< Job 29 >

1 And Job continued his discourse:
ਅੱਯੂਬ ਨੇ ਤਰਕ ਦੇ ਕੇ ਆਖਿਆ,
2 “How I long for the months gone by, for the days when God watched over me,
“ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
3 when His lamp shone above my head, and by His light I walked through the darkness,
ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
4 when I was in my prime, when the friendship of God rested on my tent,
ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
5 when the Almighty was still with me and my children were around me,
ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
6 when my steps were bathed in cream and the rock poured out for me streams of oil!
ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
7 When I went out to the city gate and took my seat in the public square,
“ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
8 the young men saw me and withdrew, and the old men rose to their feet.
ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
9 The princes refrained from speaking and covered their mouths with their hands.
ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
10 The voices of the nobles were hushed, and their tongues stuck to the roofs of their mouths.
੧੦ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
11 For those who heard me called me blessed, and those who saw me commended me,
੧੧ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
12 because I rescued the poor who cried out and the fatherless who had no helper.
੧੨ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
13 The dying man blessed me, and I made the widow’s heart sing for joy.
੧੩ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
14 I put on righteousness, and it clothed me; justice was my robe and my turban.
੧੪ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
15 I served as eyes to the blind and as feet to the lame.
੧੫ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
16 I was a father to the needy, and I took up the case of the stranger.
੧੬ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
17 I shattered the fangs of the unjust and snatched the prey from his teeth.
੧੭ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
18 So I thought: ‘I will die in my nest and multiply my days as the sand.
੧੮“ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
19 My roots will spread out to the waters, and the dew will rest nightly on my branches.
੧੯ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
20 My glory is ever new within me, and my bow is renewed in my hand.’
੨੦ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
21 Men listened to me with expectation, waiting silently for my counsel.
੨੧“ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
22 After my words, they spoke no more; my speech settled on them like dew.
੨੨ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
23 They waited for me as for rain and drank in my words like spring showers.
੨੩ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
24 If I smiled at them, they did not believe it; the light of my countenance was precious.
੨੪ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
25 I chose their course and presided as chief. So I dwelt as a king among his troops, as a comforter of the mourners.
੨੫ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”

< Job 29 >