< Job 7 >
1 “Is not man consigned to labor on earth? Are not his days like those of a hired hand?
੧“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ? ਅਤੇ ਉਹ ਦੇ ਦਿਨ ਮਜ਼ਦੂਰ ਦੇ ਦਿਨਾਂ ਦੀ ਤਰ੍ਹਾਂ ਨਹੀਂ ਹੁੰਦੇ?
2 Like a slave he longs for shade; like a hireling he waits for his wages.
੨ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ, ਅਤੇ ਮਜ਼ਦੂਰ ਆਪਣੀ ਮਜ਼ਦੂਰੀ ਨੂੰ ਉਡੀਕਦਾ ਹੈ,
3 So I am allotted months of futility, and nights of misery are appointed me.
੩ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ, ਅਤੇ ਕਲੇਸ਼ ਦੀਆਂ ਰਾਤਾਂ ਮੇਰੇ ਲਈ ਠਹਿਰਾਈਆਂ ਗਈਆਂ ਹਨ।
4 When I lie down I think: ‘When will I get up?’ But the night drags on, and I toss and turn until dawn.
੪ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ, ਮੈਂ ਕਦ ਉੱਠਾਂਗਾ? ਪਰ ਰਾਤ ਲੰਮੀ ਹੁੰਦੀ ਹੈ, ਅਤੇ ਮੈਂ ਸਵੇਰ ਤੱਕ ਪਾਸੇ ਲੈਂਦਾ-ਲੈਂਦਾ ਥੱਕ ਜਾਂਦਾ ਹਾਂ।
5 My flesh is clothed with worms and encrusted with dirt; my skin is cracked and festering.
੫ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ, ਮੇਰੀ ਚਮੜੀ ਆਕੜ ਜਾਂਦੀ, ਫਿਰ ਪੀਕ ਵਗ ਪੈਂਦੀ ਹੈ।
6 My days are swifter than a weaver’s shuttle; they come to an end without hope.
੬“ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ, ਅਤੇ ਆਸ ਤੋਂ ਬਿਨ੍ਹਾਂ ਬੀਤਦੇ ਜਾਂਦੇ ਹਨ।
7 Remember that my life is but a breath. My eyes will never again see happiness.
੭ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ, ਮੇਰੀ ਅੱਖ ਫੇਰ ਭਲਿਆਈ ਨਹੀਂ ਵੇਖੇਗੀ!
8 The eye that beholds me will no longer see me. You will look for me, but I will be no more.
੮ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ, ਤੇਰੀਆਂ ਅੱਖਾਂ ਮੇਰੇ ਉੱਤੇ ਹੋਣਗੀਆਂ ਪਰ ਮੈਂ ਨਾ ਹੋਵਾਂਗਾ।
9 As a cloud vanishes and is gone, so he who goes down to Sheol does not come back up. (Sheol )
੯ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ, ਤਿਵੇਂ ਉਹ ਜਿਹੜਾ ਪਤਾਲ ਵਿੱਚ ਉੱਤਰਦਾ ਹੈ, ਫਿਰ ਉੱਪਰ ਨਹੀਂ ਆਉਂਦਾ। (Sheol )
10 He never returns to his house; his place remembers him no more.
੧੦ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ, ਅਤੇ ਉਹ ਦਾ ਥਾਂ ਉਹ ਨੂੰ ਫੇਰ ਨਹੀਂ ਪਛਾਣੇਗਾ।
11 Therefore I will not restrain my mouth; I will speak in the anguish of my spirit; I will complain in the bitterness of my soul.
੧੧“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ, ਮੈਂ ਆਪਣੇ ਆਤਮਿਕ ਦੁੱਖ ਵਿੱਚ ਬੋਲਦਾ ਜਾਂਵਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਸ਼ਿਕਾਇਤ ਕਰਦਾ ਰਹਾਂਗਾ।
12 Am I the sea, or the monster of the deep, that You must keep me under guard?
੧੨ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ, ਜੋ ਤੂੰ ਮੇਰੇ ਉੱਤੇ ਪਹਿਰਾ ਬਿਠਾਉਂਦਾ ਹੈਂ?
13 When I think my bed will comfort me and my couch will ease my complaint,
੧੩ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ ਅਤੇ ਮੇਰੇ ਬਿਛੌਣੇ ਉੱਤੇ ਮੇਰਾ ਦੁੱਖ ਹਲਕਾ ਹੋਵੇਗਾ,
14 then You frighten me with dreams and terrify me with visions,
੧੪ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ, ਅਤੇ ਮੈਨੂੰ ਦਰਸ਼ਣਾਂ ਨਾਲ ਡਰਾ ਦਿੰਦਾ ਹੈਂ।
15 so that I would prefer strangling and death over my life in this body.
੧੫ਇਸ ਲਈ ਮੇਰੀ ਜਾਨ ਫਾਂਸੀ ਨੂੰ ਅਤੇ ਮੇਰੀਆਂ ਹੱਡੀਆਂ ਮੌਤ ਨੂੰ ਜੀਵਨ ਤੋਂ ਵੱਧ ਚੁਣਦੀਆਂ ਹਨ!
16 I loathe my life! I would not live forever. Leave me alone, for my days are but a breath.
੧੬ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ, ਮੈਨੂੰ ਛੱਡ ਦੇ ਕਿਉਂ ਜੋ ਮੇਰੇ ਦਿਨ ਸਾਹ ਦੀ ਤਰ੍ਹਾਂ ਹੀ ਹਨ!
17 What is man that You should exalt him, that You should set Your heart upon him,
੧੭“ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ, ਅਤੇ ਆਪਣਾ ਦਿਲ ਉਸ ਉੱਤੇ ਲਾਵੇਂ?
18 that You attend to him every morning, and test him every moment?
੧੮ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ, ਅਤੇ ਪਲ-ਪਲ ਤੇ ਉਸ ਨੂੰ ਜਾਂਚੇਂ?
19 Will You never look away from me, or leave me alone to swallow my spittle?
੧੯ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ ਅਤੇ ਮੈਨੂੰ ਨਾ ਛੱਡੇਂਗਾ ਜੋ ਮੈਂ ਆਪਣੀ ਥੁੱਕ ਨਿਗਲ ਲਵਾਂ?
20 If I have sinned, what have I done to You, O watcher of mankind? Why have You made me Your target, so that I am a burden to You?
੨੦ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ?
21 Why do You not pardon my transgression and take away my iniquity? For soon I will lie down in the dust; You will seek me, but I will be no more.”
੨੧ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ, ਅਤੇ ਮੇਰੀ ਬਦੀ ਦੂਰ ਨਹੀਂ ਕਰਦਾ? ਮੈਂ ਤਾਂ ਹੁਣ ਮਿੱਟੀ ਵਿੱਚ ਮਿਲ ਜਾਂਵਾਂਗਾ, ਤਦ ਤੂੰ ਮੈਨੂੰ ਢੂੰਡੇਂਗਾ, ਪਰ ਮੈਂ ਹੋਵਾਂਗਾ ਨਹੀਂ!”