< Ezekiel 41 >

1 Then the man brought me into the outer sanctuary and measured the side pillars to be six cubits wide on each side.
ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ।
2 The width of the entrance was ten cubits, and the sides of the entrance were five cubits on each side. He also measured the length of the outer sanctuary to be forty cubits, and the width to be twenty cubits.
ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ।
3 And he went into the inner sanctuary and measured the side pillars at the entrance to be two cubits wide. The entrance was six cubits wide, and the walls on each side were seven cubits wide.
ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ।
4 Then he measured the room adjacent to the inner sanctuary to be twenty cubits long and twenty cubits wide. And he said to me, “This is the Most Holy Place.”
ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ।
5 Next he measured the wall of the temple to be six cubits thick, and the width of each side room around the temple was four cubits.
ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ।
6 The side rooms were arranged one above another in three levels of thirty rooms each. There were ledges all around the wall of the temple to serve as supports for the side rooms, so that the supports would not be fastened into the wall of the temple itself.
ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ।
7 The side rooms surrounding the temple widened at each successive level, because the structure surrounding the temple ascended by stages corresponding to the narrowing of the temple wall as it rose upward. And so a stairway went up from the lowest story to the highest, through the middle one.
ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ।
8 I saw that the temple had a raised base all around it, forming the foundation of the side rooms. It was the full length of a rod, six long cubits.
ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ।
9 The outer wall of the side rooms was five cubits thick, and the open area between the side rooms of the temple
ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ।
10 and the outer chambers was twenty cubits wide all around the temple.
੧੦ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ।
11 The side rooms opened into this area, with one entrance on the north and another on the south. The open area was five cubits wide all around.
੧੧ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ।
12 Now the building that faced the temple courtyard on the west was seventy cubits wide, and the wall of the building was five cubits thick all around, with a length of ninety cubits.
੧੨ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ।
13 Then he measured the temple to be a hundred cubits long, and the temple courtyard and the building with its walls were also a hundred cubits long.
੧੩ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ।
14 The width of the temple courtyard on the east, including the front of the temple, was a hundred cubits.
੧੪ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ।
15 Next he measured the length of the building facing the temple courtyard at the rear of the temple, including its galleries on each side; it was a hundred cubits. The outer sanctuary, the inner sanctuary, and the porticoes facing the court,
੧੫ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਬਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ।
16 as well as the thresholds and the beveled windows and the galleries all around with their three levels opposite the threshold, were overlaid with wood on all sides. They were paneled from the ground to the windows, and the windows were covered.
੧੬ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ।
17 In the space above the outside of the entrance to the inner sanctuary on all the walls, spaced evenly around the inner and outer sanctuary,
੧੭ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ।
18 were alternating carved cherubim and palm trees. Each cherub had two faces:
੧੮ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ।
19 the face of a man was toward the palm tree on one side, and the face of a young lion was toward the palm tree on the other side. They were carved all the way around the temple.
੧੯ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ।
20 Cherubim and palm trees were carved on the wall of the outer sanctuary from the floor to the space above the entrance.
੨੦ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ।
21 The outer sanctuary had a rectangular doorframe, and the doorframe of the sanctuary was similar.
੨੧ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ।
22 There was an altar of wood three cubits high and two cubits square. Its corners, base, and sides were of wood. And the man told me, “This is the table that is before the LORD.”
੨੨ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ।
23 Both the outer sanctuary and the inner sanctuary had double doors,
੨੩ਹੈਕਲ ਅਤੇ ਪਵਿੱਤਰ ਸਥਾਨ ਦੇ ਦੋ ਦਰਵਾਜ਼ੇ ਸਨ।
24 and each door had two swinging panels. There were two panels for one door and two for the other.
੨੪ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ।
25 Cherubim and palm trees like those on the walls were carved on the doors of the outer sanctuary, and there was a wooden canopy outside, on the front of the portico.
੨੫ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ।
26 There were beveled windows and palm trees on the sidewalls of the portico. The side rooms of the temple also had canopies.
੨੬ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।

< Ezekiel 41 >