< Psalms 70 >
1 For the choirmaster. Of David. To bring remembrance. Make haste, O God, to deliver me! Hurry, O LORD, to help me!
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ। ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
2 May those who seek my life be ashamed and confounded; may those who wish me harm be repelled and humiliated.
੨ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
3 May those who say, “Aha, aha!” retreat because of their shame.
੩ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
4 May all who seek You rejoice and be glad in You; may those who love Your salvation always say, “Let God be magnified!”
੪ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
5 But I am poor and needy; hurry to me, O God. You are my help and my deliverer; O LORD, do not delay.
੫ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।