< Psalms 34 >
1 Of David, when he pretended to be insane before Abimelech, so that the king drove him away. I will bless the LORD at all times; His praise will always be on my lips.
੧ਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
2 My soul boasts in the LORD; let the oppressed hear and rejoice.
੨ਮੇਰੀ ਜਾਨ ਯਹੋਵਾਹ ਵਿੱਚ ਆਪਣੇ ਆਪ ਨੂੰ ਵਡਿਆਵੇਗੀ, ਦੀਨ ਲੋਕ ਸੁਣ ਕੇ ਆਨੰਦ ਹੋਣਗੇ।
3 Magnify the LORD with me; let us exalt His name together.
੩ਮੇਰੇ ਨਾਲ ਮਿਲ ਕੇ ਯਹੋਵਾਹ ਦੀ ਵਡਿਆਈ ਕਰੋ, ਰਲ ਮਿਲ ਕੇ ਅਸੀਂ ਉਹ ਦੇ ਨਾਮ ਨੂੰ ਮੁਬਾਰਕ ਆਖੀਏ।
4 I sought the LORD, and He answered me; He delivered me from all my fears.
੪ਮੈਂ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਅਤੇ ਮੇਰੇ ਸਾਰੇ ਡਰ ਤੋਂ ਮੈਨੂੰ ਛੁਡਾਇਆ।
5 Those who look to Him are radiant with joy; their faces shall never be ashamed.
੫ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।
6 This poor man called out, and the LORD heard him; He saved him from all his troubles.
੬ਇਸ ਮਸਕੀਨ ਨੇ ਪੁਕਾਰਿਆ ਅਤੇ ਯਹੋਵਾਹ ਨੇ ਸੁਣਿਆ, ਅਤੇ ਉਹ ਦੇ ਸਾਰਿਆਂ ਦੁੱਖਾਂ ਤੋਂ ਉਹ ਨੂੰ ਬਚਾਇਆ।
7 The angel of the LORD encamps around those who fear Him, and he delivers them.
੭ਯਹੋਵਾਹ ਦਾ ਦੂਤ ਉਸ ਤੋਂ ਸਾਰੇ ਡਰਨ ਵਾਲਿਆ ਦੇ ਦੁਆਲੇ ਡੇਰਾ ਲਾਉਂਦਾ ਹੈ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੰਦਾ ਹੈ।
8 Taste and see that the LORD is good; blessed is the man who takes refuge in Him!
੮ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 Fear the LORD, you His saints, for those who fear Him lack nothing.
੯ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
10 Young lions go lacking and hungry, but those who seek the LORD lack no good thing.
੧੦ਸ਼ੇਰ ਬੱਚਿਆਂ ਨੂੰ ਘਾਟਾ ਪੈਂਦਾ ਅਤੇ ਭੁੱਖ ਲੱਗਦੀ ਹੈ, ਪਰ ਯਹੋਵਾਹ ਦੀ ਉਡੀਕ ਕਰਨ ਵਾਲਿਆਂ ਨੂੰ ਕਿਸੇ ਚੰਗੀ ਵਸਤ ਦੀ ਘਾਟ ਨਹੀਂ ਹੋਵੇਗੀ।
11 Come, children, listen to me; I will teach you the fear of the LORD.
੧੧ਬੱਚਿਓ, ਆਓ, ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈਅ ਮੰਨਣਾ ਸਿਖਾਵਾਂਗਾ।
12 Who is the man who delights in life, who desires to see good days?
੧੨ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ, ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13 Keep your tongue from evil and your lips from deceitful speech.
੧੩ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14 Turn away from evil and do good; seek peace and pursue it.
੧੪ਬਦੀ ਤੋਂ ਹੱਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।
15 The eyes of the LORD are on the righteous, and His ears are inclined to their cry.
੧੫ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।
16 But the face of the LORD is against those who do evil, to wipe out all memory of them from the earth.
੧੬ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।
17 The righteous cry out, and the LORD hears; He delivers them from all their troubles.
੧੭ਧਰਮੀ ਦੁਹਾਈ ਦਿੰਦੇ ਹਨ ਅਤੇ ਯਹੋਵਾਹ ਸੁਣਦਾ ਹੈ, ਅਤੇ ਉਹਨਾਂ ਨੂੰ ਸਾਰਿਆਂ ਦੁੱਖਾਂ ਤੋਂ ਛੁਡਾਉਂਦਾ ਹੈ।
18 The LORD is near to the brokenhearted; He saves the contrite in spirit.
੧੮ਯਹੋਵਾਹ ਟੁੱਟੇ ਦਿਲ ਵਾਲਿਆਂ ਦੇ ਨੇੜੇ ਹੈ, ਅਤੇ ਕੁਚਲਿਆਂ ਆਤਮਾਵਾਂ ਵਾਲਿਆਂ ਨੂੰ ਬਚਾਉਂਦਾ ਹੈ।
19 Many are the afflictions of the righteous, but the LORD delivers him from them all.
੧੯ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ।
20 He protects all his bones; not one of them will be broken.
੨੦ਉਹ ਉਸ ਦੀਆਂ ਸਾਰੀਆਂ ਹੱਡੀਆਂ ਦਾ ਰਾਖ਼ਾ ਹੈ, ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਤੋੜੀ ਜਾਂਦੀ।
21 Evil will slay the wicked, and the haters of the righteous will be condemned.
੨੧ਬੁਰਿਆਈ ਦੁਸ਼ਟਾਂ ਨੂੰ ਮਾਰ ਸੁੱਟੇਗੀ, ਅਤੇ ਧਰਮੀ ਤੋਂ ਘਿਣ ਕਰਨ ਵਾਲੇ ਦੋਸ਼ੀ ਠਹਿਰਨਗੇ।
22 The LORD redeems His servants, and none who take refuge in Him will be condemned.
੨੨ਯਹੋਵਾਹ ਆਪਣੇ ਸੇਵਕਾਂ ਦੀ ਜਾਨ ਨੂੰ ਮੁੱਲ ਦੇ ਕੇ ਛੁਡਾਉਂਦਾ ਹੈ, ਅਤੇ ਉਸ ਦੇ ਸਾਰੇ ਸ਼ਰਨਾਰਥੀਆਂ ਵਿੱਚੋਂ ਕੋਈ ਵੀ ਦੋਸ਼ੀ ਨਹੀਂ ਠਹਿਰੇਗਾ।