< Proverbs 30 >
1 These are the words of Agur son of Jakeh—the burden that this man declared to Ithiel: “I am weary, O God, and worn out.
੧ਯਾਕਹ ਦੇ ਪੁੱਤਰ ਆਗੂਰ ਦੀਆਂ ਕਹਾਉਤਾਂ, ਉਹ ਮਨੁੱਖ ਈਥੀਏਲ, ਹਾਂ ਈਥੀਏਲ ਅਤੇ ਉੱਕਾਲ ਨੂੰ ਆਖਦਾ,
2 Surely I am the most ignorant of men, and I lack the understanding of a man.
੨ਸੱਚੀਂ ਮੁੱਚੀਂ ਮੈਂ ਹੋਰ ਮਨੁੱਖਾਂ ਨਾਲੋਂ ਪਸ਼ੂ ਵਰਗਾ ਹਾਂ, ਅਤੇ ਮੇਰੇ ਵਿੱਚ ਆਦਮੀ ਜਿਹੀ ਸਮਝ ਨਹੀਂ ਹੈ।
3 I have not learned wisdom, and I have no knowledge of the Holy One.
੩ਮੈਂ ਬੁੱਧ ਦੀ ਸਿੱਖਿਆ ਨਹੀਂ ਪਾਈ, ਨਾ ਹੀ ਮੈਨੂੰ ਪਵਿੱਤਰ ਪੁਰਖ ਦਾ ਗਿਆਨ ਹੈ।
4 Who has ascended to heaven and come down? Who has gathered the wind in His hands? Who has bound up the waters in His cloak? Who has established all the ends of the earth? What is His name, and what is the name of His Son— surely you know!
੪ਅਕਾਸ਼ ਉੱਤੇ ਕੌਣ ਚੜਿਆ ਅਤੇ ਫੇਰ ਹੇਠਾਂ ਉਤਰਿਆ? ਕਿਹ ਨੇ ਪੌਣ ਨੂੰ ਆਪਣੀ ਮੁੱਠੀ ਵਿੱਚ ਸਮੇਟਿਆ? ਕਿਹ ਨੇ ਪਾਣੀਆਂ ਨੂੰ ਚਾਦਰ ਵਿੱਚ ਬੰਨਿਆ? ਕਿਹ ਨੇ ਧਰਤੀ ਦੇ ਸਾਰੇ ਬੰਨੇ ਠਹਿਰਾਏ? ਉਹ ਦਾ ਕੀ ਨਾਮ ਅਤੇ ਉਹ ਦੇ ਪੁੱਤਰ ਦਾ ਕੀ ਨਾਮ ਹੈ? ਜੇ ਤੂੰ ਜਾਣਦਾ ਹੈਂ, ਤਾਂ ਦੱਸ!
5 Every word of God is flawless; He is a shield to those who take refuge in Him.
੫ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
6 Do not add to His words, lest He rebuke you and prove you a liar.
੬ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ, ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
7 Two things I ask of You— do not refuse me before I die:
੭ਮੈਂ ਤੇਰੇ ਤੋਂ ਦੋ ਵਰ ਮੰਗੇ ਹਨ, ਮੇਰੇ ਮਰਨ ਤੋਂ ਪਹਿਲਾਂ ਉਹਨਾਂ ਨੂੰ ਮੈਨੂੰ ਦੇਣ ਤੋਂ ਨਾ ਮੁੱਕਰੀਂ।
8 Keep falsehood and deceitful words far from me. Give me neither poverty nor riches; feed me with the bread that is my portion.
੮ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ, ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,
9 Otherwise, I may have too much and deny You, saying, ‘Who is the LORD?’ Or I may become poor and steal, profaning the name of my God.
੯ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ?” ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।
10 Do not slander a servant to his master, or he will curse you, and you will bear the guilt.
੧੦ਦਾਸ ਦੀ ਉਹ ਦੇ ਸੁਆਮੀ ਦੇ ਅੱਗੇ ਨਿੰਦਿਆ ਨਾ ਕਰ, ਕਿਤੇ ਉਹ ਤੈਨੂੰ ਸਰਾਪ ਦੇਵੇ ਅਤੇ ਤੂੰ ਦੋਸ਼ੀ ਠਹਿਰੇਂ।
11 There is a generation of those who curse their fathers and do not bless their mothers.
੧੧ਅਜਿਹੇ ਲੋਕ ਵੀ ਹਨ ਜਿਹੜੇ ਆਪਣੇ ਪਿਉ ਨੂੰ ਫਿਟਕਾਰਦੇ, ਅਤੇ ਆਪਣੀ ਮਾਂ ਨੂੰ ਮੁਬਾਰਕ ਨਹੀਂ ਕਹਿੰਦੇ।
12 There is a generation of those who are pure in their own eyes and yet unwashed of their filth.
੧੨ਅਜਿਹੇ ਲੋਕ ਵੀ ਹਨ ਜਿਹੜੇ ਆਪਣੀ ਨਿਗਾਹ ਵਿੱਚ ਤਾਂ ਸ਼ੁੱਧ ਹਨ, ਪਰ ਉਨ੍ਹਾਂ ਦੀ ਪਲੀਤੀ ਧੋਤੀ ਨਹੀਂ ਗਈ।
13 There is a generation—how haughty are their eyes and pretentious are their glances—
੧੩ਅਜਿਹੀ ਪੀੜ੍ਹੀ ਵੀ ਹੈ! ਉਹਨਾਂ ਦੀ ਦ੍ਰਿਸ਼ਟ ਕਿਹੀ ਘਮੰਡ ਭਰੀ ਹੈ, ਅਤੇ ਉਹਨਾਂ ਦੀਆਂ ਪਲਕਾਂ ਕੇਹੀਆਂ ਉਤਾਹਾਂ ਨੂੰ ਉੱਠੀਆਂ ਰਹਿੰਦੀਆਂ ਹਨ!
14 there is a generation whose teeth are swords and whose jaws are knives, devouring the oppressed from the earth and the needy from among men.
੧੪ਅਜਿਹੀ ਪੀੜ੍ਹੀ ਵੀ ਹੈ ਜਿਨ੍ਹਾਂ ਦੇ ਦੰਦ ਤਲਵਾਰਾਂ ਅਤੇ ਦਾੜਾਂ ਛੁਰੀਆਂ ਹਨ, ਭਈ ਓਹ ਮਸਕੀਨਾਂ ਨੂੰ ਧਰਤੀ ਉੱਤੋਂ ਅਤੇ ਕੰਗਾਲਾਂ ਨੂੰ ਆਦਮੀਆਂ ਵਿੱਚੋਂ ਖਾ ਜਾਣ।
15 The leech has two daughters: Give and Give. There are three things that are never satisfied, four that never say, ‘Enough!’:
੧੫ਜੋਕ ਦੀਆਂ ਦੋ ਧੀਆਂ ਹਨ ਜੋ ਦੇ, ਦੇ ਆਖਦੀਆਂ ਰਹਿੰਦੀਆਂ ਹਨ। ਤਿੰਨ ਚੀਜ਼ਾਂ ਹਨ ਜੋ ਕਦੀ ਰੱਜਦੀਆਂ ਹੀ ਨਹੀਂ ਸਗੋਂ ਚਾਰ ਹਨ ਜੋ ਕਦੀ ਬਸ ਨਹੀਂ ਆਖਦੀਆਂ,
16 Sheol, the barren womb, land never satisfied with water, and fire that never says, ‘Enough!’ (Sheol )
੧੬ਪਤਾਲ ਅਤੇ ਬਾਂਝ ਦੀ ਕੁੱਖ, ਧਰਤੀ ਜੋ ਜਲ ਨਾਲ ਤ੍ਰਿਪਤ ਨਹੀਂ ਹੁੰਦੀ, ਅਤੇ ਅੱਗ ਜੋ ਕਦੀ “ਬਸ” ਨਹੀਂ ਆਖਦੀ। (Sheol )
17 As for the eye that mocks a father and scorns obedience to a mother, may the ravens of the valley pluck it out and young vultures devour it.
੧੭ਜਿਹੜੀ ਅੱਖ ਪਿਉ ਦਾ ਮਖ਼ੌਲ ਉਡਾਉਂਦੀ ਹੈ, ਅਤੇ ਆਪਣੀ ਮਾਂ ਦੀ ਆਗਿਆਕਾਰੀ ਨੂੰ ਤੁੱਛ ਜਾਣਦੀ ਹੈ, ਵਾਦੀ ਦੇ ਕਾਂ ਉਹ ਨੂੰ ਖੋਦ-ਖੋਦ ਕੱਢਣਗੇ, ਅਤੇ ਗਿਰਝਾਂ ਦੇ ਬੱਚੇ ਉਹ ਨੂੰ ਖਾ ਜਾਣਗੇ।
18 There are three things too wonderful for me, four that I cannot understand:
੧੮ਇਹ ਤਿੰਨ ਗੱਲਾਂ ਮੇਰੇ ਲਈ ਬਾਹਲੀਆਂ ਅਚਰਜ਼ ਹਨ, ਸਗੋਂ ਚਾਰ ਹਨ ਜੋ ਮੇਰੀ ਸਮਝ ਵਿੱਚ ਨਹੀਂ ਆਉਂਦੀਆਂ,
19 the way of an eagle in the sky, the way of a snake on a rock, the way of a ship at sea, and the way of a man with a maiden.
੧੯ਅਕਾਸ਼ ਵਿੱਚ ਉਕਾਬ ਦਾ ਰਾਹ, ਚੱਟਾਨ ਉੱਤੇ ਸੱਪ ਦਾ ਰਾਹ, ਸਮੁੰਦਰ ਵਿੱਚ ਜਹਾਜ਼ ਦਾ ਰਾਹ, ਅਤੇ ਕੁਆਰੀ ਨਾਲ ਮਨੁੱਖ ਦੀ ਚਾਲ।
20 This is the way of an adulteress: She eats and wipes her mouth and says, ‘I have done nothing wrong.’
੨੦ਵਿਭਚਾਰਨ ਦੀ ਚਾਲ ਵੀ ਇਸ ਤਰ੍ਹਾਂ ਦੀ ਹੈ, ਉਹ ਖਾਂਦੀ ਹੈ ਅਤੇ ਮੂੰਹ ਪੂੰਝ ਲੈਂਦੀ, ਤੇ ਆਖਦੀ ਹੈ, ਮੈਂ ਕੋਈ ਬੁਰਿਆਈ ਨਹੀਂ ਕੀਤੀ।
21 Under three things the earth trembles, under four it cannot bear up:
੨੧ਤਿੰਨ ਗੱਲਾਂ ਕਰਕੇ ਧਰਤੀ ਕੰਬਦੀ ਹੈ ਸਗੋਂ ਚਾਰ ਗੱਲਾਂ ਕਰਕੇ, ਜਿਹੜੀਆਂ ਉਸ ਤੋਂ ਨਹੀਂ ਸਹਾਰੀਆਂ ਜਾਂਦੀਆਂ,
22 a servant who becomes king, a fool who is filled with food,
੨੨ਦਾਸ ਜਦ ਉਹ ਰਾਜਾ ਬਣ ਜਾਵੇ, ਮੂਰਖ ਜਦ ਉਹ ਰੋਟੀ ਨਾਲ ਰੱਜ ਗਿਆ ਹੋਵੇ,
23 an unloved woman who marries, and a maidservant who supplants her mistress.
੨੩ਘਿਣਾਉਣੀ ਔਰਤ ਜਦ ਉਹ ਵਿਆਹੀ ਜਾਵੇ, ਅਤੇ ਗੋਲੀ ਜਦ ਉਹ ਆਪਣੀ ਮਾਲਕਣ ਦੀ ਵਾਰਿਸ ਬਣੇ।
24 Four things on earth are small, yet they are exceedingly wise:
੨੪ਧਰਤੀ ਉੱਤੇ ਚਾਰ ਵਸਤਾਂ ਨਿੱਕੀਆਂ ਜਿਹੀਆਂ ਹਨ, ਪਰ ਤਾਂ ਵੀ ਬੜੀਆਂ ਸਿਆਣੀਆਂ ਹਨ,
25 The ants are creatures of little strength, yet they store up their food in the summer;
੨੫ਕੀੜੀਆਂ ਨਿਰਬਲ ਤਾਂ ਹਨ, ਤਾਂ ਵੀ ਗਰਮੀ ਵਿੱਚ ਆਪਣਾ ਅਨਾਜ਼ ਇਕੱਠਾ ਕਰ ਲੈਂਦੀਆਂ ਹਨ,
26 the rock badgers are creatures of little power, yet they make their homes in the rocks;
੨੬ਪਹਾੜੀ ਬਿੱਜੂ ਭਾਵੇਂ ਨਿਰਬਲ ਹਨ, ਪਰ ਚਟਾਨਾਂ ਵਿੱਚ ਆਪਣਾ ਘਰ ਬਣਾਉਂਦੇ ਹਨ,
27 the locusts have no king, yet they all advance in formation;
੨੭ਟਿੱਡੀ ਦਲ ਦਾ ਕੋਈ ਰਾਜਾ ਨਹੀਂ, ਤਾਂ ਵੀ ਓਹ ਸੱਭੇ ਦਲ ਬੰਨ ਕੇ ਨਿੱਕਲਦੀਆਂ ਹਨ,
28 and the lizard can be caught in one’s hands, yet it is found in the palaces of kings.
੨੮ਕਿਰਲੀ ਤੂੰ ਹੱਥਾਂ ਵਿੱਚ ਫੜ ਸਕਦਾ ਹੈਂ, ਤਾਂ ਵੀ ਸ਼ਾਹੀ ਮਹਿਲਾਂ ਵਿੱਚ ਰਹਿੰਦੀ ਹੈ।
29 There are three things that are stately in their stride, and four that are impressive in their walk:
੨੯ਇਹ ਤਿੰਨ ਵਸਤਾਂ ਹਨ ਜਿਨ੍ਹਾਂ ਦੀ ਤੋਰ ਠਾਠ ਵਾਲੀ ਹੈ, ਸਗੋਂ ਚਾਰ ਹਨ ਜਿਨ੍ਹਾਂ ਦੀ ਚਾਲ ਸੋਹਣੀ ਹੈ,
30 a lion, mighty among beasts, refusing to retreat before anything;
੩੦ਇੱਕ ਤਾਂ ਬੱਬਰ ਸ਼ੇਰ ਜਿਹੜਾ ਸਾਰਿਆਂ ਪਸ਼ੂਆਂ ਵਿੱਚੋਂ ਜ਼ੋਰਾਵਰ ਹੈ, ਅਤੇ ਕਿਸੇ ਦੇ ਅੱਗੇ ਪਿੱਠ ਨਹੀਂ ਭੁਆਉਂਦਾ,
31 a strutting rooster; a he-goat; and a king with his army around him.
੩੧ਸ਼ਿਕਾਰੀ ਕੁੱਤਾ ਅਤੇ ਬੱਕਰਾ, ਅਤੇ ਰਾਜਾ ਜਦ ਸੈਨਾਂ ਉਹ ਦੇ ਨਾਲ ਹੈ।
32 If you have foolishly exalted yourself or if you have plotted evil, put your hand over your mouth.
੩੨ਜੇ ਤੂੰ ਆਪਣੇ ਆਪ ਨੂੰ ਉੱਚਿਆਂ ਕਰਕੇ ਮੂਰਖਤਾ ਕੀਤੀ ਹੈ, ਜਾਂ ਕੋਈ ਬੁਰਾ ਮਤਾ ਪਕਾਇਆ ਹੈ ਤਾਂ ਆਪਣੇ ਮੂੰਹ ਉੱਤੇ ਹੱਥ ਰੱਖ,
33 For as the churning of milk yields butter, and the twisting of the nose draws blood, so the stirring of anger brings forth strife.”
੩੩ਕਿਉਂ ਜੋ ਦੁੱਧ ਰਿੜਕਣ ਨਾਲ ਮੱਖਣ ਨਿੱਕਲਦਾ ਹੈ, ਅਤੇ ਨੱਕ ਮਰੋੜਨ ਨਾਲ ਲਹੂ ਨਿੱਕਲਦਾ ਹੈ, ਅਤੇ ਕ੍ਰੋਧ ਭੜਕਾਉਣ ਨਾਲ ਝਗੜਾ ਪੈਦਾ ਹੁੰਦਾ ਹੈ।