਂ ਅਤੇ ਉਸ ਦੀ ਸਹਾਇਤਾ ਨਾ ਕਰਨੀ ਚਾਹੇਂ ਫਿਰ ਵੀ ਤੂੰ ਜ਼ਰੂਰ ਉਸ ਦੀ ਸਹਾਇਤਾ ਕਰ।
6 You shall not deny justice to the poor in their lawsuits.
੬ਤੂੰ ਆਪਣੇ ਮੁਹਤਾਜ ਦੇ ਨਿਆਂ ਨੂੰ ਉਸ ਦੇ ਝਗੜੇ ਵਿੱਚ ਨਾ ਭੁਆਂ।
7 Stay far away from a false accusation. Do not kill the innocent or the just, for I will not acquit the guilty.
੭ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ।
8 Do not accept a bribe, for a bribe blinds those who see and twists the words of the righteous.
੮ਤੂੰ ਰਿਸ਼ਵਤ ਨਾ ਖਾਹ ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਨੂੰ ਉਲਟ ਦਿੰਦੀ ਹੈ।
9 Do not oppress a foreign resident, since you yourselves know how it feels to be foreigners; for you were foreigners in the land of Egypt.
੯ਤੂੰ ਪਰਦੇਸੀ ਨੂੰ ਨਾ ਸਤਾ। ਤੁਸੀਂ ਪਰਦੇਸੀ ਦੇ ਮਨ ਨੂੰ ਜਾਣਦੇ ਹੋ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਸੀ।
10 For six years you are to sow your land and gather its produce,
੧੦ਛੇ ਸਾਲ ਤੂੰ ਆਪਣੀ ਧਰਤੀ ਬੀਜ ਅਤੇ ਉਸ ਦਾ ਹਾਸਲ ਇਕੱਠਾ ਕਰ।
11 but in the seventh year you must let it rest and lie fallow, so that the poor among your people may eat from the field and the wild animals may consume what they leave. Do the same with your vineyard and olive grove.
੧੧ਪਰ ਸੱਤਵੇਂ ਸਾਲ ਤੂੰ ਉਹ ਨੂੰ ਛੱਡ ਦੇ ਕਿ ਵਿਹਲੀ ਰਹੇ ਤਾਂ ਜੋ ਤੇਰੇ ਲੋਕਾਂ ਦੇ ਮੁਹਤਾਜ ਖਾਣ ਅਤੇ ਜੋ ਕੁਝ ਉਹ ਛੱਡਣ ਉਹ ਰੜੇ ਦੇ ਦਰਿੰਦੇ ਖਾਣ। ਇਸ ਤਰ੍ਹਾਂ ਤੂੰ ਆਪਣੀ ਦਾਖ਼ ਅਤੇ ਜ਼ੈਤੂਨ ਦੀ ਵਾੜੀ ਨਾਲ ਵੀ ਕਰ।
12 For six days you are to do your work, but on the seventh day you must cease, so that your ox and your donkey may rest and the son of your maidservant may be refreshed, as well as the foreign resident.
੧੨ਛੇ ਦਿਨ ਤੂੰ ਆਪਣਾ ਕੰਮ ਕਰ ਪਰ ਸੱਤਵੇਂ ਦਿਨ ਤੂੰ ਵਿਸ਼ਰਾਮ ਕਰ ਤਾਂ ਜੋ ਤੇਰਾ ਬਲ਼ਦ ਅਤੇ ਤੇਰਾ ਗਧਾ ਸੁਸਤਾਉਣ ਅਤੇ ਤੇਰੀ ਗੋਲੀ ਦਾ ਪੁੱਤਰ ਅਤੇ ਪਰਦੇਸੀ ਟਹਿਕ ਜਾਣ।
13 Pay close attention to everything I have said to you. You must not invoke the names of other gods; they must not be heard on your lips.
੧੩ਜੋ ਕੁਝ ਮੈਂ ਤੁਹਾਨੂੰ ਆਖਿਆ ਉਸ ਵਿੱਚ ਸੁਚੇਤ ਰਹੋ ਅਤੇ ਹੋਰਨਾਂ ਦੇਵਤਿਆਂ ਦੇ ਨਾਮ ਵੀ ਨਾ ਲਓ ਅਤੇ ਉਹ ਤੁਹਾਡੇ ਮੂੰਹ ਤੋਂ ਸੁਣੇ ਵੀ ਨਾ ਜਾਣ।
14 Three times a year you are to celebrate a feast to Me.
੧੪ਤੂੰ ਸਾਲ ਵਿੱਚ ਤਿੰਨ ਵਾਰ ਮੇਰਾ ਪਰਬ ਮਨਾ।
15 You are to keep the Feast of Unleavened Bread as I commanded you: At the appointed time in the month of Abib you are to eat unleavened bread for seven days, because that was the month you came out of Egypt. No one may appear before Me empty-handed.
੧੫ਪਤੀਰੀ ਰੋਟੀ ਦੇ ਪਰਬ ਨੂੰ ਤੂੰ ਮਨਾ। ਸੱਤ ਦਿਨ ਤੂੰ ਪਤੀਰੀ ਰੋਟੀ ਖਾ ਜਿਵੇਂ ਅਬੀਬ ਦੇ ਮਹੀਨੇ ਦੇ ਠਹਿਰਾਏ ਹੋਏ ਸਮੇਂ ਵਿੱਚ ਮੈਂ ਤੈਨੂੰ ਹੁਕਮ ਦਿੱਤਾ ਸੀ ਕਿਉਂ ਜੋ ਤੂੰ ਉਸ ਵਿੱਚ ਮਿਸਰ ਤੋਂ ਬਾਹਰ ਆਇਆ। ਖਾਲੀ ਹੱਥੀਂ ਉਹ ਮੇਰੇ ਸਾਹਮਣੇ ਵੇਖੇ ਨਾ ਜਾਣ।
16 You are also to keep the Feast of Harvest with the firstfruits of the produce from what you sow in the field. And keep the Feast of Ingathering at the end of the year, when you gather your produce from the field.
੧੬ਵਾਢੀ ਦਾ ਪਰਬ ਅਰਥਾਤ ਤੇਰੇ ਕੰਮਾਂ ਦੇ ਪਹਿਲੇ ਫਲ ਜਿਹੜੇ ਤੂੰ ਪੈਲੀ ਵਿੱਚ ਬੀਜੇ ਅਤੇ ਇਕੱਠਾ ਕਰਨ ਦਾ ਪਰਬ ਸਾਲ ਦੇ ਛੇਕੜ ਵਿੱਚ ਜਦ ਤੂੰ ਆਪਣੀ ਕਮਾਈ ਨੂੰ ਪੈਲੀ ਤੋਂ ਇਕੱਠਾ ਕਰ ਲਿਆ ਹੋਵੇ।
17 Three times a year all your males are to appear before the Lord GOD.
੧੭ਸਾਲ ਵਿੱਚ ਤਿੰਨ ਵਾਰ ਤੁਹਾਡੇ ਸਾਰੇ ਪੁਰਖ ਪ੍ਰਭੂ ਯਹੋਵਾਹ ਅੱਗੇ ਹਾਜ਼ਰ ਹੋਣ।
18 You must not offer the blood of My sacrifices with anything leavened, nor may the fat of My feast remain until morning.
੧੮ਤੂੰ ਮੇਰੇ ਬਲੀ ਪਸ਼ੂ ਦਾ ਲਹੂ ਖ਼ਮੀਰੀ ਰੋਟੀ ਨਾਲ ਨਾ ਚੜ੍ਹਾ। ਨਾ ਮੇਰੇ ਪਰਬ ਦੇ ਚੜ੍ਹਾਵੇ ਦੀ ਚਰਬੀ ਸਾਰੀ ਰਾਤ ਸਵੇਰ ਤੱਕ ਰਹੇ।
19 Bring the best of the firstfruits of your soil to the house of the LORD your God. You must not cook a young goat in its mother’s milk.
੧੯ਤੂੰ ਆਪਣੀ ਜ਼ਮੀਨ ਦੇ ਪਹਿਲੇ ਫਲਾਂ ਵਿੱਚੋਂ ਪਹਿਲਾ ਫਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਘਰ ਲਿਆਵੀਂ। ਤੂੰ ਪਠੋਰੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੀਂ।
20 Behold, I am sending an angel before you to protect you along the way and to bring you to the place I have prepared.
੨੦ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ।
21 Pay attention to him and listen to his voice; do not defy him, for he will not forgive rebellion, since My Name is in him.
੨੧ਉਸ ਦੇ ਅੱਗੇ ਚੌਕਸ ਰਹੋ ਅਤੇ ਉਸ ਦੀ ਅਵਾਜ਼ ਸੁਣੋ ਅਤੇ ਉਹ ਨੂੰ ਨਾ ਛੇੜੋ ਕਿਉਂ ਜੋ ਉਹ ਤੁਹਾਡੇ ਅਪਰਾਧ ਨੂੰ ਨਹੀਂ ਬਖ਼ਸ਼ੇਗਾ ਇਸ ਲਈ ਕਿ ਮੇਰਾ ਨਾਮ ਉਸ ਵਿੱਚ ਹੈ।
22 But if you will listen carefully to his voice and do everything I say, I will be an enemy to your enemies and a foe to your foes.
੨੨ਸਗੋਂ ਜੇ ਤੁਸੀਂ ਸੱਚ-ਮੁੱਚ ਉਸ ਦੀ ਅਵਾਜ਼ ਨੂੰ ਸੁਣੋ ਅਤੇ ਜੋ ਕੁਝ ਮੈਂ ਬੋਲਦਾ ਹਾਂ ਉਹ ਕਰੋ ਤਾਂ ਮੈਂ ਤੁਹਾਡੇ ਵੈਰੀਆਂ ਦਾ ਵੈਰੀ ਅਤੇ ਤੁਹਾਡੇ ਵਿਰੋਧੀਆਂ ਦਾ ਵਿਰੋਧੀ ਹੋਵਾਂਗਾ।
23 For My angel will go before you and bring you into the land of the Amorites, Hittites, Perizzites, Canaanites, Hivites, and Jebusites, and I will annihilate them.
੨੩ਕਿਉਂ ਜੋ ਮੇਰਾ ਦੂਤ ਤੁਹਾਡੇ ਅੱਗੇ ਚੱਲੇਗਾ ਅਤੇ ਤੁਹਾਨੂੰ ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਕਨਾਨੀਆਂ, ਹਿੱਵੀਆਂ ਅਤੇ ਯਬੂਸੀਆਂ ਵਿੱਚ ਲਿਆਵੇਗਾ ਅਤੇ ਮੈਂ ਉਨ੍ਹਾਂ ਦਾ ਨਾਸ ਕਰਾਂਗਾ।
24 You must not bow down to their gods or serve them or follow their practices. Instead, you are to demolish them and smash their sacred stones to pieces.
੨੪ਤੁਸੀਂ ਉਨ੍ਹਾਂ ਦੇ ਦੇਵਤਿਆਂ ਦੇ ਅੱਗੇ ਮੱਥਾ ਨਾ ਟੇਕੋ ਨਾ ਉਨ੍ਹਾਂ ਉਪਾਸਨਾ ਕਰੋ ਨਾ ਤੁਸੀਂ ਉਨ੍ਹਾਂ ਦੇ ਕੰਮਾਂ ਵਾਂਗੂੰ ਕੰਮ ਕਰੋ ਸਗੋਂ ਉਨ੍ਹਾਂ ਨੂੰ ਜ਼ਰੂਰ ਢਾਓ ਅਤੇ ਉਨ੍ਹਾਂ ਦੇ ਥੰਮਾਂ ਨੂੰ ਚਕਨਾ-ਚੂਰ ਕਰੋ।
25 So you shall serve the LORD your God, and He will bless your bread and your water. And I will take away sickness from among you.
੨੫ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।
26 No woman in your land will miscarry or be barren; I will fulfill the number of your days.
੨੬ਤੁਹਾਡੀ ਧਰਤੀ ਵਿੱਚ ਕਿਸੇ ਦਾ ਗਰਭ ਨਾ ਡਿੱਗੇਗਾ ਨਾ ਕੋਈ ਬਾਂਝ ਰਹੇਗੀ। ਮੈਂ ਤੁਹਾਡੇ ਦਿਨਾਂ ਦਾ ਲੇਖਾ ਪੂਰਾ ਕਰਾਂਗਾ।
27 I will send My terror ahead of you and throw into confusion every nation you encounter. I will make all your enemies turn and run.
੨੭ਮੈਂ ਆਪਣਾ ਭੈਅ ਤੁਹਾਡੇ ਅੱਗੇ ਭੇਜਾਂਗਾ ਅਤੇ ਮੈਂ ਸਾਰੇ ਲੋਕਾਂ ਨੂੰ ਜਿਨ੍ਹਾਂ ਉੱਤੇ ਤੁਸੀਂ ਆਣ ਪਵੋਗੇ ਨਾਸ ਕਰ ਦੇਵਾਂਗਾ ਅਤੇ ਮੈਂ ਤੁਹਾਡੇ ਸਾਰੇ ਵੈਰੀਆਂ ਨੂੰ ਨੱਠੇ ਜਾਂਦੇ ਹੋਏ ਤੁਹਾਨੂੰ ਦੇਵਾਂਗਾ।
28 I will send the hornet before you to drive the Hivites and Canaanites and Hittites out of your way.
੨੮ਮੈਂ ਤੁਹਾਡੇ ਅੱਗੇ ਡੇਹਮੂ ਭੇਜਾਂਗਾ ਜਿਹੜਾ ਹਿੱਵੀ ਕਨਾਨੀ ਹਿੱਤੀ ਤੁਹਾਡੇ ਅੱਗੋਂ ਧੱਕ ਦੇਵੇਗਾ।
29 I will not drive them out before you in a single year; otherwise the land would become desolate and wild animals would multiply against you.
੨੯ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ।
30 Little by little I will drive them out ahead of you, until you become fruitful and possess the land.
੩੦ਮੈਂ ਉਨ੍ਹਾਂ ਨੂੰ ਤੁਹਾਡੇ ਅੱਗੋਂ ਹੌਲੀ-ਹੌਲੀ ਧੱਕਾਂਗਾ ਜਦ ਤੱਕ ਤੁਸੀਂ ਨਾ ਫਲੋ ਅਤੇ ਧਰਤੀ ਨੂੰ ਆਪਣੇ ਵੱਸ ਵਿੱਚ ਨਾ ਕਰੋ।
31 And I will establish your borders from the Red Sea to the Sea of the Philistines, and from the desert to the Euphrates. For I will deliver the inhabitants into your hand, and you will drive them out before you.
੩੧ਸੋ ਮੈਂ ਤੁਹਾਡੀ ਹੱਦ ਲਾਲ ਸਮੁੰਦਰ ਤੋਂ ਫ਼ਲਿਸਤੀਆਂ ਦੇ ਸਮੁੰਦਰ ਤੱਕ ਅਤੇ ਉਜਾੜ ਤੋਂ ਦਰਿਆ (ਫ਼ਰਾਤ) ਤੱਕ ਠਹਿਰਾਵਾਂਗਾ ਕਿਉਂ ਜੋ ਮੈਂ ਤੁਹਾਡੇ ਹੱਥ ਵਿੱਚ ਉਸ ਧਰਤੀ ਦੇ ਵਸਨੀਕਾਂ ਨੂੰ ਦੇਵਾਂਗਾ ਅਤੇ ਤੁਸੀਂ ਉਨ੍ਹਾਂ ਨੂੰ ਆਪਣੇ ਅੱਗੋਂ ਧੱਕ ਦਿਓਗੇ।
32 You shall make no covenant with them or with their gods.
੩੨ਤੁਸੀਂ ਉਨ੍ਹਾਂ ਨਾਲ ਅਥਵਾ ਉਨ੍ਹਾਂ ਦੇ ਦੇਵਤਿਆਂ ਨਾਲ ਨੇਮ ਨਾ ਬੰਨ੍ਹੋ।
33 They must not remain in your land, lest they cause you to sin against Me. For if you serve their gods, it will surely be a snare to you.”
੩੩ਉਹ ਤੁਹਾਡੀ ਧਰਤੀ ਵਿੱਚ ਨਾ ਰਹਿਣ ਅਜਿਹਾ ਨਾ ਹੋਵੇ ਕਿ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣ ਕਿਉਂ ਜੇ ਤੁਸੀਂ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਕਰੋ ਤਾਂ ਉਹ ਜ਼ਰੂਰ ਤੁਹਾਡੇ ਲਈ ਫਾਹੀ ਹੋਵੇਗੀ।