< Lamentations 5 >
1 Remember, O LORD, what has happened to us. Look and see our disgrace!
੧ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!
2 Our inheritance has been turned over to strangers, our houses to foreigners.
੨ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।
3 We have become fatherless orphans; our mothers are widows.
੩ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
4 We must buy the water we drink; our wood comes at a price.
੪ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।
5 We are closely pursued; we are weary and find no rest.
੫ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ।
6 We submitted to Egypt and Assyria to get enough bread.
੬ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।
7 Our fathers sinned and are no more, but we bear their punishment.
੭ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।
8 Slaves rule over us; there is no one to deliver us from their hands.
੮ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।
9 We get our bread at the risk of our lives because of the sword in the wilderness.
੯ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।
10 Our skin is as hot as an oven with fever from our hunger.
੧੦ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।
11 Women have been ravished in Zion, virgins in the cities of Judah.
੧੧ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।
12 Princes have been hung up by their hands; elders receive no respect.
੧੨ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।
13 Young men toil at millstones; boys stagger under loads of wood.
੧੩ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
14 The elders have left the city gate; the young men have stopped their music.
੧੪ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
15 Joy has left our hearts; our dancing has turned to mourning.
੧੫ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
16 The crown has fallen from our head. Woe to us, for we have sinned!
੧੬ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।
17 Because of this, our hearts are faint; because of these, our eyes grow dim—
੧੭ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
18 because of Mount Zion, which lies desolate, patrolled by foxes.
੧੮ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
19 You, O LORD, reign forever; Your throne endures from generation to generation.
੧੯ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
20 Why have You forgotten us forever? Why have You forsaken us for so long?
੨੦ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
21 Restore us to Yourself, O LORD, so we may return; renew our days as of old,
੨੧ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।
22 unless You have utterly rejected us and remain angry with us beyond measure.
੨੨ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?