< Psalms 52 >

1 For the choirmaster. A Maskil of David. After Doeg the Edomite went to Saul and told him, “David has gone to the house of Ahimelech.” Why do you boast of evil, O mighty man? The loving devotion of God endures all day long.
ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ। ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
2 Your tongue devises destruction like a sharpened razor, O worker of deceit.
ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
3 You love evil more than good, falsehood more than speaking truth.
ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
4 You love every word that devours, O deceitful tongue.
ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5 Surely God will bring you down to everlasting ruin; He will snatch you up and tear you away from your tent; He will uproot you from the land of the living.
ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
6 The righteous will see and fear; they will mock the evildoer, saying,
ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
7 “Look at the man who did not make God his refuge, but trusted in the abundance of his wealth and strengthened himself by destruction.”
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8 But I am like an olive tree flourishing in the house of God; I trust in the loving devotion of God forever and ever.
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9 I will praise You forever, because You have done it. I will wait on Your name— for it is good— in the presence of Your saints.
ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।

< Psalms 52 >