< Leviticus 3 >

1 “If one’s offering is a peace offering and he offers an animal from the herd, whether male or female, he must present it without blemish before the LORD.
“ਜੇਕਰ ਉਸ ਦਾ ਚੜ੍ਹਾਵਾ ਸੁੱਖ-ਸਾਂਦ ਦੀ ਬਲੀ ਦਾ ਹੋਵੇ ਅਤੇ ਜੇਕਰ ਉਹ ਉਸ ਨੂੰ ਵੱਗ ਵਿੱਚੋਂ ਚੜ੍ਹਾਵੇ, ਭਾਵੇਂ ਉਹ ਬਲ਼ਦ ਹੋਵੇ ਭਾਵੇਂ ਗਾਂ, ਉਹ ਦੋਸ਼ ਰਹਿਤ ਪਸ਼ੂ ਯਹੋਵਾਹ ਦੇ ਅੱਗੇ ਚੜ੍ਹਾਵੇ।
2 He is to lay his hand on the head of the offering and slaughter it at the entrance to the Tent of Meeting. Then Aaron’s sons the priests shall sprinkle the blood on all sides of the altar.
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
3 From the peace offering he is to bring an offering made by fire to the LORD: the fat that covers the entrails, all the fat that is on them,
ਉਹ ਸੁੱਖ-ਸਾਂਦ ਦੀ ਬਲੀ ਵਿੱਚੋਂ ਇੱਕ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ
4 both kidneys with the fat on them near the loins, and the lobe of the liver, which he is to remove with the kidneys.
ਅਤੇ ਦੋਵੇਂ ਗੁਰਦੇ, ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
5 Then Aaron’s sons are to burn it on the altar atop the burnt offering that is on the burning wood, as an offering made by fire, a pleasing aroma to the LORD.
ਅਤੇ ਹਾਰੂਨ ਦੇ ਪੁੱਤਰ ਉਸ ਨੂੰ ਹੋਮ ਬਲੀ ਕਰਕੇ ਲੱਕੜ ਦੀ ਅੱਗ ਵਿੱਚ ਸਾੜਨ ਜਿਹੜੀ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
6 If, however, one’s peace offering to the LORD is from the flock, he must present a male or female without blemish.
“ਜੇਕਰ ਯਹੋਵਾਹ ਦੇ ਲਈ ਉਸ ਦੀ ਸੁੱਖ-ਸਾਂਦ ਦੀ ਭੇਟ ਇੱਜੜ ਵਿੱਚੋਂ ਹੋਵੇ, ਭਾਵੇਂ ਨਰ ਹੋਵੇ ਭਾਵੇਂ ਮਾਦਾ, ਉਹ ਉਸ ਨੂੰ ਦੋਸ਼ ਰਹਿਤ ਚੜ੍ਹਾਵੇ।
7 If he is presenting a lamb for his offering, he must present it before the LORD.
ਜੇ ਉਹ ਆਪਣੀ ਭੇਟ ਵਿੱਚ ਲੇਲਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਲਈ ਚੜ੍ਹਾਵੇ।
8 He is to lay his hand on the head of his offering and slaughter it in front of the Tent of Meeting. Then Aaron’s sons shall sprinkle its blood on all sides of the altar.
ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
9 And from the peace offering he shall bring an offering made by fire to the LORD consisting of its fat: the entire fat tail cut off close to the backbone, the fat that covers the entrails, all the fat that is on them,
ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
10 both kidneys with the fat on them near the loins, and the lobe of the liver, which he is to remove with the kidneys.
੧੦ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
11 Then the priest is to burn them on the altar as food, an offering made by fire to the LORD.
੧੧ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਅੱਗ ਦੀ ਭੇਟ ਯਹੋਵਾਹ ਦੇ ਅੱਗੇ ਭੋਜ ਦੇ ਸਮਾਨ ਹੈ।
12 If one’s offering is a goat, he is to present it before the LORD.
੧੨“ਅਤੇ ਜੇਕਰ ਉਹ ਭੇਟ ਵਿੱਚ ਬੱਕਰਾ ਚੜ੍ਹਾਵੇ ਤਾਂ ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ।
13 He must lay his hand on its head and slaughter it in front of the Tent of Meeting. Then Aaron’s sons shall sprinkle its blood on all sides of the altar.
੧੩ਉਹ ਆਪਣਾ ਹੱਥ ਉਸ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ।
14 And from his offering he shall present an offering made by fire to the LORD: the fat that covers the entrails, all the fat that is on them,
੧੪ਤਦ ਉਹ ਉਸ ਵਿੱਚੋਂ ਆਪਣੀ ਭੇਟ ਯਹੋਵਾਹ ਦੇ ਲਈ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਵੇ ਅਰਥਾਤ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ,
15 both kidneys with the fat on them near the loins, and the lobe of the liver, which he is to remove with the kidneys.
੧੫ਅਤੇ ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ।
16 Then the priest is to burn the food on the altar as an offering made by fire, a pleasing aroma. All the fat is the LORD’s.
੧੬ਜਾਜਕ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਸਾੜੇ। ਇਹ ਸੁਗੰਧਤਾ ਅਰਥਾਤ ਅੱਗ ਦੀ ਭੇਟ ਦਾ ਭੋਜਨ ਹੈ, ਸਾਰੀ ਚਰਬੀ ਯਹੋਵਾਹ ਲਈ ਹੈ।
17 This is a permanent statute for the generations to come, wherever you live: You must not eat any fat or any blood.”
੧੭“ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।”

< Leviticus 3 >