< Leviticus 25 >

1 Then the LORD said to Moses on Mount Sinai,
ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,
2 “Speak to the Israelites and say to them: When you enter the land that I am giving you, the land itself must observe a Sabbath to the LORD.
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।
3 For six years you may sow your field and prune your vineyard and gather its crops.
ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।
4 But in the seventh year there shall be a Sabbath of complete rest for the land—a Sabbath to the LORD. You are not to sow your field or prune your vineyard.
ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।
5 You are not to reap the aftergrowth of your harvest or gather the grapes of your untended vines. The land must have a year of complete rest.
ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
6 Whatever the land yields during the Sabbath year shall be food for you—for yourself, your manservant and maidservant, the hired hand or foreigner who stays with you,
ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।
7 and for your livestock and the wild animals in your land. All its growth may serve as food.
ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।
8 And you shall count off seven Sabbaths of years—seven times seven years—so that the seven Sabbaths of years amount to forty-nine years.
ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
9 Then you are to sound the horn far and wide on the tenth day of the seventh month, the Day of Atonement. You shall sound it throughout your land.
ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।
10 So you are to consecrate the fiftieth year and proclaim liberty in the land for all its inhabitants. It shall be your Jubilee, when each of you is to return to his property and to his clan.
੧੦ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।
11 The fiftieth year will be a Jubilee for you; you are not to sow the land or reap its aftergrowth or harvest the untended vines.
੧੧ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
12 For it is a Jubilee; it shall be holy to you. You may eat only the crops taken directly from the field.
੧੨ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।
13 In this Year of Jubilee, each of you shall return to his own property.
੧੩ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।
14 If you make a sale to your neighbor or a purchase from him, you must not take advantage of each other.
੧੪ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
15 You are to buy from your neighbor according to the number of years since the last Jubilee; he is to sell to you according to the number of harvest years remaining.
੧੫ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।
16 You shall increase the price in proportion to a greater number of years, or decrease it in proportion to a lesser number of years; for he is selling you a given number of harvests.
੧੬ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
17 Do not take advantage of each other, but fear your God; for I am the LORD your God.
੧੭ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
18 You are to keep My statutes and carefully observe My judgments, so that you may dwell securely in the land.
੧੮ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।
19 Then the land will yield its fruit, so that you can eat your fill and dwell in safety in the land.
੧੯ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।
20 Now you may wonder, ‘What will we eat in the seventh year if we do not sow or gather our produce?’
੨੦ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,
21 But I will send My blessing upon you in the sixth year, so that the land will yield a crop sufficient for three years.
੨੧ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।
22 While you are sowing in the eighth year, you will be eating from the previous harvest, until the ninth year’s harvest comes in.
੨੨ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।
23 The land must not be sold permanently, because it is Mine, and you are but foreigners and residents with Me.
੨੩ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।
24 Thus for every piece of property you possess, you must provide for the redemption of the land.
੨੪ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।
25 If your brother becomes impoverished and sells some of his property, his nearest of kin may come and redeem what his brother has sold.
੨੫ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।
26 Or if a man has no one to redeem it for him, but he prospers and acquires enough to redeem his land,
੨੬ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
27 he shall calculate the years since its sale, repay the balance to the man to whom he sold it, and return to his property.
੨੭ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।
28 But if he cannot obtain enough to repay him, what he sold will remain in possession of the buyer until the Year of Jubilee. In the Jubilee, however, it is to be released, so that he may return to his property.
੨੮ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।
29 If a man sells a house in a walled city, he retains his right of redemption until a full year after its sale; during that year it may be redeemed.
੨੯ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।
30 If it is not redeemed by the end of a full year, then the house in the walled city is permanently transferred to its buyer and his descendants. It is not to be released in the Jubilee.
੩੦ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
31 But houses in villages with no walls around them are to be considered as open fields. They may be redeemed, and they shall be released in the Jubilee.
੩੧ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।
32 As for the cities of the Levites, the Levites always have the right to redeem their houses in the cities they possess.
੩੨ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
33 So whatever belongs to the Levites may be redeemed—a house sold in a city they possess—and must be released in the Jubilee, because the houses in the cities of the Levites are their possession among the Israelites.
੩੩ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
34 But the open pastureland around their cities may not be sold, for this is their permanent possession.
੩੪ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
35 Now if your countryman becomes destitute and cannot support himself among you, then you are to help him as you would a foreigner or stranger, so that he can continue to live among you.
੩੫ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
36 Do not take any interest or profit from him, but fear your God, that your countryman may live among you.
੩੬ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
37 You must not lend him your silver at interest or sell him your food for profit.
੩੭ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
38 I am the LORD your God, who brought you out of the land of Egypt to give you the land of Canaan and to be your God.
੩੮ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
39 If a countryman among you becomes destitute and sells himself to you, then you must not force him into slave labor.
੩੯ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।
40 Let him stay with you as a hired worker or temporary resident; he is to work for you until the Year of Jubilee.
੪੦ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
41 Then he and his children are to be released, and he may return to his clan and to the property of his fathers.
੪੧ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
42 Because the Israelites are My servants, whom I brought out of the land of Egypt, they are not to be sold as slaves.
੪੨ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।
43 You are not to rule over them harshly, but you shall fear your God.
੪੩ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।
44 Your menservants and maidservants shall come from the nations around you, from whom you may purchase them.
੪੪ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
45 You may also purchase them from the foreigners residing among you or their clans living among you who are born in your land. These may become your property.
੪੫ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।
46 You may leave them to your sons after you to inherit as property; you can make them slaves for life. But as for your brothers, the Israelites, no man may rule harshly over his brother.
੪੬ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।
47 If a foreigner residing among you prospers, but your countryman dwelling near him becomes destitute and sells himself to the foreigner or to a member of his clan,
੪੭ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
48 he retains the right of redemption after he has sold himself. One of his brothers may redeem him:
੪੮ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।
49 either his uncle or cousin or any close relative from his clan may redeem him. Or if he prospers, he may redeem himself.
੪੯ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।
50 He and his purchaser will then count the time from the year he sold himself up to the Year of Jubilee. The price of his sale will be determined by the number of years, based on the daily wages of a hired hand.
੫੦ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।
51 If many years remain, he must pay for his redemption in proportion to his purchase price.
੫੧ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,
52 If only a few years remain until the Year of Jubilee, he is to calculate and pay his redemption according to his remaining years.
੫੨ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।
53 He shall be treated like a man hired from year to year, but a foreign owner must not rule over him harshly in your sight.
੫੩ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।
54 Even if he is not redeemed in any of these ways, he and his children shall be released in the Year of Jubilee.
੫੪ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।
55 For the Israelites are My servants. They are My servants, whom I brought out of the land of Egypt. I am the LORD your God.
੫੫ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

< Leviticus 25 >