< Genesis 15 >
1 After these events, the word of the LORD came to Abram in a vision: “Do not be afraid, Abram. I am your shield, your very great reward.”
੧ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
2 But Abram replied, “O Lord GOD, what can You give me, since I remain childless, and the heir of my house is Eliezer of Damascus?”
੨ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
3 Abram continued, “Behold, You have given me no offspring, so a servant in my household will be my heir.”
੩ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
4 Then the word of the LORD came to Abram, saying, “This one will not be your heir, but one who comes from your own body will be your heir.”
੪ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
5 And the LORD took him outside and said, “Now look to the heavens and count the stars, if you are able.” Then He told him, “So shall your offspring be.”
੫ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
6 Abram believed the LORD, and it was credited to him as righteousness.
੬ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
7 The LORD also told him, “I am the LORD, who brought you out of Ur of the Chaldeans to give you this land to possess.”
੭ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
8 But Abram replied, “Lord GOD, how can I know that I will possess it?”
੮ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
9 And the LORD said to him, “Bring Me a heifer, a goat, and a ram, each three years old, along with a turtledove and a young pigeon.”
੯ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
10 So Abram brought all these to Him, split each of them down the middle, and laid the halves opposite each other. The birds, however, he did not cut in half.
੧੦ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
11 And the birds of prey descended on the carcasses, but Abram drove them away.
੧੧ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
12 As the sun was setting, Abram fell into a deep sleep, and suddenly great terror and darkness overwhelmed him.
੧੨ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
13 Then the LORD said to Abram, “Know for certain that your descendants will be strangers in a land that is not their own, and they will be enslaved and mistreated four hundred years.
੧੩ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
14 But I will judge the nation they serve as slaves, and afterward they will depart with many possessions.
੧੪ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
15 You, however, will go to your fathers in peace and be buried at a ripe old age.
੧੫ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
16 In the fourth generation your descendants will return here, for the iniquity of the Amorites is not yet complete.”
੧੬ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
17 When the sun had set and darkness had fallen, behold, a smoking firepot and a flaming torch appeared and passed between the halves of the carcasses.
੧੭ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।
18 On that day the LORD made a covenant with Abram, saying, “To your descendants I have given this land—from the river of Egypt to the great River Euphrates—
੧੮ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
19 the land of the Kenites, Kenizzites, Kadmonites,
੧੯ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
20 Hittites, Perizzites, Rephaites,
੨੦ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,
21 Amorites, Canaanites, Girgashites, and Jebusites.”
੨੧ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ।