< Isaiah 40 >
1 “Comfort, comfort My people,” says your God.
੧ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ।
2 “Speak tenderly to Jerusalem, and proclaim to her that her forced labor has been completed; her iniquity has been pardoned. For she has received from the hand of the LORD double for all her sins.”
੨ਯਰੂਸ਼ਲਮ ਨਾਲ ਸ਼ਾਂਤੀ ਦੀਆਂ ਗੱਲਾਂ ਕਰੋ ਅਤੇ ਉਸ ਨੂੰ ਪੁਕਾਰ ਕੇ ਆਖੋ, ਤੇਰੀ ਔਖੀ ਸੇਵਾ ਪੂਰੀ ਹੋਈ ਹੈ, ਤੇਰੀ ਬਦੀ ਦੀ ਸਜ਼ਾ ਭਰ ਦਿੱਤੀ ਗਈ ਹੈ, ਯਹੋਵਾਹ ਦੇ ਹੱਥੋਂ ਤੂੰ ਆਪਣੇ ਸਾਰੇ ਪਾਪਾਂ ਦੀ ਦੁੱਗਣੀ ਸਜ਼ਾ ਪਾ ਚੁੱਕੀਂ ਹੈਂ।
3 A voice of one calling: “Prepare the way for the LORD in the wilderness; make a straight highway for our God in the desert.
੩ਇੱਕ ਅਵਾਜ਼ ਪੁਕਾਰਦੀ ਹੈ, ਉਜਾੜ ਵਿੱਚ ਯਹੋਵਾਹ ਦਾ ਰਾਹ ਤਿਆਰ ਕਰੋ, ਬਿਆਬਾਨ ਵਿੱਚ ਸਾਡੇ ਪਰਮੇਸ਼ੁਰ ਲਈ ਇੱਕ ਸ਼ਾਹੀ ਮਾਰਗ ਨੂੰ ਸਿੱਧਾ ਕਰੋ।
4 Every valley shall be lifted up, and every mountain and hill made low; the uneven ground will become smooth, and the rugged land a plain.
੪ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।
5 And the glory of the LORD will be revealed, and all humanity together will see it.
੫ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।
6 A voice says, “Cry out!” And I asked, “What should I cry out?” “All flesh is like grass, and all its glory like the flowers of the field.
੬ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ।
7 The grass withers and the flowers fall when the breath of the LORD blows on them; indeed, the people are grass.
੭ਜਦ ਯਹੋਵਾਹ ਦਾ ਸਾਹ ਉਸ ਉੱਤੇ ਫੂਕਿਆ ਜਾਂਦਾ ਹੈ, ਤਾਂ ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, - ਸੱਚ-ਮੁੱਚ ਲੋਕ ਘਾਹ ਹੀ ਹਨ!
8 The grass withers and the flowers fall, but the word of our God stands forever.”
੮ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।
9 Go up on a high mountain, O Zion, herald of good news. Raise your voice loudly, O Jerusalem, herald of good news. Lift it up, do not be afraid! Say to the cities of Judah, “Here is your God!”
੯ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!
10 Behold, the Lord GOD comes with might, and His arm establishes His rule. His reward is with Him, and His recompense accompanies Him.
੧੦ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।
11 He tends His flock like a shepherd; He gathers the lambs in His arms and carries them close to His heart. He gently leads the nursing ewes.
੧੧ਉਹ ਅਯਾਲੀ ਵਾਂਗੂੰ ਆਪਣੇ ਇੱਜੜ ਨੂੰ ਚਰਾਵੇਗਾ, ਉਹ ਆਪਣੀਆਂ ਬਾਹਾਂ ਨਾਲ ਲੇਲਿਆਂ ਨੂੰ ਸੰਭਾਲੇਗਾ, ਅਤੇ ਆਪਣੀ ਛਾਤੀ ਉੱਤੇ ਉਹਨਾਂ ਨੂੰ ਲਈ ਫਿਰੇਗਾ, ਅਤੇ ਦੁੱਧ ਚੁੰਘਾਉਣ ਵਾਲੀਆਂ ਨੂੰ ਹੌਲੀ-ਹੌਲੀ ਤੋਰੇਗਾ।
12 Who has measured the waters in the hollow of his hand, or marked off the heavens with the span of his hand? Who has held the dust of the earth in a basket, or weighed the mountains on a scale and the hills with a balance?
੧੨ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?
13 Who has directed the Spirit of the LORD, or informed Him as His counselor?
੧੩ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?
14 Whom did He consult to enlighten Him, and who taught Him the paths of justice? Who imparted knowledge to Him and showed Him the way of understanding?
੧੪ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?
15 Surely the nations are like a drop in a bucket; they are considered a speck of dust on the scales; He lifts up the islands like fine dust.
੧੫ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।
16 Lebanon is not sufficient for fuel, nor its animals enough for a burnt offering.
੧੬ਲਬਾਨੋਨ ਬਾਲਣ ਲਈ ਥੋੜ੍ਹਾ ਹੈ, ਅਤੇ ਉਹ ਦੇ ਪਸ਼ੂ ਹੋਮ ਬਲੀ ਲਈ ਕਾਫ਼ੀ ਨਹੀਂ ਹਨ।
17 All the nations are as nothing before Him; He regards them as nothingness and emptiness.
੧੭ਸਾਰੀਆਂ ਕੌਮਾਂ ਉਹ ਦੇ ਸਨਮੁਖ ਕੁਝ ਨਹੀਂ ਹਨ, ਉਹ ਉਸ ਦੀ ਨਜਰ ਵਿੱਚ ਵਿਅਰਥ ਅਤੇ ਫੋਕਟ ਤੋਂ ਵੀ ਘੱਟ ਗਿਣੀਆਂ ਜਾਂਦੀਆਂ ਹਨ।
18 To whom will you liken God? To what image will you compare Him?
੧੮ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।
19 To an idol that a craftsman casts and a metalworker overlays with gold and fits with silver chains?
੧੯ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ।
20 To one bereft of an offering who chooses wood that will not rot, who seeks a skilled craftsman to set up an idol that will not topple?
੨੦ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।
21 Do you not know? Have you not heard? Has it not been declared to you from the beginning? Have you not understood since the foundation of the earth?
੨੧ਕੀ ਤੁਸੀਂ ਨਹੀਂ ਜਾਣਦੇ, ਕੀ ਤੁਸੀਂ ਨਹੀਂ ਸੁਣਦੇ? ਕੀ ਉਹ ਆਦ ਤੋਂ ਤੁਹਾਨੂੰ ਨਹੀਂ ਦੱਸਿਆ ਗਿਆ? ਕੀ ਧਰਤੀ ਦੇ ਮੁੱਢੋਂ ਤੁਸੀਂ ਨਹੀਂ ਸਮਝਿਆ?
22 He sits enthroned above the circle of the earth; its dwellers are like grasshoppers. He stretches out the heavens like a curtain, and spreads them out like a tent to dwell in.
੨੨ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,
23 He brings the princes to nothing and makes the rulers of the earth meaningless.
੨੩ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।
24 No sooner are they planted, no sooner are they sown, no sooner have their stems taken root in the ground, than He blows on them and they wither, and a whirlwind sweeps them away like stubble.
੨੪ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।
25 “To whom will you liken Me, or who is My equal?” asks the Holy One.
੨੫ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ।
26 Lift up your eyes on high: Who created all these? He leads forth the starry host by number; He calls each one by name. Because of His great power and mighty strength, not one of them is missing.
੨੬ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।
27 Why do you say, O Jacob, and why do you assert, O Israel, “My way is hidden from the LORD, and my claim is ignored by my God”?
੨੭ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
28 Do you not know? Have you not heard? The LORD is the everlasting God, the Creator of the ends of the earth. He will not grow tired or weary; His understanding is beyond searching out.
੨੮ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
29 He gives power to the faint and increases the strength of the weak.
੨੯ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
30 Even youths grow tired and weary, and young men stumble and fall.
੩੦ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ,
31 But those who wait upon the LORD will renew their strength; they will mount up with wings like eagles; they will run and not grow weary, they will walk and not faint.
੩੧ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।