< Jeremiah 6 >

1 “Run for cover, O sons of Benjamin; flee from Jerusalem! Sound the ram’s horn in Tekoa; send up a signal over Beth-haccherem, for disaster looms from the north, even great destruction.
ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।
2 Though she is beautiful and delicate, I will destroy the Daughter of Zion.
ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।
3 Shepherds and their flocks will come against her; they will pitch their tents all around her, each tending his own portion:
ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।
4 ‘Prepare for battle against her; rise up, let us attack at noon. Woe to us, for the daylight is fading; the evening shadows grow long.
ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।
5 Rise up, let us attack by night and destroy her fortresses!’”
ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।
6 For this is what the LORD of Hosts says: “Cut down the trees and raise a siege ramp against Jerusalem. This city must be punished; there is nothing but oppression in her midst.
ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।
7 As a well gushes its water, so she pours out her evil. Violence and destruction resound in her; sickness and wounds are ever before Me.
ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।
8 Be forewarned, O Jerusalem, or I will turn away from you; I will make you a desolation, a land without inhabitant.”
ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!
9 This is what the LORD of Hosts says: “Glean the remnant of Israel as thoroughly as a vine. Pass your hand once more like a grape gatherer over the branches.”
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।
10 To whom can I give this warning? Who will listen to me? Look, their ears are closed, so they cannot hear. See, the word of the LORD has become offensive to them; they find no pleasure in it.
੧੦ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।
11 But I am full of the LORD’s wrath; I am tired of holding it back. “Pour it out on the children in the street, and on the young men gathered together. For both husband and wife will be captured, the old and the very old alike.
੧੧ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।
12 Their houses will be turned over to others, their fields and wives as well, for I will stretch out My hand against the inhabitants of the land,”
੧੨ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।
13 “For from the least of them to the greatest, all are greedy for gain; from prophet to priest, all practice deceit.
੧੩ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
14 They dress the wound of My people with very little care, saying, ‘Peace, peace,’ when there is no peace at all.
੧੪ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।
15 Are they ashamed of the abomination they have committed? No, they have no shame at all; they do not even know how to blush. So they will fall among the fallen; when I punish them, they will collapse,”
੧੫ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।
16 This is what the LORD says: “Stand at the crossroads and look. Ask for the ancient paths: ‘Where is the good way?’ Then walk in it, and you will find rest for your souls. But they said, ‘We will not walk in it!’
੧੬ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।
17 I appointed watchmen over you and said, ‘Listen for the sound of the ram’s horn.’ But they answered, ‘We will not listen!’
੧੭ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।
18 Therefore hear, O nations, and learn, O congregations, what will happen to them.
੧੮ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।
19 Hear, O earth! I am bringing disaster on this people, the fruit of their own schemes, because they have paid no attention to My word and have rejected My instruction.
੧੯ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।
20 What use to Me is frankincense from Sheba or sweet cane from a distant land? Your burnt offerings are not acceptable; your sacrifices do not please Me.”
੨੦ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।
21 Therefore this is what the LORD says: “I will lay stumbling blocks before this people; fathers and sons alike will be staggered; friends and neighbors will perish.”
੨੧ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।
22 This is what the LORD says: “Behold, an army is coming from the land of the north; a great nation is stirred up from the ends of the earth.
੨੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
23 They grasp the bow and spear; they are cruel and merciless. Their voice roars like the sea, and they ride upon horses, lined up like men in formation against you, O Daughter of Zion.”
੨੩ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!
24 We have heard the report; our hands hang limp. Anguish has gripped us, pain like that of a woman in labor.
੨੪ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।
25 Do not go out to the fields; do not walk the road. For the enemy has a sword; terror is on every side.
੨੫ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।
26 O daughter of my people, dress yourselves in sackcloth and roll in ashes. Mourn with bitter wailing, as you would for an only son, for suddenly the destroyer will come upon us.
੨੬ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।
27 “I have appointed you to examine My people like ore, so you may know and try their ways.
੨੭ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।
28 All are hardened rebels, walking around as slanderers. They are bronze and iron; all of them are corrupt.
੨੮ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।
29 The bellows blow fiercely, blasting away the lead with fire. The refining proceeds in vain, for the wicked are not purged.
੨੯ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।
30 They are called rejected silver, because the LORD has rejected them.”
੩੦ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।

< Jeremiah 6 >