< Psalms 12 >
1 For the choirmaster. According to Sheminith. A Psalm of David. Help, O LORD, for the godly are no more; the faithful have vanished from among men.
੧ਪ੍ਰਧਾਨ ਵਜਾਉਣ ਵਾਲੇ ਲਈ ਖਰਜ਼ ਦੀ ਰਾਗ ਵਿੱਚ ਦਾਊਦ ਦਾ ਭਜਨ। ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
2 They lie to one another; they speak with flattering lips and a double heart.
੨ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
3 May the LORD cut off all flattering lips and every boastful tongue.
੩ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
4 They say, “With our tongues we will prevail. We own our lips—who can be our master?”
੪ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
5 “For the cause of the oppressed and for the groaning of the needy, I will now arise,” says the LORD. “I will bring safety to him who yearns.”
੫ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
6 The words of the LORD are flawless, like silver refined in a furnace, like gold purified sevenfold.
੬ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
7 You, O LORD, will keep us; You will forever guard us from this generation.
੭ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।
8 The wicked wander freely, and vileness is exalted among men.
੮ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।