< Psalms 110 >
1 A Psalm of David. The LORD said to my Lord: “Sit at My right hand until I make Your enemies a footstool for Your feet.”
੧ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2 The LORD extends Your mighty scepter from Zion: “Rule in the midst of Your enemies.”
੨ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3 Your people shall be willing on Your day of battle. Arrayed in holy splendor, from the womb of the dawn, to You belongs the dew of Your youth.
੩ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
4 The LORD has sworn and will not change His mind: “You are a priest forever in the order of Melchizedek.”
੪ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
5 The Lord is at Your right hand; He will crush kings in the day of His wrath.
੫ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6 He will judge the nations, heaping up the dead; He will crush the leaders far and wide.
੬ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
7 He will drink from the brook by the road; therefore He will lift up His head.
੭ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।