< Ezekiel 33 >
1 Again the word of the LORD came to me, saying,
੧ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “Son of man, speak to your people and tell them: ‘Suppose I bring the sword against a land, and the people of that land choose a man from among them, appointing him as their watchman,
੨ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ।
3 and he sees the sword coming against that land and blows the ram’s horn to warn the people.
੩ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ।
4 Then if anyone hears the sound of the horn but fails to heed the warning, and the sword comes and takes him away, his blood will be on his own head.
੪ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ।
5 Since he heard the sound of the horn but failed to heed the warning, his blood will be on his own head. If he had heeded the warning, he would have saved his life.
੫ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ।
6 But if the watchman sees the sword coming and fails to blow the horn to warn the people, and the sword comes and takes away a life, then that one will be taken away in his iniquity, but I will hold the watchman accountable for his blood.’
੬ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ।
7 As for you, O son of man, I have made you a watchman for the house of Israel; so hear the word from My mouth and give them the warning from Me.
੭ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ।
8 If I say to the wicked, ‘O wicked man, you will surely die,’ but you do not speak out to dissuade him from his way, then that wicked man will die in his iniquity, yet I will hold you accountable for his blood.
੮ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ।
9 But if you warn the wicked man to turn from his way, and he does not turn from it, he will die in his iniquity, but you will have saved your life.
੯ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ।
10 Now as for you, son of man, tell the house of Israel that this is what they have said: ‘Our transgressions and our sins are heavy upon us, and we are wasting away because of them! How can we live?’
੧੦ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?
11 Say to them: ‘As surely as I live, declares the Lord GOD, I take no pleasure in the death of the wicked, but rather that the wicked should turn from their ways and live. Turn! Turn from your evil ways! For why should you die, O house of Israel?’
੧੧ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ?
12 Therefore, son of man, say to your people: ‘The righteousness of the righteous man will not deliver him in the day of his transgression; neither will the wickedness of the wicked man cause him to stumble on the day he turns from his wickedness. Nor will the righteous man be able to survive by his righteousness on the day he sins.’
੧੨ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ।
13 If I tell the righteous man that he will surely live, but he then trusts in his righteousness and commits iniquity, then none of his righteous works will be remembered; he will die because of the iniquity he has committed.
੧੩ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ।
14 But if I tell the wicked man, ‘You will surely die,’ and he turns from his sin and does what is just and right—
੧੪ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ।
15 if he restores a pledge, makes restitution for what he has stolen, and walks in the statutes of life without practicing iniquity—then he will surely live; he will not die.
੧੫ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ।
16 None of the sins he has committed will be held against him. He has done what is just and right; he will surely live.
੧੬ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।
17 Yet your people say, ‘The way of the Lord is not just.’ But it is their way that is not just.
੧੭ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ।
18 If a righteous man turns from his righteousness and commits iniquity, he will die for it.
੧੮ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ।
19 But if a wicked man turns from his wickedness and does what is just and right, he will live because of this.
੧੯ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ।
20 Yet you say, ‘The way of the Lord is not just.’ But I will judge each of you according to his ways, O house of Israel.”
੨੦ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ।
21 In the twelfth year of our exile, on the fifth day of the tenth month, a fugitive from Jerusalem came to me and reported, “The city has been taken!”
੨੧ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ!
22 Now the evening before the fugitive arrived, the hand of the LORD was upon me, and He opened my mouth before the man came to me in the morning. So my mouth was opened and I was no longer mute.
੨੨ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ।
23 Then the word of the LORD came to me, saying,
੨੩ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
24 “Son of man, those living in the ruins in the land of Israel are saying, ‘Abraham was only one man, yet he possessed the land. But we are many; surely the land has been given to us as a possession.’
੨੪ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।
25 Therefore tell them that this is what the Lord GOD says: ‘You eat meat with the blood in it, lift up your eyes to your idols, and shed blood. Should you then possess the land?
੨੫ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
26 You have relied on your swords, you have committed detestable acts, and each of you has defiled his neighbor’s wife. Should you then possess the land?’
੨੬ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ?
27 Tell them that this is what the Lord GOD says: ‘As surely as I live, those in the ruins will fall by the sword, those in the open field I will give to be devoured by wild animals, and those in the strongholds and caves will die by plague.
੨੭ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ।
28 I will make the land a desolate waste, and the pride of her strength will come to an end. The mountains of Israel will become desolate, so that no one will pass through.
੨੮ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ।
29 Then they will know that I am the LORD, when I have made the land a desolate waste because of all the abominations they have committed.’
੨੯ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
30 As for you, son of man, your people are talking about you near the city walls and in the doorways of their houses. One speaks to another, each saying to his brother, ‘Come and hear the message that has come from the LORD!’
੩੦ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ।
31 So My people come to you as usual, sit before you, and hear your words; but they do not put them into practice. Although they express love with their mouths, their hearts pursue dishonest gain.
੩੧ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ।
32 Indeed, you are to them like a singer of love songs with a beautiful voice, who skillfully plays an instrument. They hear your words but do not put them into practice.
੩੨ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ।
33 So when it comes to pass—and surely it will come—then they will know that a prophet has been among them.”
੩੩ਜਦੋਂ ਇਹ ਗੱਲਾਂ ਹੋਣਗੀਆਂ, ਵੇਖ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ!