< Ezekiel 8 >
1 In the sixth year, on the fifth day of the sixth month, I was sitting in my house, and the elders of Judah were sitting before me; and there the hand of the Lord GOD fell upon me.
੧ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ।
2 Then I looked and saw a figure like that of a man. From His waist down His appearance was like fire, and from His waist up He was as bright as the gleam of amber.
੨ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।
3 He stretched out what looked like a hand and took me by the hair of my head. Then the Spirit lifted me up between earth and heaven and carried me in visions of God to Jerusalem, to the entrance of the north gate of the inner court, where the idol that provokes jealousy was seated.
੩ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।
4 And there I saw the glory of the God of Israel, like the vision I had seen in the plain.
੪ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।
5 “Son of man,” He said to me, “now lift up your eyes to the north.” So I lifted up my eyes to the north, and in the entrance north of the Altar Gate I saw this idol of jealousy.
੫ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।
6 “Son of man,” He said to me, “do you see what they are doing—the great abominations that the house of Israel is committing—to drive Me far from My sanctuary? Yet you will see even greater abominations.”
੬ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
7 Then He brought me to the entrance to the court, and I looked and saw a hole in the wall.
੭ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ।
8 “Son of man,” He told me, “dig through the wall.” So I dug through the wall and discovered a doorway.
੮ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ।
9 Then He said to me, “Go in and see the wicked abominations they are committing here.”
੯ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ!
10 So I went in and looked, and engraved all around the wall was every kind of crawling creature and detestable beast, along with all the idols of the house of Israel.
੧੦ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।
11 Before them stood seventy elders of the house of Israel, with Jaazaniah son of Shaphan standing among them. Each had a censer in his hand, and a fragrant cloud of incense was rising.
੧੧ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।
12 “Son of man,” He said to me, “do you see what the elders of the house of Israel are doing in the darkness, each at the shrine of his own idol? For they are saying, ‘The LORD does not see us; the LORD has forsaken the land.’”
੧੨ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।
13 Again, He told me, “You will see them committing even greater abominations.”
੧੩ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ, ਜੋ ਉਹ ਕਰਦੇ ਹਨ।
14 Then He brought me to the entrance of the north gate of the house of the LORD, and I saw women sitting there, weeping for Tammuz.
੧੪ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ।
15 “Son of man,” He said to me, “do you see this? Yet you will see even greater abominations than these.”
੧੫ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
16 So He brought me to the inner court of the house of the LORD, and there at the entrance to the temple of the LORD, between the portico and the altar, were about twenty-five men with their backs to the temple of the LORD and their faces toward the east; and they were bowing to the east in worship of the sun.
੧੬ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।
17 “Son of man,” He said to me, “do you see this? Is it not enough for the house of Judah to commit the abominations they are practicing here, that they must also fill the land with violence and continually provoke Me to anger? Look, they are even putting the branch to their nose!
੧੭ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।
18 Therefore I will respond with wrath. I will not look on them with pity, nor will I spare them. Although they shout loudly in My ears, I will not listen to them.”
੧੮ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।