< Ruth 4 >

1 Meanwhile, Boaz went to the gate and sat down there. Soon the kinsman-redeemer of whom he had spoken came along, and Boaz said, “Come over here, my friend, and sit down.” So he went over and sat down.
ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ। ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ! ਇੱਥੇ ਆ ਅਤੇ ਇੱਕ ਪਾਸੇ ਬੈਠ,” ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ।
2 Then Boaz took ten of the elders of the city and said, “Sit here,” and they did so.
ਤਦ ਬੋਅਜ਼ ਨੇ ਨਗਰ ਦੇ ਦਸ ਬਜ਼ੁਰਗਾਂ ਨੂੰ ਸੱਦਿਆ ਅਤੇ ਕਿਹਾ, ਇੱਥੇ ਬੈਠੋ, ਤਾਂ ਉਹ ਬੈਠ ਗਏ।
3 And he said to the kinsman-redeemer, “Naomi, who has returned from the land of Moab, is selling the piece of land that belonged to our brother Elimelech.
ਤਦ ਉਹ ਨੇ ਉਸ ਛੁਡਾਉਣ ਵਾਲੇ ਨੂੰ ਕਿਹਾ, “ਨਾਓਮੀ ਜਿਹੜੀ ਮੋਆਬ ਦੇ ਦੇਸ ਤੋਂ ਮੁੜ ਆਈ ਹੈ, ਉਹ ਜ਼ਮੀਨ ਦਾ ਇੱਕ ਹਿੱਸਾ ਵੇਚਣਾ ਚਾਹੁੰਦੀ ਹੈ ਜੋ ਸਾਡੇ ਭਰਾ ਅਲੀਮਲਕ ਦਾ ਸੀ।
4 I thought I should inform you that you may buy it back in the presence of those seated here and in the presence of the elders of my people. If you want to redeem it, do so. But if you will not redeem it, tell me so I may know, because there is no one but you to redeem it, and I am next after you.” “I will redeem it,” he replied.
ਇਸ ਲਈ ਮੈਂ ਸੋਚਿਆ ਕਿ ਤੇਰੇ ਕੰਨ ਵਿੱਚ ਇਹ ਗੱਲ ਪਾਵਾਂ, ਤਾਂ ਜੋ ਤੂੰ ਹੁਣ ਇਨ੍ਹਾਂ ਲੋਕਾਂ ਦੇ ਸਾਹਮਣੇ ਜੋ ਬੈਠੇ ਹਨ ਅਤੇ ਮੇਰੇ ਕੁਲ ਦੇ ਬਜ਼ੁਰਗਾਂ ਦੇ ਸਾਹਮਣੇ ਉਹ ਨੂੰ ਖਰੀਦ ਲੈ ਅਤੇ ਜੇ ਤੂੰ ਉਹ ਨੂੰ ਛੁਡਾਉਣਾ ਹੈ ਤਾਂ ਛੁਡਾ ਲੈ, ਅਤੇ ਜੇ ਤੂੰ ਨਾ ਛੁਡਾਉਣਾ ਚਾਹੇਂ ਤਾਂ ਮੈਨੂੰ ਦੱਸ ਦੇ, ਤਾਂ ਜੋ ਮੈਨੂੰ ਵੀ ਖ਼ਬਰ ਹੋਵੇ, ਕਿਉਂਕਿ ਤੇਰੇ ਬਿਨ੍ਹਾਂ ਹੋਰ ਕੋਈ ਨਹੀਂ ਛੁਡਾ ਸਕਦਾ ਅਤੇ ਤੇਰੇ ਬਾਅਦ ਮੈਂ ਹਾਂ।” ਉਸ ਨੇ ਕਿਹਾ, “ਮੈਂ ਛੁਡਾਵਾਂਗਾ।”
5 Then Boaz said, “On the day you buy the land from Naomi and also from Ruth the Moabitess, you must also acquire the widow of the deceased in order to raise up the name of the deceased on his inheritance.”
ਤਦ ਬੋਅਜ਼ ਨੇ ਕਿਹਾ, “ਜਿਸ ਦਿਨ ਤੂੰ ਉਹ ਜ਼ਮੀਨ ਨਾਓਮੀ ਦੇ ਹੱਥੋਂ ਖ਼ਰੀਦ ਲਵੇਂ ਤਾਂ ਉਸੇ ਦਿਨ ਤੈਨੂੰ ਉਸ ਮਰੇ ਹੋਏ ਦੀ ਵਿਧਵਾ ਮੋਆਬਣ ਰੂਥ ਤੋਂ ਵੀ ਮੁੱਲ ਲੈਣੀ ਪਵੇਗੀ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ।”
6 The kinsman-redeemer replied, “I cannot redeem it myself, or I would jeopardize my own inheritance. Take my right of redemption, because I cannot redeem it.”
ਤਦ ਉਸ ਛੁਡਾਉਣ ਵਾਲੇ ਨੇ ਕਿਹਾ, “ਫਿਰ ਤਾਂ ਮੈਂ ਉਸ ਨੂੰ ਨਹੀਂ ਛੁਡਾ ਸਕਦਾ, ਅਜਿਹਾ ਨਾ ਹੋਵੇ ਕਿ ਮੈਂ ਆਪਣੀ ਜਾਇਦਾਦ ਖ਼ਰਾਬ ਕਰ ਬੈਠਾਂ। ਇਸ ਲਈ ਮੇਰੇ ਛੁਡਾਉਣ ਦਾ ਹੱਕ ਤੂੰ ਹੀ ਲੈ ਲੈ, ਕਿਉਂਕਿ ਮੈਂ ਉਸ ਨੂੰ ਨਹੀਂ ਛੁਡਾ ਸਕਦਾ।”
7 Now in former times in Israel, concerning the redemption or exchange of property, to make any matter legally binding a man would remove his sandal and give it to the other party, and this was a confirmation in Israel.
ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।
8 So the kinsman-redeemer removed his sandal and said to Boaz, “Buy it for yourself.”
ਤਦ ਉਸ ਛੁਡਾਉਣ ਵਾਲੇ ਨੇ ਬੋਅਜ਼ ਨੂੰ ਕਿਹਾ, “ਤੂੰ ਹੀ ਉਹ ਨੂੰ ਖਰੀਦ ਲੈ ਅਤੇ ਉਸ ਨੇ ਆਪਣੀ ਜੁੱਤੀ ਲਾਹ ਦਿੱਤੀ।”
9 At this, Boaz said to the elders and all the people, “You are witnesses today that I am buying from Naomi all that belonged to Elimelech, Chilion, and Mahlon.
ਤਦ ਬੋਅਜ਼ ਨੇ ਸਾਰੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਕਿਹਾ, “ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋਏ ਹੋ ਕਿ ਮੈਂ ਅਲੀਮਲਕ ਅਤੇ ਕਿਲਓਨ ਅਤੇ ਮਹਿਲੋਨ ਦਾ ਸਭ ਕੁਝ ਨਾਓਮੀ ਦੇ ਹੱਥੋਂ ਖਰੀਦ ਲਿਆ ਹੈ।
10 Moreover, I have acquired Ruth the Moabitess, Mahlon’s widow, as my wife, to raise up the name of the deceased through his inheritance, so that his name will not disappear from among his brothers or from the gate of his home. You are witnesses today.”
੧੦ਨਾਲੇ ਮੈਂ ਮਹਿਲੋਨ ਦੀ ਵਿਧਵਾ, ਮੋਆਬਣ ਰੂਥ ਨੂੰ ਵੀ ਮੁੱਲ ਲੈ ਲਿਆ ਕਿ ਉਹ ਮੇਰੀ ਪਤਨੀ ਬਣੇ ਤਾਂ ਜੋ ਉਸ ਮਰੇ ਹੋਏ ਦਾ ਨਾਮ ਉਸ ਦੀ ਜਾਇਦਾਦ ਵਿੱਚ ਬਣਿਆ ਰਹੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਮਰੇ ਹੋਏ ਦਾ ਨਾਮ ਉਸ ਦੇ ਭਰਾਵਾਂ ਅਤੇ ਉਸ ਦੇ ਸਥਾਨ ਤੇ ਫਾਟਕਾਂ ਤੋਂ ਮਿੱਟ ਜਾਵੇ। ਤੁਸੀਂ ਅੱਜ ਦੇ ਦਿਨ ਦੇ ਗਵਾਹ ਹੋ।”
11 “We are witnesses,” said the elders and all the people at the gate. “May the LORD make the woman entering your home like Rachel and Leah, who together built up the house of Israel. May you be prosperous in Ephrathah and famous in Bethlehem.
੧੧ਤਦ ਸਾਰਿਆਂ ਲੋਕਾਂ ਨੇ ਜੋ ਫਾਟਕ ਉੱਤੇ ਸਨ ਅਤੇ ਉਨ੍ਹਾਂ ਬਜ਼ੁਰਗਾਂ ਨੇ ਕਿਹਾ, “ਅਸੀਂ ਗਵਾਹ ਹਾਂ। ਯਹੋਵਾਹ ਇਸ ਇਸਤਰੀ ਨੂੰ ਜੋ ਤੇਰੇ ਘਰ ਵਿੱਚ ਆਈ ਹੈ, ਰਾਖ਼ੇਲ ਅਤੇ ਲੇਆਹ ਵਰਗੀ ਕਰੇ, ਜਿਨ੍ਹਾਂ ਦੋਹਾਂ ਨੇ ਇਸਰਾਏਲ ਦਾ ਘਰ ਬਣਾਇਆ। ਤੂੰ ਅਫਰਾਥਾਹ ਵਿੱਚ ਵੀਰਤਾ ਕਰੇਂ ਅਤੇ ਬੈਤਲਹਮ ਵਿੱਚ ਤੇਰਾ ਨਾਮ ਉੱਚਾ ਹੋਵੇ।
12 And may your house become like the house of Perez, whom Tamar bore to Judah, because of the offspring the LORD will give you by this young woman.”
੧੨ਤੇਰਾ ਟੱਬਰ, ਜੋ ਯਹੋਵਾਹ ਤੈਨੂੰ ਇਸ ਇਸਤਰੀ ਦੇ ਦੁਆਰਾ ਦੇਵੇਗਾ ਪਰਸ ਦੇ ਟੱਬਰ ਵਰਗਾ ਹੋਵੇ, ਜਿਸ ਨੂੰ ਤਾਮਾਰ ਯਹੂਦਾਹ ਦੇ ਲਈ ਜਣੀ।”
13 So Boaz took Ruth, and she became his wife. And when he had relations with her, the LORD enabled her to conceive, and she gave birth to a son.
੧੩ਤਦ ਬੋਅਜ਼ ਨੇ ਰੂਥ ਨੂੰ ਵਿਆਹ ਲਿਆ, ਉਹ ਉਸ ਦੀ ਪਤਨੀ ਹੋ ਗਈ। ਜਦ ਉਸ ਨੇ ਉਹ ਦੇ ਨਾਲ ਸੰਗ ਕੀਤਾ ਤਾਂ ਯਹੋਵਾਹ ਨੇ ਉਹ ਨੂੰ ਗਰਭ ਦੀ ਅਸੀਸ ਦਿੱਤੀ ਅਤੇ ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ।
14 Then the women said to Naomi, “Blessed be the LORD, who has not left you this day without a kinsman-redeemer. May his name become famous in Israel.
੧੪ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, “ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ,
15 He will renew your life and sustain you in your old age. For your daughter-in-law, who loves you and is better to you than seven sons, has given him birth.”
੧੫ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।”
16 And Naomi took the child, placed him on her lap, and became a nurse to him.
੧੬ਤਦ ਨਾਓਮੀ ਨੇ ਉਸ ਬੱਚੇ ਨੂੰ ਚੁੱਕ ਕੇ ਆਪਣੀ ਗੋਦ ਵਿੱਚ ਲੈ ਲਿਆ ਅਤੇ ਉਹ ਦੀ ਦਾਈ ਬਣੀ।
17 The neighbor women said, “A son has been born to Naomi,” and they named him Obed. He became the father of Jesse, the father of David.
੧੭ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ “ਨਾਓਮੀ ਦੇ ਲਈ ਪੁੱਤਰ ਜੰਮਿਆ ਹੈ” ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।
18 Now these are the generations of Perez: Perez was the father of Hezron,
੧੮ਪਰਸ ਦੀ ਕੁਲਪੱਤ੍ਰੀ ਇਹ ਹੈ, ਪਰਸ ਤੋਂ ਹਸਰੋਨ ਜੰਮਿਆ,
19 Hezron was the father of Ram, Ram was the father of Amminadab,
੧੯ਹਸਰੋਨ ਤੋਂ ਰਾਮ ਜੰਮਿਆ, ਰਾਮ ਤੋਂ ਅੰਮੀਨਾਦਾਬ ਜੰਮਿਆ
20 Amminadab was the father of Nahshon, Nahshon was the father of Salmon,
੨੦ਅਤੇ ਅੰਮੀਨਾਦਾਬ ਤੋਂ ਨਹਿਸ਼ੋਨ ਜੰਮਿਆ, ਨਹਸ਼ੋਨ ਤੋਂ ਸਲਮੋਨ ਜੰਮਿਆ
21 Salmon was the father of Boaz, Boaz was the father of Obed,
੨੧ਅਤੇ ਸਲਮੋਨ ਤੋਂ ਬੋਅਜ਼ ਜੰਮਿਆ, ਬੋਅਜ਼ ਤੋਂ ਓਬੇਦ ਜੰਮਿਆ
22 Obed was the father of Jesse, and Jesse was the father of David.
੨੨ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।

< Ruth 4 >