< Nehemiah 2 >

1 Now in the month of Nisan, in the twentieth year of King Artaxerxes, when wine was set before him, I took the wine and gave it to the king. I had never been sad in his presence,
ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।
2 so the king said to me, “Why is your face sad, though you are not ill? This could only be sadness of the heart.” I was overwhelmed with fear
ਤਦ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਬਿਮਾਰ ਤਾਂ ਨਹੀਂ ਲੱਗਦਾ, ਫਿਰ ਤੇਰਾ ਮੂੰਹ ਕਿਉਂ ਉਤਰਿਆ ਹੈ? ਇਹ ਤੇਰੇ ਦਿਲ ਦੀ ਉਦਾਸੀ ਬਿਨ੍ਹਾਂ ਹੋਰ ਕੁਝ ਨਹੀਂ।” ਤਦ ਮੈਂ ਬਹੁਤ ਹੀ ਡਰ ਗਿਆ।
3 and replied to the king, “May the king live forever! Why should I not be sad when the city where my fathers are buried lies in ruins, and its gates have been destroyed by fire?”
ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”
4 “What is your request?” replied the king. So I prayed to the God of heaven
ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ
5 and answered the king, “If it pleases the king, and if your servant has found favor in your sight, I ask that you send me to Judah, to the city where my fathers are buried, so that I may rebuild it.”
ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”
6 Then the king, with the queen seated beside him, asked me, “How long will your journey take, and when will you return?” So it pleased the king to send me, and I set a time.
ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
7 I also said to him, “If it pleases the king, may letters be given to me for the governors west of the Euphrates, so that they will grant me safe passage until I reach Judah.
ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ।
8 And may I have a letter to Asaph, keeper of the king’s forest, so that he will give me timber to make beams for the gates of the citadel to the temple, for the city wall, and for the house I will occupy.” And because the gracious hand of my God was upon me, the king granted my requests.
ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।
9 Then I went to the governors west of the Euphrates and gave them the king’s letters. The king had also sent army officers and cavalry with me.
ਤਦ ਮੈਂ ਦਰਿਆ ਪਾਰ ਦੇ ਹਾਕਮਾਂ ਕੋਲ ਗਿਆ ਅਤੇ ਸ਼ਾਹੀ ਹੁਕਮਨਾਮੇ ਉਨ੍ਹਾਂ ਨੂੰ ਦਿੱਤੇ। ਰਾਜਾ ਨੇ ਮੇਰੇ ਨਾਲ ਫ਼ੌਜੀ ਸਰਦਾਰ ਅਤੇ ਸਵਾਰ ਵੀ ਭੇਜੇ ਸਨ।
10 But when Sanballat the Horonite and Tobiah the Ammonite official heard about this, they were deeply disturbed that someone had come to seek the well-being of the Israelites.
੧੦ਜਦ ਸਨਬੱਲਟ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।
11 After I had arrived in Jerusalem and had been there three days,
੧੧ਜਦ ਮੈਂ ਯਰੂਸ਼ਲਮ ਪਹੁੰਚ ਗਿਆ, ਤਾਂ ਤਿੰਨ ਦਿਨ ਉੱਥੇ ਰਿਹਾ।
12 I set out at night with a few men. I did not tell anyone what my God had laid on my heart to do for Jerusalem. The only animal with me was the one on which I was riding.
੧੨ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ। ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ।
13 So I went out at night through the Valley Gate toward the Well of the Serpent and the Dung Gate, and I inspected the walls of Jerusalem that had been broken down and the gates that had been destroyed by fire.
੧੩ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।
14 Then I went on to the Fountain Gate and the King’s Pool, but there was no room for the animal under me to get through;
੧੪ਫੇਰ ਮੈਂ ਅੱਗੇ ਲੰਘ ਕੇ ਚਸ਼ਮਾ ਫਾਟਕ ਅਤੇ ਰਾਜਾ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ।
15 so I went up the valley by night and inspected the wall. Then I headed back and reentered through the Valley Gate.
੧੫ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।
16 The officials did not know where I had gone or what I was doing, for I had not yet told the Jews or priests or nobles or officials or any other workers.
੧੬ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ
17 Then I said to them, “You see the trouble we are in. Jerusalem lies in ruins, and its gates have been burned down. Come, let us rebuild the wall of Jerusalem, so that we will no longer be a disgrace.”
੧੭ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”
18 I also told them about the gracious hand of my God upon me, and what the king had said to me. “Let us start rebuilding,” they replied, and they set their hands to this good work.
੧੮ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।
19 But when Sanballat the Horonite, Tobiah the Ammonite official, and Geshem the Arab heard about this, they mocked us and ridiculed us, saying, “What is this you are doing? Are you rebelling against the king?”
੧੯ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”
20 So I answered them and said, “The God of heaven is the One who will grant us success. We, His servants, will start rebuilding, but you have no portion, right, or claim in Jerusalem.”
੨੦ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”

< Nehemiah 2 >