< Joshua 9 >
1 Now when news of this reached all the kings west of the Jordan—those in the hill country, the foothills, and all along the coast of the Great Sea toward Lebanon (the Hittites, Amorites, Canaanites, Perizzites, Hivites, and Jebusites)—
੧ਇਸ ਤਰ੍ਹਾਂ ਹੋਇਆ ਕਿ ਜਦ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਸਾਰੇ ਰਾਜਿਆਂ ਨੇ ਸੁਣਿਆ ਜਿਹੜੇ ਯਰਦਨ ਤੋਂ ਪਾਰ ਪਰਬਤ ਵਿੱਚ ਅਤੇ ਹਠਾੜ ਉੱਤੇ ਅਤੇ ਵੱਡੇ ਸਮੁੰਦਰ ਦੇ ਸਾਰੇ ਕੰਢਿਆਂ ਉੱਤੇ ਲਬਾਨੋਨ ਦੇ ਸਾਹਮਣੇ ਸਨ।
2 they came together to wage war against Joshua and Israel.
੨ਤਦ ਉਹਨਾਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਯਹੋਸ਼ੁਆ ਅਤੇ ਇਸਰਾਏਲ ਦੇ ਨਾਲ ਯੁੱਧ ਕਰਨ ਲਈ ਇਕੱਠਾ ਕੀਤਾ।
3 But the people of Gibeon, having heard what Joshua had done to Jericho and Ai,
੩ਗਿਬਓਨ ਦੇ ਵਸਨੀਕਾਂ ਨੇ ਸੁਣਿਆ ਜੋ ਕੁਝ ਯਹੋਸ਼ੁਆ ਨੇ ਯਰੀਹੋ ਅਤੇ ਅਈ ਨਾਲ ਕੀਤਾ ਸੀ।
4 acted deceptively and set out as envoys, carrying on their donkeys worn-out sacks and old wineskins, cracked and mended.
੪ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।
5 They put worn, patched sandals on their feet and threadbare clothing on their bodies, and their whole supply of bread was dry and moldy.
੫ਅਤੇ ਫਟੇ ਪੁਰਾਣੇ ਜੁੱਤੇ ਆਪਣੇ ਪੈਰੀਂ ਪਾ ਲਏ ਅਤੇ ਹੰਢੇ ਹੋਏ ਕੱਪੜੇ ਆਪਣੇ ਉੱਤੇ ਲੈ ਲਏ ਅਤੇ ਉਹਨਾਂ ਦੀ ਰਸਤ ਦੀ ਸਾਰੀ ਰੋਟੀ ਸੁੱਕੀ ਹੋਈ ਅਤੇ ਉੱਲੀ ਲੱਗੀ ਹੋਈ ਸੀ।
6 They went to Joshua in the camp at Gilgal and said to him and the men of Israel, “We have come from a distant land; please make a treaty with us.”
੬ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।
7 But the men of Israel said to the Hivites, “Perhaps you dwell near us. How can we make a treaty with you?”
੭ਇਸਰਾਏਲ ਦੇ ਮਨੁੱਖਾਂ ਨੇ ਉਹਨਾਂ ਹਿੱਵੀਆਂ ਨੂੰ ਆਖਿਆ, ਸ਼ਾਇਦ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ ਤਾਂ ਅਸੀਂ ਤੁਹਾਡੇ ਨਾਲ ਨੇਮ ਕਿਵੇਂ ਬੰਨ੍ਹ ਲਈਏ?
8 “We are your servants,” they said to Joshua. Then Joshua asked them, “Who are you and where have you come from?”
੮ਫਿਰ ਉਹਨਾਂ ਨੇ ਯਹੋਸ਼ੁਆ ਨੇ ਆਖਿਆ, ਅਸੀਂ ਤਾਂ ਤੁਹਾਡੇ ਦਾਸ ਹਾਂ ਤਾਂ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਤੁਸੀਂ ਕੌਣ ਹੋ ਅਤੇ ਕਿੱਥੋਂ ਆਏ ਹੋ?
9 “Your servants have come from a very distant land,” they replied, “because of the fame of the LORD your God. For we have heard the reports about Him: all that He did in Egypt,
੯ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ।
10 and all that He did to the two kings of the Amorites beyond the Jordan—Sihon king of Heshbon and Og king of Bashan, who reigned in Ashtaroth.
੧੦ਅਤੇ ਜੋ ਕੁਝ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਜਿਹੜੇ ਯਰਦਨ ਦੇ ਪਾਰ ਸਨ ਕੀਤਾ ਅਰਥਾਤ ਸੀਹੋਨ ਹਸ਼ਬੋਨ ਦੇ ਰਾਜੇ ਅਤੇ ਓਗ ਬਾਸ਼ਾਨ ਦੇ ਰਾਜੇ ਨਾਲ ਜਿਹੜੇ ਅਸ਼ਤਾਰੋਥ ਵਿੱਚ ਸਨ।
11 So the elders and inhabitants of our land told us, ‘Take provisions for your journey; go to meet them and say to them: We are your servants. Please make a treaty with us.’
੧੧ਤਦ ਸਾਡੇ ਬਜ਼ੁਰਗਾਂ ਅਤੇ ਸਾਡੇ ਦੇਸ ਦੇ ਸਾਰੇ ਵਸਨੀਕਾਂ ਨੇ ਸਾਨੂੰ ਆਖਿਆ ਕਿ ਆਪਣੇ ਹੱਥ ਵਿੱਚ ਰਸਤ ਲੈ ਕੇ ਉਹਨਾਂ ਦੇ ਮਿਲਣ ਲਈ ਜਾਓ ਅਤੇ ਉਹਨਾਂ ਨੂੰ ਆਖੋ ਕਿ ਅਸੀਂ ਤੁਹਾਡੇ ਦਾਸ ਹਾਂ ਸੋ ਹੁਣ ਸਾਡੇ ਨਾਲ ਇੱਕ ਨੇਮ ਬੰਨ੍ਹੋ।
12 This bread of ours was warm when we packed it at home on the day we left to come to you. But take a look, it is now dry and moldy.
੧੨ਇਹ ਸਾਡੀ ਰੋਟੀ ਅਸੀਂ ਆਪਣੇ ਖਾਣ ਲਈ ਆਪਣਿਆਂ ਘਰਾਂ ਤੋਂ ਗਰਮ-ਗਰਮ ਲਈ ਸੀ ਜਿਸ ਦਿਨ ਅਸੀਂ ਤੁਹਾਡੇ ਕੋਲ ਆਉਣ ਲਈ ਨਿੱਕਲੇ, ਪਰ ਹੁਣ ਵੇਖੋ ਉਹ ਸੁੱਕੀ ਅਤੇ ਉੱਲੀ ਲੱਗੀ ਹੋਈ ਹੈ।
13 These wineskins were new when we filled them, but look, they are cracked. And these clothes and sandals are worn out from our very long journey.”
੧੩ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
14 Then the men of Israel sampled their provisions, but did not seek the counsel of the LORD.
੧੪ਤਾਂ ਉਹਨਾਂ ਮਨੁੱਖਾਂ ਨੇ ਉਹਨਾਂ ਦੀ ਰਸਤ ਤੋਂ ਲਿਆ ਪਰ ਉਹਨਾਂ ਨੇ ਯਹੋਵਾਹ ਦੀ ਸਲਾਹ ਨਾ ਲਈ।
15 And Joshua made a treaty of peace with them to let them live, and the leaders of the congregation swore an oath to them.
੧੫ਉਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨਾਲ ਸੁਲਾਹ ਕਰ ਲਈ ਅਤੇ ਉਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਸਹੁੰ ਖਾਧੀ।
16 Three days after they had made the treaty with the Gibeonites, the Israelites learned that they were neighbors, living among them.
੧੬ਤਾਂ ਇਸ ਤਰ੍ਹਾਂ ਹੋਇਆ ਕਿ ਉਹਨਾਂ ਦੇ ਨੇਮ ਬੰਨ੍ਹਣ ਦੇ ਤਿੰਨ ਦਿਨ ਮਗਰੋਂ ਉਹਨਾਂ ਨੇ ਸੁਣਿਆ ਕਿ ਉਹ ਉਹਨਾਂ ਦੇ ਗੁਆਂਢੀ ਹਨ ਅਤੇ ਉਹਨਾਂ ਦੇ ਵਿੱਚ ਹੀ ਵੱਸਦੇ ਹਨ।
17 So the Israelites set out and on the third day arrived at their cities—Gibeon, Chephirah, Beeroth, and Kiriath-jearim.
੧੭ਤਾਂ ਇਸਰਾਏਲੀਆਂ ਨੇ ਕੂਚ ਕੀਤਾ ਅਤੇ ਤੀਜੇ ਦਿਨ ਉਹਨਾਂ ਦੇ ਸ਼ਹਿਰ ਵਿੱਚ ਆ ਗਏ ਅਤੇ ਉਹਨਾਂ ਦੇ ਸ਼ਹਿਰ ਗਿਬਓਨ, ਕਫ਼ੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ ਸਨ।
18 But the Israelites did not attack them, because the leaders of the congregation had sworn an oath to them by the LORD, the God of Israel. And the whole congregation grumbled against the leaders.
੧੮ਇਸਰਾਏਲੀਆਂ ਨੇ ਉਹਨਾਂ ਨੂੰ ਨਹੀਂ ਮਾਰਿਆ, ਕਿਉਂ ਜੋ ਸਭਾ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਸੀ ਅਤੇ ਸਾਰੀ ਸਭਾ ਪ੍ਰਧਾਨਾਂ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ।
19 All the leaders answered, “We have sworn an oath to them by the LORD, the God of Israel, and now we cannot touch them.
੧੯ਪਰ ਸਾਰਿਆਂ ਪ੍ਰਧਾਨਾਂ ਨੇ ਸਾਰੀ ਸਭਾ ਨੂੰ ਆਖਿਆ ਕਿ ਅਸੀਂ ਉਹਨਾਂ ਨਾਲ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀ ਸਹੁੰ ਖਾਧੀ ਹੈ ਇਸ ਲਈ ਅਸੀਂ ਉਹਨਾਂ ਨੂੰ ਹੱਥ ਨਹੀਂ ਲਾ ਸਕਦੇ।
20 This is how we will treat them: We will let them live, so that no wrath will fall on us because of the oath we swore to them.”
੨੦ਅਸੀਂ ਉਹਨਾਂ ਲਈ ਇਹ ਕਰਾਂਗੇ ਕਿ ਅਸੀਂ ਉਹਨਾਂ ਨੂੰ ਜੀਉਂਦੇ ਰਹਿਣ ਦੇਈਏ ਮਤੇ ਸਾਡੇ ਉੱਤੇ ਇਸ ਸਹੁੰ ਦੇ ਨਾਲ ਕ੍ਰੋਧ ਆ ਪਵੇ ਜਿਹੜੀ ਅਸੀਂ ਉਹਨਾਂ ਦੇ ਨਾਲ ਖਾਧੀ ਹੈ।
21 They continued, “Let them live, but let them be woodcutters and water carriers for the whole congregation.” So the leaders kept their promise.
੨੧ਪ੍ਰਧਾਨਾਂ ਨੇ ਉਹਨਾਂ ਨੂੰ ਆਖਿਆ, ਉਹਨਾਂ ਨੂੰ ਜੀਉਂਦੇ ਰਹਿਣ ਦਿਓ ਤਾਂ ਜੋ ਉਹ ਸਾਰੀ ਸਭਾ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਹੋਣ ਜਿਵੇਂ ਪ੍ਰਧਾਨਾਂ ਨੇ ਉਹਨਾਂ ਨਾਲ ਗੱਲ ਕੀਤੀ ਸੀ।
22 Then Joshua summoned the Gibeonites and said, “Why did you deceive us by telling us you live far away from us, when in fact you live among us?
੨੨ਯਹੋਸ਼ੁਆ ਨੇ ਉਹਨਾਂ ਨੂੰ ਬੁਲਾ ਕੇ ਆਖਿਆ ਕਿ ਤੁਸੀਂ ਸਾਨੂੰ ਇਹ ਆਖ ਕੇ ਧੋਖਾ ਦਿੱਤਾ ਕਿ ਅਸੀਂ ਤੁਹਾਥੋਂ ਬਹੁਤ ਦੂਰ ਦੇਸ ਦੇ ਹਾਂ ਜਦ ਕਿ ਤੁਸੀਂ ਸਾਡੇ ਵਿੱਚ ਹੀ ਵੱਸਦੇ ਹੋ।
23 Now therefore you are under a curse and will perpetually serve as woodcutters and water carriers for the house of my God.”
੨੩ਹੁਣ ਤੁਸੀਂ ਸਰਾਪੀ ਹੋ ਅਤੇ ਤੁਹਾਡੇ ਵਿੱਚੋਂ ਕੋਈ ਵੀ ਅਜਿਹਾ ਨਾ ਰਹੇਗਾ ਜਿਹੜਾ ਗ਼ੁਲਾਮ ਅਰਥਾਤ ਮੇਰੇ ਪਰਮੇਸ਼ੁਰ ਦੇ ਘਰ ਲਈ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲਾ ਨਾ ਹੋਵੇ।
24 The Gibeonites answered, “Your servants were told clearly that the LORD your God had commanded His servant Moses to give you all the land and wipe out all its inhabitants before you. So we greatly feared for our lives because of you, and that is why we have done this.
੨੪ਉਹਨਾਂ ਨੇ ਯਹੋਸ਼ੁਆ ਨੂੰ ਉੱਤਰ ਦੇ ਕੇ ਆਖਿਆ ਕਿ ਤੁਹਾਡੇ ਗੁਲਾਮਾਂ ਨੂੰ ਸੱਚ-ਮੁੱਚ ਦੱਸਿਆ ਗਿਆ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮੂਸਾ ਆਪਣੇ ਦਾਸ ਨੂੰ ਇਹ ਸਾਰਾ ਦੇਸ ਤੁਹਾਨੂੰ ਦੇਣ ਦਾ ਅਤੇ ਇਸ ਦੇਸ ਦੇ ਸਾਰੇ ਵਾਸੀਆਂ ਨੂੰ ਨਾਸ ਕਰਨ ਦਾ ਹੁਕਮ ਦਿੱਤਾ ਸੀ ਸੋ ਅਸੀਂ ਤੁਹਾਡੇ ਅੱਗੋਂ ਆਪਣੀਆਂ ਜਾਨਾਂ ਲਈ ਬਹੁਤ ਡਰੇ ਤਾਂ ਅਸੀਂ ਇਹ ਕੰਮ ਕੀਤਾ।
25 Now we are in your hands. Do to us whatever seems good and right to you.”
੨੫ਹੁਣ ਵੇਖੋ ਅਸੀਂ ਤੁਹਾਡੇ ਹੱਥ ਵਿੱਚ ਹਾਂ, ਜੋ ਵਰਤਾਵਾ ਤੁਹਾਡੀ ਨਿਗਾਹ ਵਿੱਚ ਚੰਗਾ ਅਤੇ ਠੀਕ ਹੈ ਸੋ ਸਾਡੇ ਨਾਲ ਕਰੋ।
26 So Joshua did this and delivered them from the hands of the Israelites, and they did not kill the Gibeonites.
੨੬ਉਸ ਨੇ ਉਹਨਾਂ ਨਾਲ ਉਹ ਕੀਤਾ ਅਤੇ ਇਸਰਾਏਲੀਆਂ ਦੇ ਹੱਥੋਂ ਉਹਨਾਂ ਨੂੰ ਬਚਾ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਨਾ ਵੱਢਿਆ।
27 On that day he made them woodcutters and water carriers, as they are to this day for the congregation of the LORD and for the altar at the place He would choose.
੨੭ਯਹੋਸ਼ੁਆ ਨੇ ਉਸੇ ਦਿਨ ਉਹਨਾਂ ਨੂੰ ਲੱਕੜਾਂ ਪਾੜਨ ਅਤੇ ਪਾਣੀ ਭਰਨ ਵਾਲੇ ਸਭਾ ਲਈ ਅਤੇ ਯਹੋਵਾਹ ਦੀ ਜਗਵੇਦੀ ਲਈ ਉਸੇ ਥਾਂ ਉੱਤੇ ਜਿਹੜਾ ਉਹ ਚੁਣੇ ਅੱਜ ਤੱਕ ਹੀ ਠਹਿਰਾਇਆ।