< Ezra 4 >
1 When the enemies of Judah and Benjamin heard that the exiles were building a temple for the LORD, the God of Israel,
੧ਜਦੋਂ ਯਹੂਦਾਹ ਅਤੇ ਬਿਨਯਾਮੀਨ ਦੇ ਵਿਰੋਧੀਆਂ ਨੇ ਇਹ ਸੁਣਿਆ ਕਿ ਗ਼ੁਲਾਮੀ ਤੋਂ ਛੁੱਟ ਕੇ ਆਏ ਹੋਏ ਲੋਕ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਭਵਨ ਬਣਾ ਰਹੇ ਹਨ,
2 they approached Zerubbabel and the heads of the families, saying, “Let us build with you because, like you, we seek your God and have been sacrificing to Him since the time of King Esar-haddon of Assyria, who brought us here.”
੨ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸ਼ੂਰ ਦੇ ਰਾਜਾ ਏਸਰ-ਹੱਦੋਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ।”
3 But Zerubbabel, Jeshua, and the other heads of the families of Israel replied, “You have no part with us in building a house for our God, since we alone must build it for the LORD, the God of Israel, as Cyrus king of Persia has commanded us.”
੩ਪਰੰਤੂ ਜ਼ਰੂੱਬਾਬਲ ਅਤੇ ਯੇਸ਼ੂਆ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਬਾਕੀ ਆਗੂਆਂ ਨੇ ਉਨ੍ਹਾਂ ਨੂੰ ਕਿਹਾ, “ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਉਣ ਵਿੱਚ, ਤੁਹਾਡਾ ਸਾਡੇ ਨਾਲ ਕੋਈ ਕੰਮ ਨਹੀਂ; ਅਸੀਂ ਆਪ ਹੀ ਮਿਲ ਕੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਉਸ ਨੂੰ ਬਣਾਵਾਂਗੇ ਜਿਵੇਂ ਫ਼ਾਰਸ ਦੇ ਰਾਜਾ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ।”
4 Then the people of the land set out to discourage the people of Judah and make them afraid to build.
੪ਤਦ ਉਸ ਦੇਸ਼ ਦੇ ਲੋਕ ਯਹੂਦਾਹ ਦੀ ਪਰਜਾ ਦੇ ਹੱਥ ਢਿੱਲੇ ਕਰਨ ਲੱਗੇ ਅਤੇ ਉਨ੍ਹਾਂ ਨੂੰ ਡਰਾ ਕੇ ਭਵਨ ਬਣਾਉਣ ਦੇ ਕੰਮ ਵਿੱਚ ਰੁਕਾਵਟ ਪਾਉਣ ਲੱਗੇ।
5 They hired counselors against them to frustrate their plans throughout the reign of Cyrus king of Persia and down to the reign of Darius king of Persia.
੫ਅਤੇ ਫ਼ਾਰਸ ਦੇ ਰਾਜਾ ਕੋਰਸ਼ ਦੇ ਦਿਨਾਂ ਤੋਂ ਲੈ ਕੇ, ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਤੱਕ, ਉਨ੍ਹਾਂ ਦੀ ਯੋਜਨਾ ਨੂੰ ਨਸ਼ਟ ਕਰਨ ਲਈ ਉਨ੍ਹਾਂ ਦੇ ਵਿਰੁੱਧ ਸਲਾਹਕਾਰਾਂ ਨੂੰ ਰਿਸ਼ਵਤ ਦਿੰਦੇ ਰਹੇ।
6 At the beginning of the reign of Xerxes, an accusation was lodged against the people of Judah and Jerusalem.
੬ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।
7 And in the days of Artaxerxes king of Persia, Bishlam, Mithredath, Tabeel, and the rest of his associates wrote a letter to Artaxerxes. It was written in Aramaic and then translated.
੭ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ।
8 Rehum the commander and Shimshai the scribe wrote the letter against Jerusalem to King Artaxerxes as follows:
੮ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਨੇ ਅਰਤਹਸ਼ਸ਼ਤਾ ਰਾਜਾ ਨੂੰ ਯਰੂਸ਼ਲਮ ਦੇ ਵਿਰੁੱਧ ਇਸ ਤਰ੍ਹਾਂ ਇੱਕ ਚਿੱਠੀ ਲਿਖੀ,
9 From Rehum the commander, Shimshai the scribe, and the rest of their associates—the judges and officials over Tripolis, Persia, Erech and Babylon, the Elamites of Susa,
੯ਤਦ ਰਹੂਮ ਰਾਜ ਮੰਤਰੀ ਅਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਅਰਥਾਤ ਦੀਨਾਈ ਤੇ ਅਫ਼ਰਸਥਕਾਯੀ ਤੇ ਟਰਪਲਾਈ, ਅਫਾਰਸਾਈ, ਅਰਕਵਾਈ, ਬਬਲਾਈ, ਸ਼ੁਸ਼ਨਕਾਈ, ਦਹਾਵੀ, ਏਲਾਮੀ,
10 and the rest of the peoples whom the great and honorable Ashurbanipal deported and settled in the cities of Samaria and elsewhere west of the Euphrates.
੧੦ਅਤੇ ਉਨ੍ਹਾਂ ਕੌਮਾਂ ਨੇ, ਜਿਨ੍ਹਾਂ ਨੂੰ ਮਹਾਨ ਅਤੇ ਆਦਰਯੋਗ ਆਸਨੱਪਰ ਨੇ ਪਾਰ ਲਿਆ ਕੇ ਸਾਮਰਿਯਾ ਨਗਰ ਤੇ ਫ਼ਰਾਤ ਨਦੀ ਦੂਜੇ ਪਾਸੇ ਦੇ ਬਾਕੀ ਦੇਸ਼ ਵਿੱਚ ਵਸਾਇਆ ਸੀ, ਇੱਕ ਚਿੱਠੀ ਲਿਖੀ।
11 (This is the text of the letter they sent to him.) To King Artaxerxes, From your servants, the men west of the Euphrates:
੧੧ਉਸ ਚਿੱਠੀ ਦੀ ਨਕਲ ਜੋ ਉਨ੍ਹਾਂ ਨੇ ਅਰਤਹਸ਼ਸ਼ਤਾ ਰਾਜਾ ਦੇ ਕੋਲ ਭੇਜੀ ਇਹ ਹੈ - “ਰਾਜਾ ਅਰਤਹਸ਼ਸ਼ਤਾ ਦੀ ਸੇਵਾ ਵਿੱਚ: ਤੁਹਾਡੇ ਦਾਸ, ਉਹ ਲੋਕ ਜੋ ਦਰਿਆ ਪਾਰ ਰਹਿੰਦੇ ਹਨ - ਨਮਸਕਾਰ।
12 Let it be known to the king that the Jews who came from you to us have returned to Jerusalem. And they are rebuilding that rebellious and wicked city, restoring its walls, and repairing its foundations.
੧੨ਰਾਜਾ ਨੂੰ ਖ਼ਬਰ ਹੋਵੇ ਕਿ ਜੋ ਯਹੂਦੀ ਤੁਹਾਡੇ ਕੋਲੋਂ ਸਾਡੇ ਵੱਲ ਯਰੂਸ਼ਲਮ ਵਿੱਚ ਆਏ ਹਨ, ਉਹ ਉਸ ਵਿਦਰੋਹੀ ਅਤੇ ਦੁਸ਼ਟ ਸ਼ਹਿਰ ਦੀ ਉਸਾਰੀ ਕਰ ਰਹੇ ਹਨ, ਸਗੋਂ ਕੰਧਾਂ ਨੂੰ ਬਣਾ ਲਿਆ ਹੈ ਅਤੇ ਨੀਹਾਂ ਨੂੰ ਸੁਧਾਰ ਚੁੱਕੇ ਹਨ।
13 Let it now be known to the king that if that city is rebuilt and its walls are restored, they will not pay tribute, duty, or toll, and the royal treasury will suffer.
੧੩ਹੁਣ ਰਾਜਾ ਨੂੰ ਖ਼ਬਰ ਹੋਵੇ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਕੰਧਾਂ ਪੂਰੀਆਂ ਹੋ ਜਾਣ ਤਾਂ ਉਹ ਲਗਾਨ, ਚੁੰਗੀ ਤੇ ਨਜ਼ਰਾਨਾ ਨਹੀਂ ਦੇਣਗੇ ਅਤੇ ਅੰਤ ਵਿੱਚ ਸ਼ਾਹੀ ਆਮਦਨ ਵਿੱਚ ਘਾਟਾ ਪੈ ਜਾਵੇਗਾ।
14 Now because we are in the service of the palace and it is not fitting for us to allow the king to be dishonored, we have sent to inform the king
੧੪ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।
15 that a search should be made of the record books of your fathers. In these books you will discover and verify that the city is a rebellious city, harmful to kings and provinces, inciting sedition from ancient times. That is why this city was destroyed.
੧੫ਤੁਹਾਡੇ ਪੁਰਖਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਖੋਜ ਕੀਤੀ ਜਾਵੇ, ਤਾਂ ਉਸ ਇਤਿਹਾਸ ਦੀ ਪੋਥੀ ਵਿੱਚੋਂ ਮਹਾਰਾਜ ਨੂੰ ਪੱਕਾ ਪਤਾ ਲੱਗ ਜਾਵੇਗਾ ਕਿ ਇਹ ਇੱਕ ਵਿਦਰੋਹੀ ਸ਼ਹਿਰ ਹੈ ਜੋ ਰਾਜਿਆਂ ਤੇ ਸੂਬਿਆਂ ਦੀ ਹਾਨੀ ਕਰਦਾ ਰਿਹਾ ਹੈ ਅਤੇ ਪ੍ਰਾਚੀਨ ਕਾਲ ਤੋਂ ਉਸ ਵਿੱਚ ਦੰਗੇ ਹੁੰਦੇ ਰਹੇ ਹਨ। ਇਸੇ ਕਾਰਨ ਹੀ ਇਹ ਸ਼ਹਿਰ ਉਜਾੜ ਦਿੱਤਾ ਗਿਆ ਸੀ।
16 We advise the king that if this city is rebuilt and its walls are restored, you will have no dominion west of the Euphrates.
੧੬ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”
17 Then the king sent this reply: To Rehum the commander, Shimshai the scribe, and the rest of your associates living in Samaria and elsewhere in the region west of the Euphrates: Greetings.
੧੭ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ!”
18 The letter you sent us has been translated and read in my presence.
੧੮ਜੋ ਚਿੱਠੀ ਤੁਸੀਂ ਸਾਨੂੰ ਭੇਜੀ, ਉਹ ਮੇਰੇ ਸਾਹਮਣੇ ਸਾਫ਼-ਸਾਫ਼ ਪੜ੍ਹ ਕੇ ਸੁਣਾਈ ਗਈ।
19 I issued a decree, and a search was conducted. It was discovered that this city has revolted against kings from ancient times, engaging in rebellion and sedition.
੧੯ਅਤੇ ਮੇਰੀ ਆਗਿਆ ਨਾਲ ਪੜਤਾਲ ਕੀਤੇ ਜਾਣ ਤੇ ਇਹ ਪਤਾ ਲੱਗਾ ਕਿ ਇਸ ਸ਼ਹਿਰ ਨੇ ਪ੍ਰਾਚੀਨ ਕਾਲ ਤੋਂ ਰਾਜਿਆਂ ਦੇ ਵਿਰੁੱਧ ਸਿਰ ਚੁੱਕਿਆ ਹੈ ਅਤੇ ਉਸ ਦੇ ਵਿੱਚ ਦੰਗਾ-ਫ਼ਸਾਦ ਹੁੰਦਾ ਰਿਹਾ ਹੈ।
20 And mighty kings have ruled over Jerusalem and exercised authority over the whole region west of the Euphrates; and tribute, duty, and toll were paid to them.
੨੦ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ।
21 Now, therefore, issue an order for these men to stop, so that this city will not be rebuilt until I so order.
੨੧ਹੁਣ ਤੁਸੀਂ ਹੁਕਮ ਦਿਓ ਕਿ ਇਹ ਲੋਕ ਕੰਮ ਬੰਦ ਕਰਨ ਅਤੇ ਜਦ ਤੱਕ ਮੇਰੇ ਵੱਲੋਂ ਆਗਿਆ ਨਾ ਮਿਲੇ, ਇਹ ਸ਼ਹਿਰ ਨਾ ਬਣਾਇਆ ਜਾਵੇ।
22 See that you do not neglect this matter. Why allow this threat to increase and the royal interests to suffer?
੨੨ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?
23 When the text of the letter from King Artaxerxes was read to Rehum, Shimshai the scribe, and their associates, they went immediately to the Jews in Jerusalem and forcibly stopped them.
੨੩ਜਦ ਅਰਤਹਸ਼ਸ਼ਤਾ ਰਾਜਾ ਦੀ ਚਿੱਠੀ ਦੀ ਨਕਲ ਰਹੂਮ ਅਤੇ ਸ਼ਿਮਸ਼ਈ ਲਿਖਾਰੀ ਅਤੇ ਉਨ੍ਹਾਂ ਦੇ ਸਾਥੀਆਂ ਦੇ ਸਾਹਮਣੇ ਪੜ੍ਹੀ ਗਈ ਤਦ ਉਹ ਛੇਤੀ ਨਾਲ ਯਹੂਦੀਆਂ ਦੇ ਕੋਲ ਯਰੂਸ਼ਲਮ ਨੂੰ ਗਏ ਅਤੇ ਜਬਰਨ ਉਨ੍ਹਾਂ ਨੂੰ ਰੋਕ ਦਿੱਤਾ।
24 Thus the construction of the house of God in Jerusalem ceased, and it remained at a standstill until the second year of the reign of Darius king of Persia.
੨੪ਤਦ ਪਰਮੇਸ਼ੁਰ ਦੇ ਭਵਨ ਦਾ ਕੰਮ, ਜੋ ਯਰੂਸ਼ਲਮ ਵਿੱਚ ਸੀ ਰੁੱਕ ਗਿਆ, ਅਤੇ ਫ਼ਾਰਸ ਦੇ ਰਾਜਾ ਦਾਰਾ ਦੇ ਰਾਜ ਦੇ ਦੂਜੇ ਸਾਲ ਤੱਕ ਰੁੱਕਿਆ ਰਿਹਾ।