< Hosea 2 >

1 “Say of your brothers, ‘My people,’ and of your sisters, ‘My loved one.’
ਆਪਣੇ ਭਰਾਵਾਂ ਨੂੰ “ਮੇਰੇ ਲੋਕ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।
2 Rebuke your mother, rebuke her, for she is not My wife, and I am not her husband. Let her remove the adultery from her face and the unfaithfulness from between her breasts.
ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
3 Otherwise, I will strip her naked and expose her like the day of her birth. I will make her like a desert and turn her into a parched land, and I will let her die of thirst.
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
4 I will have no compassion on her children, because they are the children of adultery.
ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।
5 For their mother has played the harlot and has conceived them in disgrace. For she thought, ‘I will go after my lovers, who give me bread and water, wool and linen, oil and drink.’
ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!
6 Therefore, behold, I will hedge up her path with thorns; I will enclose her with a wall, so she cannot find her way.
ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।
7 She will pursue her lovers but not catch them; she will seek them but not find them. Then she will say, ‘I will return to my first husband, for then I was better off than now.’
ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
8 For she does not acknowledge that it was I who gave her grain, new wine, and oil, who lavished on her silver and gold— which they crafted for Baal.
ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!
9 Therefore I will take back My grain in its time and My new wine in its season; I will take away My wool and linen, which were given to cover her nakedness.
ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
10 And then I will expose her lewdness in the sight of her lovers, and no one will deliver her out of My hands.
੧੦ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
11 I will put an end to all her exultation: her feasts, New Moons, and Sabbaths— all her appointed feasts.
੧੧ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।
12 I will destroy her vines and fig trees, which she thinks are the wages paid by her lovers. So I will make them into a thicket, and the beasts of the field will devour them.
੧੨ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।
13 I will punish her for the days of the Baals when she burned incense to them, when she decked herself with rings and jewelry, and went after her lovers. But Me she forgot,”
੧੩ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।
14 “Therefore, behold, I will allure her and lead her to the wilderness, and speak to her tenderly.
੧੪ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
15 There I will give back her vineyards and make the Valley of Achor into a gateway of hope. There she will respond as she did in the days of her youth, as in the day she came up out of Egypt.
੧੫ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।
16 In that day,” declares the LORD, “you will call Me ‘my Husband,’ and no longer call Me ‘my Master.’
੧੬ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ” ਨਾ ਆਖੇਗੀ।
17 For I will remove from her lips the names of the Baals; no longer will their names be invoked.
੧੭ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।
18 On that day I will make a covenant for them with the beasts of the field and the birds of the air and the creatures that crawl on the ground. And I will abolish bow and sword and weapons of war in the land, and will make them lie down in safety.
੧੮ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।
19 So I will betroth you to Me forever; I will betroth you in righteousness and justice, in loving devotion and compassion.
੧੯ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
20 And I will betroth you in faithfulness, and you will know the LORD.”
੨੦ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।
21 “On that day I will respond—” declares the LORD— “I will respond to the heavens, and they will respond to the earth.
੨੧ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।
22 And the earth will respond to the grain, to the new wine and oil, and they will respond to Jezreel.
੨੨ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
23 And I will sow her as My own in the land, and I will have compassion on ‘No Compassion.’ I will say to those called ‘Not My People,’ ‘You are My people,’ and they will say, ‘You are my God.’”
੨੩ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!

< Hosea 2 >