< Job 13 >
1 “Indeed, my eyes have seen all this; my ears have heard and understood.
੧ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ।
2 What you know, I also know; I am not inferior to you.
੨ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ।
3 Yet I desire to speak to the Almighty and argue my case before God.
੩ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ,
4 You, however, smear with lies; you are all worthless physicians.
੪ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ!
5 If only you would remain silent; for that would be your wisdom!
੫ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ!
6 Hear now my argument, and listen to the plea of my lips.
੬ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੀ ਬੇਨਤੀ ਉੱਤੇ ਕੰਨ ਲਾਓ।
7 Will you speak wickedly on God’s behalf or speak deceitfully for Him?
੭ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ?
8 Would you show Him partiality or argue in His defense?
੮ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ?
9 Would it be well when He examined you? Could you deceive Him like a man?
੯ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ?
10 Surely He would rebuke you if you secretly showed partiality.
੧੦ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ।
11 Would His majesty not terrify you? Would the dread of Him not fall upon you?
੧੧ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈਅ ਤੁਹਾਡੇ ਉੱਤੇ ਨਹੀਂ ਪੈਂਦਾ?
12 Your maxims are proverbs of ashes; your defenses are defenses of clay.
੧੨ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ!
13 Be silent, and I will speak. Then let come to me what may.
੧੩ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ!
14 Why do I put myself at risk and take my life in my own hands?
੧੪ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ?
15 Though He slay me, I will hope in Him. I will still defend my ways to His face.
੧੫ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ।
16 Moreover, this will be my salvation, for no godless man can appear before Him.
੧੬ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ।
17 Listen carefully to my words; let my declaration ring in your ears.
੧੭ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ।
18 Behold, now that I have prepared my case, I know that I will be vindicated.
੧੮ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ।
19 Can anyone indict me? If so, I will be silent and die.
੧੯ਕੌਣ ਮੇਰੇ ਨਾਲ ਬਹਿਸ ਕਰੇਗਾ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ।
20 Only grant these two things to me, so that I need not hide from You:
੨੦ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ।
21 Withdraw Your hand from me, and do not let Your terror frighten me.
੨੧ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈਅ ਮੈਨੂੰ ਨਾ ਡਰਾਵੇ।
22 Then call me, and I will answer, or let me speak, and You can reply.
੨੨ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ!
23 How many are my iniquities and sins? Reveal to me my transgression and sin.
੨੩ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ!
24 Why do You hide Your face and consider me as Your enemy?
੨੪ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ?
25 Would You frighten a windblown leaf? Would You chase after dry chaff?
੨੫ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ?
26 For You record bitter accusations against me and bequeath to me the iniquities of my youth.
੨੬ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ।
27 You put my feet in the stocks and stand watch over all my paths; You set a limit for the soles of my feet.
੨੭ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ!
28 So man wastes away like something rotten, like a moth-eaten garment.
੨੮ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ!