< Proverbs 6 >
1 My son, if you have put up security for your neighbor, if you have struck hands in pledge with a stranger,
੧ਹੇ ਮੇਰੇ ਪੁੱਤਰ, ਜੇ ਤੂੰ ਆਪਣੇ ਗੁਆਂਢੀ ਦਾ ਜ਼ਮਾਨਤੀ ਹੋਇਆ ਜਾਂ ਕਿਸੇ ਪਰਾਏ ਦੇ ਲਈ ਹੱਥ ਉੱਤੇ ਹੱਥ ਮਾਰ ਕੇ ਜ਼ਿੰਮੇਵਾਰੀ ਲਈ ਹੋਵੇ,
2 if you have been trapped by the words of your lips, ensnared by the words of your mouth,
੨ਤਾਂ ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫਸ ਗਿਆ, ਤੂੰ ਆਪਣੇ ਹੀ ਮੂੰਹ ਦੇ ਬਚਨਾਂ ਨਾਲ ਫੜ੍ਹਿਆ ਗਿਆ।
3 then do this, my son, to free yourself, for you have fallen into your neighbor’s hands: Go, humble yourself, and press your plea with your neighbor.
੩ਸੋ ਹੇ ਮੇਰੇ ਪੁੱਤਰ, ਜਦੋਂ ਤੂੰ ਆਪਣੇ ਗੁਆਂਢੀ ਦੇ ਹੱਥ ਪੈ ਗਿਆ, ਹੁਣ ਅਜਿਹਾ ਕਰ ਤਾਂ ਤੂੰ ਛੁਟੇਂਗਾ, ਜਾ, ਨੀਵਾਂ ਹੋ ਕੇ ਆਪਣੇ ਗੁਆਂਢੀ ਨੂੰ ਮਨਾ ਲੈ।
4 Allow no sleep to your eyes or slumber to your eyelids.
੪ਨਾ ਆਪਣੀਆਂ ਅੱਖਾਂ ਵਿੱਚ ਨੀਂਦ ਆਉਣ ਦੇ, ਨਾ ਆਪਣੀਆਂ ਪਲਕਾਂ ਨੂੰ ਝਪਕਣ ਦੇ।
5 Free yourself, like a gazelle from the hand of the hunter, like a bird from the snare of the fowler.
੫ਜਿਵੇਂ ਸ਼ਿਕਾਰੀ ਦੇ ਹੱਥੋਂ ਹਿਰਨੀ ਅਤੇ ਚਿੜ੍ਹੀਮਾਰ ਦੇ ਹੱਥੋਂ ਚਿੜ੍ਹੀ, ਉਸੇ ਤਰ੍ਹਾਂ ਹੀ ਆਪਣੇ ਆਪ ਨੂੰ ਛੁਡਾ ਲੈ।
6 Walk in the manner of the ant, O slacker; observe its ways and become wise.
੬ਹੇ ਆਲਸੀ, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ,
7 Without a commander, without an overseer or ruler,
੭ਜਿਸ ਦਾ ਨਾ ਕੋਈ ਆਗੂ, ਨਾ ਪ੍ਰਧਾਨ, ਨਾ ਹਾਕਮ ਹੈ,
8 it prepares its provisions in summer; it gathers its food at harvest.
੮ਉਹ ਆਪਣਾ ਭੋਜਨ ਗਰਮੀਆਂ ਵਿੱਚ ਜੋੜਦੀ ਅਤੇ ਵਾਢੀ ਦੇ ਵੇਲੇ ਆਪਣੀਆਂ ਖਾਣ ਵਾਲੀਆਂ ਵਸਤਾਂ ਇਕੱਠੀਆਂ ਕਰਦੀ ਹੈ।
9 How long will you lie there, O slacker? When will you get up from your sleep?
੯ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ?
10 A little sleep, a little slumber, a little folding of the hands to rest,
੧੦ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ,
11 and poverty will come upon you like a robber, and need like a bandit.
੧੧ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ!
12 A worthless person, a wicked man, walks with a perverse mouth,
੧੨ਨਿਕੰਮਾ ਆਦਮੀ ਅਤੇ ਬੁਰਾ ਮਨੁੱਖ, ਪੁੱਠੀਆਂ ਗੱਲਾਂ ਬਕਦਾ ਹੈ।
13 winking his eyes, speaking with his feet, and pointing with his fingers.
੧੩ਉਹ ਅੱਖਾਂ ਮਾਰਦਾ ਹੈ ਅਤੇ ਪੈਰਾਂ ਨੂੰ ਘਸਾਉਂਦਾ, ਅਤੇ ਉਂਗਲਾਂ ਨਾਲ ਇਸ਼ਾਰੇ ਕਰਦਾ ਹੈ।
14 With deceit in his heart he devises evil; he continually sows discord.
੧੪ਉਹ ਦਾ ਮਨ ਟੇਢਾ ਹੈ, ਉਹ ਨਿੱਤ ਬੁਰਿਆਈ ਦੀਆਂ ਜੁਗਤਾਂ ਕਰਦਾ, ਅਤੇ ਝਗੜੇ ਪਾਉਂਦਾ ਹੈ,
15 Therefore calamity will come upon him suddenly; in an instant he will be shattered beyond recovery.
੧੫ਇਸ ਲਈ ਬਿਪਤਾ ਅਚਾਨਕ ਹੀ ਉਹ ਦੇ ਉੱਤੇ ਆ ਪਵੇਗੀ, ਇੱਕ ਪਲ ਵਿੱਚ ਹੀ ਉਹ ਨਾਸ ਹੋ ਜਾਵੇਗਾ ਅਤੇ ਬਚਣ ਦਾ ਕੋਈ ਉਪਾਅ ਨਾ ਹੋਵੇਗਾ।
16 There are six things that the LORD hates, seven that are detestable to Him:
੧੬ਛੇ ਗੱਲਾਂ ਨਾਲ ਯਹੋਵਾਹ ਵੈਰ ਰੱਖਦਾ ਹੈ, ਸਗੋਂ ਸੱਤ ਹਨ ਜਿਹੜੀਆਂ ਉਹ ਨੂੰ ਘਿਣਾਉਣੀਆਂ ਲੱਗਦੀਆਂ ਹਨ,
17 haughty eyes, a lying tongue, hands that shed innocent blood,
੧੭ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ ਦਾ ਖ਼ੂਨ ਕਰਨ ਵਾਲੇ ਹੱਥ,
18 a heart that devises wicked schemes, feet that run swiftly to evil,
੧੮ਉਹ ਮਨ ਜਿਹੜਾ ਖੋਟੀਆਂ ਜੁਗਤਾਂ ਕਰਦਾ ਹੈ, ਉਹ ਪੈਰ ਜਿਹੜੇ ਬੁਰਿਆਈ ਕਰਨ ਨੂੰ ਫੁਰਤੀ ਨਾਲ ਭੱਜਦੇ ਹਨ,
19 a false witness who gives false testimony, and one who stirs up discord among brothers.
੧੯ਝੂਠਾ ਗਵਾਹ ਜਿਹੜਾ ਝੂਠ ਮਾਰਦਾ ਹੈ ਅਤੇ ਭਾਈਆਂ ਵਿੱਚ ਝਗੜਾ ਪਾਉਣ ਵਾਲਾ।
20 My son, keep your father’s commandment, and do not forsake your mother’s teaching.
੨੦ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
21 Bind them always upon your heart; tie them around your neck.
੨੧ਉਹਨਾਂ ਨੂੰ ਸਦਾ ਆਪਣੇ ਮਨ ਵਿੱਚ ਬੰਨ੍ਹੀ ਰੱਖ, ਅਤੇ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ ਲੈ।
22 When you walk, they will guide you; when you lie down, they will watch over you; when you awake, they will speak to you.
੨੨ਜਦ ਤੂੰ ਕਿਤੇ ਜਾਵੇਂਗਾ ਤਾਂ ਉਹ ਤੇਰੀ ਅਗਵਾਈ ਕਰਨਗੀਆਂ, ਜਦ ਤੂੰ ਲੰਮਾ ਪਵੇਂਗਾ ਤਾਂ ਉਹ ਤੇਰੀ ਰਾਖੀ ਕਰਨਗੀਆਂ,
23 For this commandment is a lamp, this teaching is a light, and the reproofs of discipline are the way to life,
੨੩ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
24 to keep you from the evil woman, from the smooth tongue of the adulteress.
੨੪ਤਾਂ ਜੋ ਉਹ ਤੈਨੂੰ ਬੁਰੀ ਔਰਤ ਤੋਂ, ਅਤੇ ਓਪਰੀ ਦੀ ਜੀਭ ਦੀਆਂ ਭਰਮਾਉਣ ਵਾਲੀਆਂ ਗੱਲਾਂ ਤੋਂ ਬਚਾਉਣ।
25 Do not lust in your heart for her beauty or let her captivate you with her eyes.
੨੫ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
26 For the levy of the prostitute is poverty, and the adulteress preys upon your very life.
੨੬ਕਿਉਂ ਜੋ ਵੇਸਵਾ ਦੇ ਕਾਰਨ ਆਦਮੀ ਰੋਟੀ ਦੇ ਟੁੱਕੜੇ ਤੱਕ ਮੋਹਤਾਜ਼ ਹੋ ਜਾਂਦਾ ਹੈ ਅਤੇ ਪਰਾਈ ਔਰਤ ਅਣਮੋਲ ਜੀਵਨ ਦਾ ਸ਼ਿਕਾਰ ਕਰ ਲੈਂਦੀ ਹੈ।
27 Can a man embrace fire and his clothes not be burned?
੨੭ਭਲਾ, ਕੋਈ ਮਨੁੱਖ ਆਪਣੀ ਬੁੱਕਲ ਵਿੱਚ ਅੱਗ ਲੈ ਸਕਦਾ ਹੈ, ਅਤੇ ਉਹ ਦੇ ਕੱਪੜੇ ਨਾ ਸੜਨ?
28 Can a man walk on hot coals without scorching his feet?
੨੮ਕੋਈ ਅੰਗਿਆਰਿਆਂ ਉੱਤੇ ਤੁਰੇ, ਅਤੇ ਉਹ ਦੇ ਪੈਰ ਨਾ ਝੁਲਸਣ?
29 So is he who sleeps with another man’s wife; no one who touches her will go unpunished.
੨੯ਅਜਿਹਾ ਹੀ ਉਹ ਹੈ ਜੋ ਆਪਣੇ ਗੁਆਂਢੀ ਦੀ ਔਰਤ ਕੋਲ ਜਾਂਦਾ ਹੈ, ਜੋ ਕੋਈ ਉਹ ਨੂੰ ਹੱਥ ਲਾਵੇ ਉਹ ਬਿਨ੍ਹਾਂ ਦੰਡ ਭੋਗੇ ਨਾ ਛੁੱਟੇਗਾ।
30 Men do not despise the thief if he steals to satisfy his hunger.
੩੦ਚੋਰ ਜਿਹੜਾ ਭੁੱਖ ਦੇ ਮਾਰੇ ਢਿੱਡ ਭਰਨ ਨੂੰ ਚੋਰੀ ਕਰਦਾ ਹੈ, ਉਹ ਨੂੰ ਲੋਕ ਬੁਰਾ ਨਹੀਂ ਜਾਣਦੇ,
31 Yet if caught, he must pay sevenfold; he must give up all the wealth of his house.
੩੧ਪਰ ਜੇ ਫੜ੍ਹਿਆ ਜਾਵੇ, ਤਾਂ ਉਹ ਨੂੰ ਸੱਤ ਗੁਣਾ ਭਰਨਾ, ਸਗੋਂ ਆਪਣੇ ਘਰ ਦਾ ਸਾਰਾ ਮਾਲ ਦੇਣਾ ਪਵੇਗਾ।
32 He who commits adultery lacks judgment; whoever does so destroys himself.
੩੨ਜਿਹੜਾ ਕਿਸੇ ਔਰਤ ਨਾਲ ਭੋਗ ਕਰਦਾ ਹੈ ਉਹ ਨਿਰਬੁੱਧ ਹੈ, ਜਿਹੜਾ ਇਹ ਕਰਦਾ ਹੈ, ਉਹ ਆਪਣੀ ਜਾਨ ਦਾ ਨਾਸ ਕਰਦਾ ਹੈ।
33 Wounds and dishonor will befall him, and his reproach will never be wiped away.
੩੩ਉਹ ਦੇ ਲਈ ਜ਼ਖਮ ਅਤੇ ਬੇਇੱਜ਼ਤੀ ਹੋਵੇਗੀ, ਅਤੇ ਉਹ ਦੀ ਬਦਨਾਮੀ ਕਦੇ ਨਾ ਮਿਟੇਗੀ।
34 For jealousy enrages a husband, and he will show no mercy in the day of vengeance.
੩੪ਅਣਖ ਤਾਂ ਮਰਦ ਨੂੰ ਕ੍ਰੋਧਿਤ ਕਰਦੀ ਹੈ, ਅਤੇ ਬਦਲਾ ਲੈਣ ਦੇ ਸਮੇਂ ਉਹ ਤਰਸ ਨਹੀਂ ਖਾਵੇਗਾ।
35 He will not be appeased by any ransom, or persuaded by lavish gifts.
੩੫ਉਹ ਕੋਈ ਮੁਆਵਜ਼ਾ ਕਬੂਲ ਨਹੀਂ ਕਰੇਗਾ, ਅਤੇ ਭਾਵੇਂ ਤੂੰ ਬਹੁਤ ਹਰਜ਼ਾਨਾ ਦੇਵੇਂ ਪਰ ਉਹ ਨਹੀਂ ਮੰਨੇਗਾ।