< Genesis 19 >

1 Now the two angels arrived at Sodom in the evening, and Lot was sitting in the gateway of the city. When Lot saw them, he got up to meet them, bowed facedown,
ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
2 and said, “My lords, please turn aside into the house of your servant; wash your feet and spend the night. Then you can rise early and go on your way.” “No,” they answered, “we will spend the night in the square.”
ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
3 But Lot insisted so strongly that they followed him into his house. He prepared a feast for them and baked unleavened bread, and they ate.
ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
4 Before they had gone to bed, all the men of the city of Sodom, both young and old, surrounded the house.
ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
5 They called out to Lot, saying, “Where are the men who came to you tonight? Send them out to us so we can have relations with them!”
ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
6 Lot went outside to meet them, shutting the door behind him.
ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।
7 “Please, my brothers,” he pleaded, “don’t do such a wicked thing!
ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
8 Look, I have two daughters who have never slept with a man. Let me bring them to you, and you can do to them as you please. But do not do anything to these men, for they have come under the protection of my roof.”
ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
9 “Get out of the way!” they replied. And they declared, “This one came here as a foreigner, and he is already acting like a judge! Now we will treat you worse than them.” And they pressed in on Lot and moved in to break down the door.
ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।
10 But the men inside reached out, pulled Lot into the house with them, and shut the door.
੧੦ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।
11 And they struck the men at the entrance, young and old, with blindness, so that they wearied themselves trying to find the door.
੧੧ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
12 Then the two men said to Lot, “Do you have anyone else here—a son-in-law, your sons or daughters, or anyone else in the city who belongs to you? Get them out of here,
੧੨ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
13 because we are about to destroy this place. For the outcry to the LORD against its people is so great that He has sent us to destroy it.”
੧੩ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।
14 So Lot went out and spoke to the sons-in-law who were pledged in marriage to his daughters. “Get up,” he said. “Get out of this place, for the LORD is about to destroy the city!” But his sons-in-law thought he was joking.
੧੪ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
15 At daybreak the angels hurried Lot along, saying, “Get up! Take your wife and your two daughters who are here, or you will be swept away in the punishment of the city.”
੧੫ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
16 But when Lot hesitated, the men grabbed his hand and the hands of his wife and his two daughters. And they led them safely out of the city, because of the LORD’s compassion for them.
੧੬ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
17 As soon as the men had brought them out, one of them said, “Run for your lives! Do not look back, and do not stop anywhere on the plain! Flee to the mountains, or you will be swept away!”
੧੭ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
18 But Lot replied, “No, my lords, please!
੧੮ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ।
19 Your servant has indeed found favor in your sight, and you have shown me great kindness by sparing my life. But I cannot run to the mountains; the disaster will overtake me, and I will die.
੧੯ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
20 Look, there is a town nearby where I can flee, and it is a small place. Please let me flee there—is it not a small place? Then my life will be saved.”
੨੦ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
21 “Very well,” he answered, “I will grant this request as well, and will not demolish the town you indicate.
੨੧ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।
22 Hurry! Run there quickly, for I cannot do anything until you reach it.” That is why the town was called Zoar.
੨੨ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
23 And by the time the sun had risen over the land, Lot had reached Zoar.
੨੩ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ।
24 Then the LORD rained down sulfur and fire on Sodom and Gomorrah—from the LORD out of the heavens.
੨੪ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
25 Thus He destroyed these cities and the entire plain, including all the inhabitants of the cities and everything that grew on the ground.
੨੫ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।
26 But Lot’s wife looked back, and she became a pillar of salt.
੨੬ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
27 Early the next morning, Abraham got up and returned to the place where he had stood before the LORD.
੨੭ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।
28 He looked down toward Sodom and Gomorrah and all the land of the plain, and he saw the smoke rising from the land like smoke from a furnace.
੨੮ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ।
29 So when God destroyed the cities of the plain, He remembered Abraham, and He brought Lot out of the catastrophe that destroyed the cities where he had lived.
੨੯ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
30 Lot and his two daughters left Zoar and settled in the mountains—for he was afraid to stay in Zoar—where they lived in a cave.
੩੦ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
31 One day the older daughter said to the younger, “Our father is old, and there is no man in the land to sleep with us, as is the custom over all the earth.
੩੧ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ।
32 Come, let us get our father drunk with wine so we can sleep with him and preserve his line.”
੩੨ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
33 So that night they got their father drunk with wine, and the firstborn went in and slept with her father; he was not aware when she lay down or when she got up.
੩੩ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
34 The next day the older daughter said to the younger, “Look, I slept with my father last night. Let us get him drunk with wine again tonight so you can go in and sleep with him and we can preserve our father’s line.”
੩੪ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
35 So again that night they got their father drunk with wine, and the younger daughter went in and slept with him; he was not aware when she lay down or when she got up.
੩੫ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
36 Thus both of Lot’s daughters became pregnant by their father.
੩੬ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
37 The older daughter gave birth to a son and named him Moab. He is the father of the Moabites of today.
੩੭ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।
38 The younger daughter also gave birth to a son, and she named him Ben-ammi. He is the father of the Ammonites of today.
੩੮ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।

< Genesis 19 >