< Philippians 3 >
1 Finally, my brothers, rejoice in the Lord. It is no trouble for me to write the same things to you again, and it is a safeguard for you.
੧ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।
2 Watch out for those dogs, those workers of evil, those mutilators of the flesh!
੨ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।
3 For it is we who are the circumcision, we who worship by the Spirit of God, who glory in Christ Jesus, and who put no confidence in the flesh—
੩ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
4 though I myself could have such confidence. If anyone else thinks he has grounds for confidence in the flesh, I have more:
੪ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।
5 circumcised on the eighth day, of the people of Israel, of the tribe of Benjamin; a Hebrew of Hebrews; as to the law, a Pharisee;
੫ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।
6 as to zeal, persecuting the church; as to righteousness in the law, faultless.
੬ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।
7 But whatever was gain to me I count as loss for the sake of Christ.
੭ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।
8 More than that, I count all things as loss compared to the surpassing excellence of knowing Christ Jesus my Lord, for whom I have lost all things. I consider them rubbish, that I may gain Christ
੮ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।
9 and be found in Him, not having my own righteousness from the law, but that which is through faith in Christ, the righteousness from God on the basis of faith.
੯ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
10 I want to know Christ and the power of His resurrection and the fellowship of His sufferings, being conformed to Him in His death,
੧੦ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
11 and so, somehow, to attain to the resurrection from the dead.
੧੧ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
12 Not that I have already obtained all this, or have already been made perfect, but I press on to take hold of that for which Christ Jesus took hold of me.
੧੨ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
13 Brothers, I do not consider myself yet to have taken hold of it. But one thing I do: Forgetting what is behind and straining toward what is ahead,
੧੩ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
14 I press on toward the goal to win the prize of God’s heavenly calling in Christ Jesus.
੧੪ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
15 All of us who are mature should embrace this point of view. And if you think differently about some issue, God will reveal this to you as well.
੧੫ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
16 Nevertheless, we must live up to what we have already attained.
੧੬ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।
17 Join one another in following my example, brothers, and carefully observe those who walk according to the pattern we set for you.
੧੭ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
18 For as I have often told you before, and now say again even with tears: Many live as enemies of the cross of Christ.
੧੮ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।
19 Their end is destruction, their god is their belly, and their glory is in their shame. Their minds are set on earthly things.
੧੯ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
20 But our citizenship is in heaven, and we eagerly await a Savior from there, the Lord Jesus Christ,
੨੦ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।
21 who, by the power that enables Him to subject all things to Himself, will transform our lowly bodies to be like His glorious body.
੨੧ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।