< Genesis 29 >

1 Jacob resumed his journey and came to the land of the people of the east.
ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ
2 He looked and saw a well in the field, and near it lay three flocks of sheep, because the sheep were watered from this well. And a large stone covered the mouth of the well.
ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ।
3 When all the flocks had been gathered there, the shepherds would roll away the stone from the mouth of the well and water the sheep. Then they would return the stone to its place over the mouth of the well.
ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।
4 “My brothers,” Jacob asked the shepherds, “where are you from?” “We are from Haran,” they answered.
ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ।
5 “Do you know Laban the grandson of Nahor?” Jacob asked. “We know him,” they replied.
ਤਦ ਉਸ ਨੇ ਉਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ।
6 “Is he well?” Jacob inquired. “Yes,” they answered, “and here comes his daughter Rachel with his sheep.”
ਉਸ ਨੇ ਪੁੱਛਿਆ, ਕੀ ਉਹ ਚੰਗਾ ਭਲਾ ਹੈ? ਉਨ੍ਹਾਂ ਨੇ ਆਖਿਆ, ਹਾਂ, ਉਹ ਚੰਗਾ ਭਲਾ ਹੈ ਅਤੇ ਵੇਖ ਉਹ ਦੀ ਧੀ ਰਾਖ਼ੇਲ ਭੇਡਾਂ ਲੈ ਕੇ ਆਉਂਦੀ ਹੈ।
7 “Look,” said Jacob, “it is still broad daylight; it is not yet time to gather the livestock. Water the sheep and take them back to pasture.”
ਉਸ ਨੇ ਆਖਿਆ, ਵੇਖੋ, ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਇਸ ਲਈ ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ।
8 But they replied, “We cannot, until all the flocks have been gathered and the stone has been rolled away from the mouth of the well. Then we will water the sheep.”
ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ।
9 While he was still speaking with them, Rachel arrived with her father’s sheep, for she was a shepherdess.
ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ।
10 As soon as Jacob saw Rachel, the daughter of his mother’s brother Laban, with Laban’s sheep, he went up and rolled the stone away from the mouth of the well and watered his uncle’s sheep.
੧੦ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।
11 Then Jacob kissed Rachel and wept aloud.
੧੧ਯਾਕੂਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਇਆ।
12 He told Rachel that he was Rebekah’s son, a relative of her father, and she ran and told her father.
੧੨ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ। ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ।
13 When Laban heard the news about his sister’s son Jacob, he ran out to meet him. He embraced him and kissed him and brought him to his home, where Jacob told him all that had happened.
੧੩ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ।
14 Then Laban declared, “You are indeed my own flesh and blood.” After Jacob had stayed with him a month,
੧੪ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ।
15 Laban said to him, “Just because you are my relative, should you work for nothing? Tell me what your wages should be.”
੧੫ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,
16 Now Laban had two daughters; the older was named Leah, and the younger was named Rachel.
੧੬ਵੱਡੀ ਦਾ ਨਾਮ ਲੇਆਹ ਅਤੇ ਛੋਟੀ ਦਾ ਨਾਮ ਰਾਖ਼ੇਲ ਸੀ।
17 Leah had weak eyes, but Rachel was shapely and beautiful.
੧੭ਲੇਆਹ ਦੀਆਂ ਅੱਖਾਂ ਕੋਮਲ ਸਨ ਪਰ ਰਾਖ਼ੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ।
18 Since Jacob loved Rachel, he answered, “I will serve you seven years for your younger daughter Rachel.”
੧੮ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।
19 Laban replied, “Better that I give her to you than to another. Stay here with me.”
੧੯ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ,
20 So Jacob served seven years for Rachel, yet it seemed but a few days because of his love for her.
੨੦ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।
21 Finally Jacob said to Laban, “Grant me my wife, for my time is complete, and I want to sleep with her.”
੨੧ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ।
22 So Laban invited all the men of that place and prepared a feast.
੨੨ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ
23 But when evening came, Laban took his daughter Leah and gave her to Jacob, and he slept with her.
੨੩ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ।
24 And Laban gave his servant girl Zilpah to his daughter Leah as her maidservant.
੨੪ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ।
25 When morning came, there was Leah! “What have you done to me?” Jacob said to Laban. “Wasn’t it for Rachel that I served you? Why have you deceived me?”
੨੫ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?
26 Laban replied, “It is not our custom here to give the younger daughter in marriage before the older.
੨੬ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ।
27 Finish this week’s celebration, and we will give you the younger one in return for another seven years of work.”
੨੭ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ।
28 And Jacob did just that. He finished the week’s celebration, and Laban gave him his daughter Rachel as his wife.
੨੮ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।
29 Laban also gave his servant girl Bilhah to his daughter Rachel as her maidservant.
੨੯ਤਦ ਲਾਬਾਨ ਨੇ ਆਪਣੀ ਦਾਸੀ ਬਿਲਹਾਹ, ਆਪਣੀ ਧੀ ਰਾਖ਼ੇਲ ਲਈ ਦਿੱਤੀ ਜੋ ਉਹ ਉਸ ਦੀ ਦਾਸੀ ਹੋਵੇ।
30 Jacob slept with Rachel as well, and indeed, he loved Rachel more than Leah. So he worked for Laban another seven years.
੩੦ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।
31 When the LORD saw that Leah was unloved, He opened her womb; but Rachel was barren.
੩੧ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ।
32 And Leah conceived and gave birth to a son, and she named him Reuben, for she said, “The LORD has seen my affliction. Surely my husband will love me now.”
੩੨ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।
33 Again she conceived and gave birth to a son, and she said, “Because the LORD has heard that I am unloved, He has given me this son as well.” So she named him Simeon.
੩੩ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ।
34 Once again Leah conceived and gave birth to a son, and she said, “Now at last my husband will become attached to me, because I have borne him three sons.” So he was named Levi.
੩੪ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।
35 And once more she conceived and gave birth to a son and said, “This time I will praise the LORD.” So she named him Judah. Then Leah stopped having children.
੩੫ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।

< Genesis 29 >