< Jonah 1 >

1 Now the word of the LORD came to Jonah son of Amittai, saying,
ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
2 “Get up! Go to the great city of Nineveh and preach against it, because its wickedness has come up before Me.”
ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
3 Jonah, however, got up to flee to Tarshish, away from the presence of the LORD. He went down to Joppa and found a ship bound for Tarshish. So he paid the fare and went aboard to sail for Tarshish, away from the presence of the LORD.
ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
4 Then the LORD hurled a great wind upon the sea, and such a violent storm arose that the ship was in danger of breaking apart.
ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
5 The sailors were afraid, and each cried out to his own god. And they threw the ship’s cargo into the sea to lighten the load. But Jonah had gone down to the lowest part of the vessel, where he lay down and fell into a deep sleep.
ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
6 The captain approached him and said, “How can you sleep? Get up and call upon your God. Perhaps this God will consider us, so that we may not perish.”
ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
7 “Come!” said the sailors to one another. “Let us cast lots to find out who is responsible for this calamity that is upon us.” So they cast lots, and the lot fell on Jonah.
ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
8 “Tell us now,” they demanded, “who is to blame for this calamity that is upon us? What is your occupation, and where have you come from? What is your country, and who are your people?”
ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
9 “I am a Hebrew,” replied Jonah. “I worship the LORD, the God of the heavens, who made the sea and the dry land.”
ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
10 Then the men were even more afraid and said to him, “What have you done?” The men knew that he was fleeing from the presence of the LORD, because he had told them.
੧੦ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
11 Now the sea was growing worse and worse, so they said to Jonah, “What must we do to you to calm this sea for us?”
੧੧ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
12 “Pick me up,” he answered, “and cast me into the sea, so it may quiet down for you. For I know that I am to blame for this violent storm that has come upon you.”
੧੨ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
13 Nevertheless, the men rowed hard to get back to dry land, but they could not, for the sea was raging against them more and more.
੧੩ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
14 So they cried out to the LORD: “Please, O LORD, do not let us perish on account of this man’s life! Do not charge us with innocent blood! For You, O LORD, have done as You pleased.”
੧੪ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
15 At this, they picked up Jonah and cast him into the sea, and the raging sea grew calm.
੧੫ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
16 Then the men feared the LORD greatly, and they offered a sacrifice to the LORD and made vows to Him.
੧੬ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
17 Now the LORD had appointed a great fish to swallow Jonah, and Jonah spent three days and three nights in the belly of the fish.
੧੭ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।

< Jonah 1 >