< James 3 >
1 Not many of you should become teachers, my brothers, because you know that we who teach will be judged more strictly.
੧ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
2 We all stumble in many ways. If anyone is never at fault in what he says, he is a perfect man, able to control his whole body.
੨ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
3 When we put bits into the mouths of horses to make them obey us, we can guide the whole animal.
੩ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
4 Consider ships as well. Although they are so large and are driven by strong winds, they are steered by a very small rudder wherever the pilot is inclined.
੪ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
5 In the same way, the tongue is a small part of the body, but it boasts of great things. Consider how small a spark sets a great forest ablaze.
੫ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
6 The tongue also is a fire, a world of wickedness among the parts of the body. It pollutes the whole person, sets the course of his life on fire, and is itself set on fire by hell. (Geenna )
੬ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! (Geenna )
7 All kinds of animals, birds, reptiles, and creatures of the sea are being tamed and have been tamed by man,
੭ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
8 but no man can tame the tongue. It is a restless evil, full of deadly poison.
੮ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
9 With the tongue we bless our Lord and Father, and with it we curse men, who have been made in God’s likeness.
੯ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
10 Out of the same mouth come blessing and cursing. My brothers, this should not be!
੧੦ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
11 Can both fresh water and salt water flow from the same spring?
੧੧ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
12 My brothers, can a fig tree grow olives, or a grapevine bear figs? Neither can a salt spring produce fresh water.
੧੨ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
13 Who is wise and understanding among you? Let him show it by his good conduct, by deeds done in the humility that comes from wisdom.
੧੩ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
14 But if you harbor bitter jealousy and selfish ambition in your hearts, do not boast in it or deny the truth.
੧੪ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
15 Such wisdom does not come from above, but is earthly, unspiritual, demonic.
੧੫ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।
16 For where jealousy and selfish ambition exist, there will be disorder and every evil practice.
੧੬ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
17 But the wisdom from above is first of all pure, then peace-loving, gentle, accommodating, full of mercy and good fruit, impartial, and sincere.
੧੭ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
18 Peacemakers who sow in peace reap the fruit of righteousness.
੧੮ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।