< Lamentations 1 >

1 How lonely lies the city, once so full of people! She who was great among the nations has become a widow. The princess of the provinces has become a slave.
ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!
2 She weeps aloud in the night, with tears upon her cheeks. Among all her lovers there is no one to comfort her. All her friends have betrayed her; they have become her enemies.
ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।
3 Judah has gone into exile under affliction and harsh slavery; she dwells among the nations but finds no place to rest. All her pursuers have overtaken her in the midst of her distress.
ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।
4 The roads to Zion mourn, because no one comes to her appointed feasts. All her gates are deserted; her priests groan, her maidens grieve, and she herself is bitter with anguish.
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।
5 Her foes have become her masters; her enemies are at ease. For the LORD has brought her grief because of her many transgressions. Her children have gone away as captives before the enemy.
ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।
6 All the splendor has departed from the Daughter of Zion. Her princes are like deer that find no pasture; they lack the strength to flee in the face of the hunter.
ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।
7 In the days of her affliction and wandering Jerusalem remembers all the treasures that were hers in days of old. When her people fell into enemy hands she received no help. Her enemies looked upon her, laughing at her downfall.
ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।
8 Jerusalem has sinned greatly; therefore she has become an object of scorn. All who honored her now despise her, for they have seen her nakedness; she herself groans and turns away.
ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।
9 Her uncleanness stains her skirts; she did not consider her end. Her downfall was astounding; there was no one to comfort her. Look, O LORD, on my affliction, for the enemy has triumphed!
ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।
10 The adversary has seized all her treasures. For she has seen the nations enter her sanctuary— those You had forbidden to enter Your assembly.
੧੦ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।
11 All her people groan as they search for bread. They have traded their treasures for food to keep themselves alive. Look, O LORD, and consider, for I have become despised.
੧੧ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!
12 Is this nothing to you, all you who pass by? Look around and see! Is there any sorrow like mine, which was inflicted on me, which the LORD made me suffer on the day of His fierce anger?
੧੨ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?
13 He sent fire from on high, and it overpowered my bones. He spread a net for my feet and turned me back. He made me desolate, faint all the day long.
੧੩ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।
14 My transgressions are bound into a yoke, knit together by His hand; they are draped over my neck, and the Lord has broken my strength. He has delivered me into the hands of those I cannot withstand.
੧੪ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।
15 The Lord has rejected all the mighty men in my midst; He has summoned an army against me to crush my young warriors. Like grapes in a winepress, the Lord has trampled the Virgin Daughter of Judah.
੧੫ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।
16 For these things I weep; my eyes flow with tears. For there is no one nearby to comfort me, no one to revive my soul. My children are destitute because the enemy has prevailed.
੧੬ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।
17 Zion stretches out her hands, but there is no one to comfort her. The LORD has decreed against Jacob that his neighbors become his foes. Jerusalem has become an unclean thing among them.
੧੭ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।
18 The LORD is righteous, for I have rebelled against His command. Listen, all you people; look upon my suffering. My young men and maidens have gone into captivity.
੧੮ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।
19 I called out to my lovers, but they have betrayed me. My priests and elders perished in the city while they searched for food to keep themselves alive.
੧੯ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।
20 See, O LORD, how distressed I am! I am churning within; my heart is pounding within me, for I have been most rebellious. Outside, the sword bereaves; inside, there is death.
੨੦ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!
21 People have heard my groaning, but there is no one to comfort me. All my enemies have heard of my trouble; they are glad that You have caused it. May You bring the day You have announced, so that they may become like me.
੨੧ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।
22 Let all their wickedness come before You, and deal with them as You have dealt with me because of all my transgressions. For my groans are many, and my heart is faint.
੨੨ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।

< Lamentations 1 >