< Judges 6 >

1 Again the Israelites did evil in the sight of the LORD; so He delivered them into the hand of Midian for seven years,
ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ, ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੱਤ ਸਾਲਾਂ ਤੱਕ ਮਿਦਯਾਨੀਆਂ ਦੇ ਹੱਥ ਵਿੱਚ ਕਰ ਦਿੱਤਾ।
2 and the hand of Midian prevailed against Israel. Because of the Midianites, the Israelites prepared shelters for themselves in the mountains, caves, and strongholds.
ਮਿਦਯਾਨੀਆਂ ਦਾ ਹੱਥ ਇਸਰਾਏਲੀਆਂ ਉੱਤੇ ਤਕੜਾ ਹੋਇਆ ਅਤੇ ਮਿਦਯਾਨੀਆਂ ਦੇ ਡਰ ਦੇ ਕਾਰਨ ਇਸਰਾਏਲੀਆਂ ਨੇ ਪਹਾੜਾਂ ਵਿੱਚ ਘੁਰਨੇ, ਗੁਫਾਂ ਅਤੇ ਗੜ੍ਹਾਂ ਵਿੱਚ ਆਪਣੇ ਨਿਵਾਸ ਬਣਾ ਲਏ।
3 Whenever the Israelites would plant their crops, the Midianites, Amalekites, and other people of the east would come up and invade them,
ਅਜਿਹਾ ਹੁੰਦਾ ਸੀ ਕਿ ਜਦ ਵੀ ਇਸਰਾਏਲੀ ਕੁਝ ਬੀਜਦੇ ਸਨ, ਤਾਂ ਮਿਦਯਾਨੀ, ਅਮਾਲੇਕੀ ਅਤੇ ਪੂਰਬੀ ਲੋਕ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ
4 encamping against them as far as Gaza and destroying the produce of the land. They left Israel with no sustenance, neither sheep nor oxen nor donkeys.
ਅਤੇ ਉਨ੍ਹਾਂ ਦੇ ਸਾਹਮਣੇ ਅੱਜ਼ਾਹ ਤੱਕ ਤੰਬੂ ਲਾ ਕੇ ਖੇਤਾਂ ਦਾ ਫਲ ਉਜਾੜ ਦਿੰਦੇ ਸਨ, ਅਤੇ ਇਸਰਾਏਲ ਵਿੱਚ ਨਾ ਤਾਂ ਕੋਈ ਭੋਜਨ ਪਦਾਰਥ, ਅਤੇ ਨਾ ਹੀ ਭੇਡ-ਬੱਕਰੀ, ਨਾ ਬਲ਼ਦ ਅਤੇ ਨਾ ਗਧਾ ਛੱਡਦੇ ਸਨ।
5 For the Midianites came with their livestock and their tents like a great swarm of locusts. They and their camels were innumerable, and they entered the land to ravage it.
ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗੂੰ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ।
6 Israel was greatly impoverished by Midian, and the Israelites cried out to the LORD.
ਅਤੇ ਮਿਦਯਾਨੀਆਂ ਦੇ ਕਾਰਨ ਇਸਰਾਏਲੀ ਕੰਗਾਲ ਹੋ ਗਏ, ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
7 Now when the Israelites cried out to the LORD because of Midian,
ਅਜਿਹਾ ਹੋਇਆ ਕਿ ਜਦ ਇਸਰਾਏਲੀਆਂ ਨੇ ਮਿਦਯਾਨੀਆਂ ਦੇ ਕਾਰਨ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ
8 He sent them a prophet, who told them, “This is what the LORD, the God of Israel, says: I brought you up out of Egypt, out of the house of slavery.
ਤਾਂ ਯਹੋਵਾਹ ਨੇ ਇਸਰਾਏਲੀਆਂ ਦੇ ਕੋਲ ਇੱਕ ਨਬੀ ਭੇਜਿਆ, ਜਿਸ ਨੇ ਉਨ੍ਹਾਂ ਨੂੰ ਕਿਹਾ, “ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਅਤੇ ਮੈਂ ਤੁਹਾਨੂੰ ਗ਼ੁਲਾਮੀ ਦੇ ਘਰ ਵਿੱਚੋਂ ਕੱਢ ਲਿਆਇਆ,
9 I delivered you out of the hands of Egypt and all your oppressors. I drove them out before you and gave you their land.
ਅਤੇ ਮੈਂ ਤੁਹਾਨੂੰ ਮਿਸਰੀਆਂ ਦੇ ਹੱਥਾਂ ਤੋਂ ਸਗੋਂ ਉਨ੍ਹਾਂ ਸਾਰਿਆਂ ਦੇ ਹੱਥਾਂ ਤੋਂ ਛੁਡਾਇਆ ਜਿਹੜੇ ਤੁਹਾਨੂੰ ਦੁੱਖ ਦਿੰਦੇ ਸਨ, ਅਤੇ ਤੁਹਾਡੇ ਅੱਗਿਓਂ ਉਨ੍ਹਾਂ ਨੂੰ ਕੱਢ ਦਿੱਤਾ ਅਤੇ ਉਨ੍ਹਾਂ ਦਾ ਦੇਸ਼ ਤੁਹਾਨੂੰ ਦੇ ਦਿੱਤਾ,
10 And I said to you: ‘I am the LORD your God. You must not fear the gods of the Amorites, in whose land you dwell.’ But you did not obey Me.”
੧੦ਅਤੇ ਮੈਂ ਤੁਹਾਨੂੰ ਕਿਹਾ, ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ, ਇਸ ਲਈ ਤੁਸੀਂ ਅਮੋਰੀਆਂ ਦੇ ਦੇਵਤਿਆਂ ਤੋਂ, ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ, ਨਾ ਡਰੋ। ਪਰ ਤੁਸੀਂ ਮੇਰੇ ਬਚਨ ਨੂੰ ਨਾ ਮੰਨਿਆ।”
11 Then the angel of the LORD came and sat down under the oak in Ophrah that belonged to Joash the Abiezrite, where his son Gideon was threshing wheat in a winepress to hide it from the Midianites.
੧੧ਫਿਰ ਯਹੋਵਾਹ ਦਾ ਦੂਤ ਆਇਆ ਅਤੇ ਆਫ਼ਰਾਹ ਵਿੱਚ ਬਲੂਤ ਦੇ ਇੱਕ ਰੁੱਖ ਦੇ ਹੇਠ ਬੈਠ ਗਿਆ, ਜਿਹੜਾ ਯੋਆਸ਼ ਅਬੀਅਜ਼ਰੀ ਦਾ ਸੀ। ਉਸ ਵੇਲੇ ਉਸ ਦਾ ਪੁੱਤਰ ਗਿਦਾਊਨ ਇੱਕ ਹੌਦ ਵਿੱਚ ਕਣਕ ਨੂੰ ਛੱਟ ਰਿਹਾ ਸੀ ਤਾਂ ਜੋ ਉਸ ਨੂੰ ਮਿਦਯਾਨੀਆਂ ਦੇ ਹੱਥੋਂ ਲੁਕਾਵੇ।
12 And the angel of the LORD appeared to Gideon and said, “The LORD is with you, O mighty man of valor.”
੧੨ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, “ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।”
13 “Please, my Lord,” Gideon replied, “if the LORD is with us, why has all this happened to us? And where are all His wonders of which our fathers told us, saying, ‘Has not the LORD brought us up out of Egypt?’ But now the LORD has forsaken us and delivered us into the hand of Midian.”
੧੩ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ? ਅਤੇ ਉਹ ਸਾਰੇ ਅਚਰਜ਼ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ।”
14 The LORD turned to him and said, “Go in the strength you have and save Israel from the hand of Midian. Am I not sending you?”
੧੪ਤਦ ਯਹੋਵਾਹ ਨੇ ਉਸ ਦੀ ਵੱਲ ਵੇਖ ਕੇ ਕਿਹਾ, “ਤੂੰ ਆਪਣੇ ਇਸੇ ਬਲ ਨਾਲ ਜਾ ਅਤੇ ਤੂੰ ਇਸਰਾਏਲ ਨੂੰ ਮਿਦਯਾਨੀਆਂ ਦੇ ਹੱਥੋਂ ਛੁਡਾਵੇਂਗਾ! ਭਲਾ, ਮੈਂ ਤੈਨੂੰ ਨਹੀਂ ਭੇਜਿਆ?”
15 “Please, my Lord,” Gideon replied, “how can I save Israel? Indeed, my clan is the weakest in Manasseh, and I am the youngest in my father’s house.”
੧੫ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਮੈਂ ਇਸਰਾਏਲ ਨੂੰ ਕਿਸ ਤਰ੍ਹਾਂ ਛੁਡਾਵਾਂ? ਵੇਖ, ਮੇਰਾ ਟੱਬਰ ਮਨੱਸ਼ਹ ਵਿੱਚ ਸਾਰਿਆਂ ਨਾਲੋਂ ਕੰਗਾਲ ਹੈ, ਅਤੇ ਆਪਣੇ ਪਿਤਾ ਦੇ ਘਰਾਣੇ ਵਿੱਚੋਂ ਮੈਂ ਸਭ ਤੋਂ ਛੋਟਾ ਹਾਂ।”
16 “Surely I will be with you,” the LORD replied, “and you will strike down all the Midianites as one man.”
੧੬ਤਾਂ ਯਹੋਵਾਹ ਨੇ ਉਸ ਨੂੰ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਹੋਵਾਂਗਾ, ਅਤੇ ਤੂੰ ਮਿਦਯਾਨੀਆਂ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂਗਾ।”
17 Gideon answered, “If I have found favor in Your sight, give me a sign that it is You speaking with me.
੧੭ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ।
18 Please do not depart from this place until I return to You. Let me bring my offering and set it before You.” And the LORD said, “I will stay until you return.”
੧੮ਮੈਂ ਤੇਰੇ ਅੱਗੇ ਬੇਨਤੀ ਕਰਦਾ ਤਾਂ ਕਿ ਜਦ ਤੱਕ ਮੈਂ ਤੇਰੇ ਕੋਲ ਵਾਪਿਸ ਨਾ ਆਵਾਂ ਅਤੇ ਆਪਣੀ ਭੇਟ ਨਾ ਲਿਆਵਾਂ ਅਤੇ ਉਸ ਨੂੰ ਤੇਰੇ ਅੱਗੇ ਅਰਪਣ ਨਾ ਕਰਾਂ, ਤਦ ਤੱਕ ਤੂੰ ਇੱਥੋਂ ਵਾਪਿਸ ਨਾ ਜਾਵੀਂ।” ਉਸ ਨੇ ਕਿਹਾ, “ਜਦ ਤੱਕ ਤੂੰ ਨਾ ਮੁੜੇਂਗਾ, ਤਦ ਤੱਕ ਮੈਂ ਇੱਥੇ ਹੀ ਰਹਾਂਗਾ।”
19 So Gideon went in and prepared a young goat and unleavened bread and an ephah of flour. He placed the meat in a basket and the broth in a pot and brought them out to present to Him under the oak.
੧੯ਤਦ ਗਿਦਾਊਨ ਗਿਆ ਅਤੇ ਉਸ ਨੇ ਬੱਕਰੀ ਦਾ ਇੱਕ ਬੱਚਾ ਅਤੇ ਇੱਕ ਏਫ਼ਾਹ ਆਟੇ ਦੀਆਂ ਪਤੀਰੀਆਂ ਰੋਟੀਆਂ ਪਕਾਈਆਂ ਅਤੇ ਮਾਸ ਨੂੰ ਟੋਕਰੀ ਵਿੱਚ ਰੱਖਿਆ ਅਤੇ ਤਰੀ ਨੂੰ ਇੱਕ ਭਾਂਡੇ ਵਿੱਚ ਪਾ ਕੇ ਬਲੂਤ ਦੇ ਰੁੱਖ ਹੇਠ ਉਸ ਦੇ ਲਈ ਲਿਆ ਕੇ ਰੱਖਿਆ।
20 And the angel of God said to him, “Take the meat and the unleavened bread, lay them on this rock, and pour out the broth.” And Gideon did so.
੨੦ਤਦ ਯਹੋਵਾਹ ਦੇ ਦੂਤ ਨੇ ਉਸ ਨੂੰ ਕਿਹਾ, “ਇਸ ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਚੁੱਕ ਕੇ ਉਸ ਪੱਥਰ ਉੱਤੇ ਰੱਖਦੇ, ਅਤੇ ਤਰੀ ਨੂੰ ਉਸ ਦੇ ਉੱਤੇ ਡੋਲ੍ਹ ਦੇ।” ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ।
21 Then the angel of the LORD extended the tip of the staff that was in his hand and touched the meat and the unleavened bread. And fire flared from the rock and consumed the meat and the unleavened bread. Then the angel of the LORD vanished from his sight.
੨੧ਤਾਂ ਯਹੋਵਾਹ ਦੇ ਦੂਤ ਨੇ ਉਸ ਸੋਟੀ ਦੇ ਸਿਰੇ ਨਾਲ ਜਿਹੜੀ ਉਸ ਦੇ ਹੱਥ ਵਿੱਚ ਸੀ, ਮਾਸ ਅਤੇ ਪਤੀਰੀਆਂ ਰੋਟੀਆਂ ਨੂੰ ਛੂਹਿਆ ਅਤੇ ਉਸ ਪੱਥਰ ਵਿੱਚੋਂ ਅੱਗ ਨਿੱਕਲੀ ਜਿਸ ਨਾਲ ਮਾਸ ਤੇ ਪਤੀਰੀਆਂ ਰੋਟੀਆਂ ਭਸਮ ਹੋ ਗਈਆਂ, ਤਦ ਯਹੋਵਾਹ ਦਾ ਦੂਤ ਉਸ ਦੀਆਂ ਅੱਖਾਂ ਦੇ ਅੱਗੋਂ ਅਲੋਪ ਹੋ ਗਿਆ।
22 When Gideon realized that it was the angel of the LORD, he said, “Oh no, Lord GOD! I have seen the angel of the LORD face to face!”
੨੨ਜਦ ਗਿਦਾਊਨ ਨੇ ਵੇਖਿਆ ਕਿ ਉਹ ਯਹੋਵਾਹ ਦਾ ਦੂਤ ਸੀ, ਤਾਂ ਗਿਦਾਊਨ ਨੇ ਕਿਹਾ, “ਹਾਏ ਹਾਏ! ਹੇ ਪ੍ਰਭੂ ਯਹੋਵਾਹ, ਮੈਂ ਤਾਂ ਯਹੋਵਾਹ ਦੇ ਦੂਤ ਨੂੰ ਆਹਮੋ-ਸਾਹਮਣੇ ਵੇਖਿਆ ਹੈ!”
23 But the LORD said to him, “Peace be with you. Do not be afraid, for you will not die.”
੨੩ਤਦ ਯਹੋਵਾਹ ਨੇ ਉਸ ਨੂੰ ਕਿਹਾ, “ਤੈਨੂੰ ਸ਼ਾਂਤੀ ਹੋਵੇ। ਨਾ ਡਰ, ਤੂੰ ਮਰੇਂਗਾ ਨਹੀਂ।”
24 So Gideon built an altar to the LORD there and called it The LORD Is Peace. To this day it stands in Ophrah of the Abiezrites.
੨੪ਤਦ ਗਿਦਾਊਨ ਨੇ ਉੱਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ “ਯਹੋਵਾਹ ਸ਼ਾਲੋਮ” ਰੱਖਿਆ। ਉਹ ਜਗਵੇਦੀ ਅੱਜ ਦੇ ਦਿਨ ਤੱਕ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਬਣੀ ਹੋਈ ਹੈ।
25 On that very night the LORD said to Gideon, “Take your father’s young bull and a second bull seven years old, tear down your father’s altar to Baal, and cut down the Asherah pole beside it.
੨੫ਫਿਰ ਅਜਿਹਾ ਹੋਇਆ ਕਿ ਉਸੇ ਰਾਤ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਆਪਣੇ ਪਿਤਾ ਦਾ ਬਲ਼ਦ ਲੈ, ਅਰਥਾਤ ਉਹ ਦੂਜਾ ਬਲ਼ਦ ਜਿਹੜਾ ਸੱਤ ਸਾਲ ਦਾ ਹੈ, ਅਤੇ ਬਆਲ ਦੀ ਜਗਵੇਦੀ ਜੋ ਤੇਰੇ ਪਿਤਾ ਦੀ ਹੈ ਉਸ ਨੂੰ ਢਾਹ ਦੇ ਅਤੇ ਉਸ ਦੇ ਕੋਲ ਅਸ਼ੇਰਾਹ ਦੇਵੀ ਨੂੰ ਵੱਢ ਦੇ,
26 Then build a proper altar to the LORD your God on the top of this stronghold. And with the wood of the Asherah pole you cut down, take the second bull and offer it as a burnt offering.”
੨੬ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇਸ ਪੱਥਰ ਦੇ ਉੱਤੇ ਰੀਤ ਅਨੁਸਾਰ ਇੱਕ ਜਗਵੇਦੀ ਬਣਾ, ਅਤੇ ਉਸ ਦੂਜੇ ਬਲ਼ਦ ਨੂੰ ਲੈ ਅਤੇ ਉਸ ਨੂੰ ਅਸ਼ੇਰਾਹ ਦੀ ਲੱਕੜ ਨਾਲ ਜਿਸ ਨੂੰ ਤੂੰ ਵੱਢੇਗਾਂ, ਜਲਾ ਕੇ ਹੋਮ ਦੀ ਬਲੀ ਚੜ੍ਹਾ।”
27 So Gideon took ten of his servants and did as the LORD had told him. But because he was too afraid of his father’s household and the men of the city, he did it by night rather than in the daytime.
੨੭ਤਦ ਗਿਦਾਊਨ ਨੇ ਆਪਣੇ ਸੇਵਕਾਂ ਵਿੱਚੋਂ ਦਸ ਲੋਕ ਲਏ ਅਤੇ ਜਿਸ ਤਰ੍ਹਾਂ ਯਹੋਵਾਹ ਨੇ ਉਸ ਨੂੰ ਕਿਹਾ ਸੀ, ਉਸੇ ਤਰ੍ਹਾਂ ਹੀ ਕੀਤਾ, ਪਰ ਕਿਉਂ ਜੋ ਉਹ ਆਪਣੇ ਪਿਤਾ ਦੇ ਘਰਾਣੇ ਅਤੇ ਸ਼ਹਿਰ ਦੇ ਵਾਸੀਆਂ ਤੋਂ ਡਰਦਾ ਸੀ, ਇਸ ਲਈ ਉਸਨੇ ਇਹ ਕੰਮ ਦਿਨੇ ਨਾ ਕਰਕੇ ਰਾਤ ਨੂੰ ਕੀਤਾ।
28 When the men of the city got up in the morning, there was Baal’s altar torn down, with the Asherah pole cut down beside it and the second bull offered up on the newly built altar.
੨੮ਜਦ ਸ਼ਹਿਰ ਦੇ ਲੋਕ ਸਵੇਰੇ ਉੱਠੇ ਤਾਂ ਵੇਖਿਆ ਕਿ ਬਆਲ ਦੀ ਜਗਵੇਦੀ ਡਿੱਗੀ ਪਈ ਸੀ ਅਤੇ ਉਸ ਦੇ ਕੋਲ ਦੀ ਅਸ਼ੇਰਾਹ ਵੱਢੀ ਹੋਈ ਸੀ, ਅਤੇ ਦੂਜਾ ਬਲ਼ਦ ਉਸ ਜਗਵੇਦੀ ਉੱਤੇ ਜੋ ਬਣਾਈ ਗਈ ਸੀ, ਚੜ੍ਹਾਇਆ ਹੋਇਆ ਸੀ।
29 “Who did this?” they said to one another. And after they had investigated thoroughly, they were told, “Gideon son of Joash did it.”
੨੯ਤਦ ਉਨ੍ਹਾਂ ਨੇ ਆਪਸ ਵਿੱਚ ਕਿਹਾ, “ਇਹ ਕੰਮ ਕਿਸ ਨੇ ਕੀਤਾ ਹੈ?” ਜਦ ਉਨ੍ਹਾਂ ਨੇ ਛਾਣਬੀਣ ਅਤੇ ਪੁੱਛ-ਗਿੱਛ ਕੀਤੀ ਤਾਂ ਕਹਿਣ ਲੱਗੇ, “ਯੋਆਸ਼ ਦੇ ਪੁੱਤਰ ਗਿਦਾਊਨ ਨੇ ਇਹ ਕੰਮ ਕੀਤਾ ਹੈ।”
30 Then the men of the city said to Joash, “Bring out your son. He must die, because he has torn down Baal’s altar and cut down the Asherah pole beside it.”
੩੦ਤਾਂ ਸ਼ਹਿਰ ਦੇ ਲੋਕਾਂ ਨੇ ਯੋਆਸ਼ ਨੂੰ ਕਿਹਾ, “ਆਪਣੇ ਪੁੱਤਰ ਨੂੰ ਬਾਹਰ ਲੈ ਆ ਤਾਂ ਜੋ ਉਹ ਮਾਰਿਆ ਜਾਵੇ, ਕਿਉਂ ਜੋ ਉਸ ਨੇ ਬਆਲ ਦੇ ਜਗਵੇਦੀ ਨੂੰ ਢਾਹ ਦਿੱਤਾ, ਅਤੇ ਉਸ ਦੇ ਕੋਲ ਅਸ਼ੇਰਾਹ ਨੂੰ ਵੱਢ ਸੁੱਟਿਆ ਹੈ।”
31 But Joash said to all who stood against him, “Are you contending for Baal? Are you trying to save him? Whoever pleads his case will be put to death by morning! If Baal is a god, let him contend for himself with the one who has torn down his altar.”
੩੧ਤਾਂ ਯੋਆਸ਼ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਜੋ ਉਸ ਦੇ ਸਾਹਮਣੇ ਖੜ੍ਹੇ ਸਨ ਕਿਹਾ, “ਕੀ ਤੁਸੀਂ ਬਆਲ ਦੇ ਲਈ ਝਗੜਾ ਕਰਦੇ ਹੋ? ਕੀ ਤੁਸੀਂ ਉਸ ਨੂੰ ਬਚਾਉਣਾ ਚਾਹੁੰਦੇ ਹੋ? ਜੋ ਕੋਈ ਵੀ ਉਸ ਦੇ ਲਈ ਝਗੜਾ ਕਰੇ ਉਹ ਮਾਰਿਆ ਜਾਵੇ। ਸਵੇਰ ਤੱਕ ਠਹਿਰੋ, ਜੇ ਉਹ ਦੇਵਤਾ ਹੈ ਤਾਂ ਜਿਸ ਨੇ ਉਸ ਦੀ ਜਗਵੇਦੀ ਢਾਹ ਸੁੱਟੀ ਹੈ, ਉਸ ਦੇ ਨਾਲ ਉਹ ਆਪ ਹੀ ਝਗੜਾ ਕਰੇ।”
32 So on that day Gideon was called Jerubbaal, that is to say, “Let Baal contend with him,” because he had torn down Baal’s altar.
੩੨ਇਸ ਲਈ ਉਸ ਦਿਨ ਤੋਂ ਗਿਦਾਊਨ ਦਾ ਨਾਮ ਇਹ ਕਹਿ ਕੇ ਯਰੁੱਬਆਲ ਰੱਖਿਆ ਗਿਆ ਕਿ ਉਸ ਦੇ ਬਆਲ ਦੀ ਜਗਵੇਦੀ ਢਾਹ ਦਿੱਤੀ ਹੈ, ਇਸ ਲਈ ਬਆਲ ਆਪ ਹੀ ਉਸ ਨਾਲ ਝਗੜਾ ਕਰੇ।
33 Then all the Midianites, Amalekites, and other people of the east gathered together, crossed over the Jordan, and camped in the Valley of Jezreel.
੩੩ਇਸ ਤੋਂ ਬਾਅਦ ਸਾਰੇ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਇਕੱਠੇ ਹੋਏ ਅਤੇ ਪਾਰ ਲੰਘ ਕੇ ਯਿਜ਼ਰਏਲ ਦੀ ਘਾਟੀ ਵਿੱਚ ਆ ਕੇ ਤੰਬੂ ਲਾਏ।
34 So the Spirit of the LORD came upon Gideon, who blew the ram’s horn and rallied the Abiezrites behind him.
੩੪ਯਹੋਵਾਹ ਦਾ ਆਤਮਾ ਗਿਦਾਊਨ ਉੱਤੇ ਆਇਆ ਅਤੇ ਉਸ ਨੇ ਤੁਰ੍ਹੀ ਵਜਾਈ, ਤਦ ਅਬੀਅਜ਼ਰ ਦੇ ਲੋਕ ਉਸ ਦੇ ਪਿੱਛੇ ਆਏ।
35 Calling them to arms, Gideon sent messengers throughout Manasseh, as well as Asher, Zebulun, and Naphtali, so that they came up to meet him.
੩੫ਫਿਰ ਉਸ ਨੇ ਸਾਰੇ ਮਨੱਸ਼ਹ ਵਿੱਚ ਸੰਦੇਸ਼-ਵਾਹਕ ਭੇਜੇ ਤਾਂ ਉਹ ਵੀ ਉਸ ਦੇ ਕੋਲ ਇਕੱਠੇ ਹੋਏ। ਉਸ ਨੇ ਆਸ਼ੇਰ ਅਤੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਕੋਲ ਵੀ ਹਲਕਾਰੇ ਭੇਜੇ, ਤਾਂ ਉਹ ਵੀ ਉਸ ਨੂੰ ਮਿਲਣ ਲਈ ਆ ਗਏ।
36 Then Gideon said to God, “If You are going to save Israel by my hand, as You have said,
੩੬ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇ ਤੂੰ ਚਾਹੁੰਦਾ ਹੈਂ ਕਿ ਇਸਰਾਏਲ ਦਾ ਛੁਟਕਾਰਾ ਮੇਰੇ ਹੱਥਾਂ ਤੋਂ ਕੀਤਾ ਜਾਵੇ, ਜਿਵੇਂ ਕਿ ਤੂੰ ਆਖਿਆ ਹੈ,
37 then behold, I will place a fleece of wool on the threshing floor. If there is dew only on the fleece and all the ground is dry, then I will know that You are going to save Israel by my hand, as You have said.”
੩੭ਤਾਂ ਵੇਖ, ਮੈਂ ਇੱਕ ਉੱਨ ਦਾ ਫੰਬਾ ਖੇਤ ਦੇ ਵਿੱਚ ਰੱਖਾਂਗਾ, ਅਤੇ ਜੇਕਰ ਤ੍ਰੇਲ ਸਿਰਫ਼ ਉੱਨ ਦੇ ਫੰਬੇ ਉੱਤੇ ਹੀ ਪਵੇ ਪਰ ਆਲੇ-ਦੁਆਲੇ ਦੀ ਸਾਰੀ ਧਰਤੀ ਸੁੱਕੀ ਰਹੇ ਤਾਂ ਮੈਂ ਸੱਚ-ਮੁੱਚ ਜਾਣਾਂਗਾ ਕਿ ਜਿਸ ਤਰ੍ਹਾਂ ਤੂੰ ਕਿਹਾ ਹੈ, ਉਸੇ ਤਰ੍ਹਾਂ ਹੀ ਤੂੰ ਇਸਰਾਏਲ ਨੂੰ ਮੇਰੇ ਹੱਥਾਂ ਤੋਂ ਛੁਟਕਾਰਾ ਦੇਵੇਂਗਾ।”
38 And that is what happened. When Gideon arose the next morning, he squeezed the fleece and wrung out the dew—a bowlful of water.
੩੮ਤਾਂ ਅਜਿਹਾ ਹੀ ਹੋਇਆ ਅਤੇ ਜਦ ਉਹ ਸਵੇਰ ਨੂੰ ਉੱਠਿਆ ਅਤੇ ਉਸ ਉੱਨ ਦੇ ਫੰਬੇ ਵਿੱਚੋਂ ਤ੍ਰੇਲ ਨੂੰ ਘੁੱਟ ਕੇ ਨਿਚੋੜਿਆ ਤਾਂ ਪਾਣੀ ਦਾ ਇੱਕ ਕਟੋਰਾ ਭਰ ਗਿਆ।
39 Then Gideon said to God, “Do not be angry with me; let me speak one more time. Please allow me one more test with the fleece. This time let it be dry, and the ground covered with dew.”
੩੯ਤਦ ਗਿਦਾਊਨ ਨੇ ਪਰਮੇਸ਼ੁਰ ਨੂੰ ਕਿਹਾ, “ਜੇਕਰ ਮੈਂ ਇੱਕ ਵਾਰੀ ਹੋਰ ਆਖਾਂ ਤਾਂ ਤੇਰਾ ਕ੍ਰੋਧ ਮੇਰੇ ਉੱਤੇ ਨਾ ਭੜਕੇ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਇੱਕ ਵਾਰੀ ਹੋਰ ਇਸ ਉੱਨ ਦੇ ਫੰਬੇ ਨਾਲ ਤੇਰੀ ਪ੍ਰੀਖਿਆ ਲਵਾਂ, ਇਸ ਵਾਰੀ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਹੇ ਅਤੇ ਆਲੇ-ਦੁਆਲੇ ਦੀ ਸਾਰੀ ਧਰਤੀ ਉੱਤੇ ਤ੍ਰੇਲ ਪਵੇ।”
40 And that night God did so. Only the fleece was dry, and dew covered the ground.
੪੦ਉਸ ਰਾਤ ਪਰਮੇਸ਼ੁਰ ਨੇ ਅਜਿਹਾ ਹੀ ਕੀਤਾ, ਕਿਉਂ ਜੋ ਸਿਰਫ਼ ਉੱਨ ਦਾ ਫੰਬਾ ਹੀ ਸੁੱਕਾ ਰਿਹਾ ਅਤੇ ਬਾਕੀ ਸਾਰੀ ਧਰਤੀ ਉੱਤੇ ਤ੍ਰੇਲ ਪਈ ਸੀ।

< Judges 6 >