< Joshua 14 >
1 Now these are the portions that the Israelites inherited in the land of Canaan, as distributed by Eleazar the priest, Joshua son of Nun, and the heads of the families of the tribes of Israel.
੧ਇਹ ਇਸਰਾਏਲੀਆਂ ਦੀਆਂ ਮਿਲਖਾਂ ਕਨਾਨ ਦੇਸ ਵਿੱਚ ਹਨ ਜਿਹੜੀਆਂ ਅਲਆਜ਼ਾਰ ਜਾਜਕ, ਨੂਨ ਦੇ ਪੁੱਤਰ ਯਹੋਸ਼ੁਆ ਅਤੇ ਗੋਤਾਂ ਦੇ ਘਰਾਣਿਆਂ ਦੇ ਮੁਖੀਆਂ ਨੇ ਇਸਰਾਏਲੀਆਂ ਨੂੰ ਮਿਲਖ਼ ਵਿੱਚ ਵੰਡੀਆਂ।
2 Their inheritance was assigned by lot for the nine and a half tribes, as the LORD had commanded through Moses.
੨ਅਤੇ ਗੁਣਿਆਂ ਨਾਲ ਉਹਨਾਂ ਨੂੰ ਮਿਲਖ਼ ਦਿੱਤੀ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਸਾਢੇ ਨੌਂ ਗੋਤਾਂ ਨੂੰ ਹੁਕਮ ਦਿੱਤਾ ਸੀ।
3 For Moses had given the inheritance east of the Jordan to the other two and a half tribes. But he granted no inheritance among them to the Levites.
੩ਕਿਉਂ ਜੋ ਮੂਸਾ ਨੇ ਯਰਦਨ ਦੇ ਪਾਰ ਢਾਈ ਗੋਤਾਂ ਨੂੰ ਮਿਲਖ਼ ਦਿੱਤੀ ਪਰ ਉਸ ਨੇ ਲੇਵੀਆਂ ਨੂੰ ਉਹਨਾਂ ਦੇ ਵਿੱਚ ਮਿਲਖ਼ ਨਾ ਦਿੱਤੀ।
4 The descendants of Joseph became two tribes, Manasseh and Ephraim. And no portion of the land was given to the Levites, except for cities in which to live, along with pasturelands for their flocks and herds.
੪ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।
5 So the Israelites did as the LORD had commanded Moses, and they divided the land.
੫ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਇਸਰਾਏਲੀਆਂ ਨੇ ਕੀਤਾ ਅਤੇ ਦੇਸ ਨੂੰ ਵੰਡ ਲਿਆ।
6 Then the sons of Judah approached Joshua at Gilgal, and Caleb son of Jephunneh the Kenizzite said to him, “You know what the LORD said to Moses the man of God at Kadesh-barnea about you and me.
੬ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।
7 I was forty years old when Moses the servant of the LORD sent me from Kadesh-barnea to spy out the land, and I brought back to him an honest report.
੭ਮੈਂ ਚਾਲ੍ਹੀ ਸਾਲਾਂ ਦਾ ਸੀ ਜਦ ਯਹੋਵਾਹ ਦੇ ਦਾਸ ਮੂਸਾ ਨੇ ਮੈਨੂੰ ਕਾਦੇਸ਼-ਬਰਨੇਆ ਤੋਂ ਉਸ ਦੇਸ ਦਾ ਖ਼ੋਜ ਕੱਢਣ ਲਈ ਭੇਜਿਆ ਅਤੇ ਜਿਵੇਂ ਮੇਰੇ ਮਨ ਵਿੱਚ ਆਇਆ ਮੈਂ ਉਹ ਖ਼ਬਰ ਉਹ ਨੂੰ ਦਿੱਤੀ।
8 Although my brothers who went with me made the hearts of the people melt with fear, I remained loyal to the LORD my God.
੮ਤਦ ਵੀ ਮੇਰੇ ਭਰਾਵਾਂ ਨੇ ਜਿਹੜੇ ਮੇਰੇ ਨਾਲ ਉਤਾਹਾਂ ਗਏ ਲੋਕਾਂ ਦੇ ਦਿਲਾਂ ਨੂੰ ਉਦਾਸ ਕਰ ਦਿੱਤਾ ਪਰ ਮੈਂ ਆਪਣੇ ਪਰਮੇਸ਼ੁਰ ਯਹੋਵਾਹ ਦੇ ਪਿੱਛੇ ਲੱਗਾ ਰਿਹਾ।
9 On that day Moses swore to me, saying, ‘Surely the land on which you have set foot will be an inheritance to you and your children forever, because you have wholly followed the LORD my God.’
੯ਮੂਸਾ ਨੇ ਉਸੇ ਦਿਨ ਇਹ ਸਹੁੰ ਖਾਧੀ ਕਿ ਜ਼ਰੂਰ ਇਹ ਧਰਤੀ ਜਿੱਥੋਂ ਦੀ ਤੇਰੇ ਪੈਰ ਲੰਘ ਗਏ ਹਨ ਤੇਰੇ ਲਈ ਤੇਰੇ ਪੁੱਤਰਾਂ ਲਈ ਇਸ ਕਾਰਨ ਸਦਾ ਦੀ ਭਾਗ ਹੋਵੇਗੀ ਕਿ ਤੂੰ ਯਹੋਵਾਹ ਮੇਰੇ ਪਰਮੇਸ਼ੁਰ ਦੇ ਪਿੱਛੇ ਲੱਗਾ ਰਿਹਾ ਹੈਂ।
10 Now behold, as the LORD promised, He has kept me alive these forty-five years since He spoke this word to Moses, while Israel wandered in the wilderness. So here I am today, eighty-five years old,
੧੦ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ।
11 still as strong today as I was the day Moses sent me out. As my strength was then, so it is now for war, for going out, and for coming in.
੧੧ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
12 Now therefore give me this hill country that the LORD promised me on that day, for you yourself heard then that the Anakim were there, with great and fortified cities. Perhaps with the LORD’s help I will drive them out, as the LORD has spoken.”
੧੨ਹੁਣ ਮੈਨੂੰ ਇਹ ਪਹਾੜੀ ਦੇਸ ਦੇ ਜਿਹ ਦਾ ਯਹੋਵਾਹ ਨੇ ਉਸ ਦਿਨ ਬਚਨ ਕੀਤਾ ਸੀ ਕਿਉਂ ਜੋ ਤੂੰ ਉਸੇ ਦਿਨ ਸੁਣਿਆ ਕਿ ਅਨਾਕੀ ਉੱਥੇ ਸਨ ਅਤੇ ਸ਼ਹਿਰ ਵੱਡੇ ਅਤੇ ਗੜ੍ਹਾਂ ਵਾਲੇ ਸਨ! ਸ਼ਾਇਦ ਯਹੋਵਾਹ ਮੇਰੇ ਨਾਲ ਰਹੇ ਅਤੇ ਮੈਂ ਉਹਨਾਂ ਨੂੰ ਕੱਢ ਸਕਾਂ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।
13 Then Joshua blessed Caleb son of Jephunneh and gave him Hebron as his inheritance.
੧੩ਯਹੋਸ਼ੁਆ ਨੇ ਉਸ ਨੂੰ ਬਰਕਤ ਦਿੱਤੀ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਹਬਰੋਨ ਹਿੱਸੇ ਵਿੱਚ ਦੇ ਦਿੱਤਾ।
14 Therefore Hebron belongs to Caleb son of Jephunneh the Kenizzite as an inheritance to this day, because he wholly followed the LORD, the God of Israel.
੧੪ਇਸ ਕਾਰਨ ਅੱਜ ਦੇ ਦਿਨ ਹਬਰੋਨ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਦਾ ਭਾਗ ਹੈ ਕਿਉਂ ਜੋ ਉਹ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਮਗਰ-ਮਗਰ ਤੁਰਦਾ ਰਿਹਾ।
15 (Hebron used to be called Kiriath-arba, after Arba, the greatest man among the Anakim.) Then the land had rest from war.
੧੫ਅਤੇ ਹਬਰੋਨ ਦਾ ਨਾਮ ਇਸ ਤੋਂ ਅੱਗੇ ਕਿਰਯਥ-ਅਰਬਾ ਸੀ, ਉਹ ਅਰਬਾ ਅਨਾਕੀਆਂ ਵਿੱਚ ਸਭ ਤੋਂ ਵੱਡਾ ਆਦਮੀ ਸੀ। ਫਿਰ ਦੇਸ ਨੂੰ ਲੜਾਈ ਤੋਂ ਅਰਾਮ ਮਿਲਿਆ।