< Proverbs 10 >
1 The proverbs of Solomon: A wise son brings joy to his father, but a foolish son grief to his mother.
੧ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
2 Ill-gotten treasures profit nothing, but righteousness brings deliverance from death.
੨ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
3 The LORD does not let the righteous go hungry, but He denies the craving of the wicked.
੩ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
4 Idle hands make one poor, but diligent hands bring wealth.
੪ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
5 He who gathers in summer is a wise son, but he who sleeps during harvest is a disgraceful son.
੫ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
6 Blessings are on the head of the righteous, but the mouth of the wicked conceals violence.
੬ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
7 The memory of the righteous is a blessing, but the name of the wicked will rot.
੭ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
8 A wise heart will receive commandments, but foolish lips will come to ruin.
੮ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
9 He who walks in integrity walks securely, but he who perverts his ways will be found out.
੯ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
10 He who winks the eye causes grief, and foolish lips will come to ruin.
੧੦ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
11 The mouth of the righteous is a fountain of life, but the mouth of the wicked conceals violence.
੧੧ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
12 Hatred stirs up dissension, but love covers all transgressions.
੧੨ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
13 Wisdom is found on the lips of the discerning, but a rod is for the back of him who lacks judgment.
੧੩ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 The wise store up knowledge, but the mouth of the fool invites destruction.
੧੪ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
15 The wealth of the rich man is his fortified city, but poverty is the ruin of the poor.
੧੫ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
16 The labor of the righteous leads to life, but the gain of the wicked brings punishment.
੧੬ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ।
17 Whoever heeds instruction is on the path to life, but he who ignores reproof goes astray.
੧੭ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
18 The one who conceals hatred has lying lips, and whoever spreads slander is a fool.
੧੮ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
19 When words are many, sin is unavoidable, but he who restrains his lips is wise.
੧੯ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
20 The tongue of the righteous is choice silver, but the heart of the wicked has little worth.
੨੦ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
21 The lips of the righteous feed many, but fools die for lack of judgment.
੨੧ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
22 The blessing of the LORD enriches, and He adds no sorrow to it.
੨੨ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
23 The fool delights in shameful conduct, but a man of understanding has wisdom.
੨੩ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
24 What the wicked man dreads will overtake him, but the desire of the righteous will be granted.
੨੪ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
25 When the whirlwind passes, the wicked are no more, but the righteous are secure forever.
੨੫ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ।
26 Like vinegar to the teeth and smoke to the eyes, so is the slacker to those who send him.
੨੬ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27 The fear of the LORD prolongs life, but the years of the wicked will be cut short.
੨੭ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28 The hope of the righteous is joy, but the expectations of the wicked will perish.
੨੮ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
29 The way of the LORD is a refuge to the upright, but destruction awaits those who do evil.
੨੯ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ, ਪਰ ਕੁਕਰਮੀਆਂ ਲਈ ਵਿਨਾਸ਼ ਹੈ।
30 The righteous will never be shaken, but the wicked will not inhabit the land.
੩੦ਧਰਮੀ ਤਾਂ ਸਦਾ ਅਟੱਲ ਰਹਿਣਗੇ, ਪਰ ਦੁਸ਼ਟ ਧਰਤੀ ਉੱਤੇ ਨਾ ਵੱਸਣਗੇ।
31 The mouth of the righteous brings forth wisdom, but a perverse tongue will be cut out.
੩੧ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ।
32 The lips of the righteous know what is fitting, but the mouth of the wicked is perverse.
੩੨ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ।