< Song of Solomon 1 >

1 This is Solomon’s Song of Songs.
ਸੁਲੇਮਾਨ ਦਾ ਸਰੇਸ਼ਟ ਗੀਤ।
2 Let him kiss me with the kisses of his mouth! For your love is more delightful than wine.
ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
3 The fragrance of your perfume is pleasing; your name is like perfume poured out. No wonder the maidens adore you.
ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
4 Take me away with you—let us hurry! May the king bring me to his chambers. We will rejoice and delight in you; we will praise your love more than wine. It is only right that they adore you.
ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5 I am dark, yet lovely, O daughters of Jerusalem, like the tents of Kedar, like the curtains of Solomon.
ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
6 Do not stare because I am dark, for the sun has gazed upon me. My mother’s sons were angry with me; they made me a keeper of the vineyards, but my own vineyard I have neglected.
ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ। ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
7 Tell me, O one I love, where do you pasture your sheep? Where do you rest them at midday? Why should I be like a veiled woman beside the flocks of your companions?
ਮੈਨੂੰ ਦੱਸ, ਹੇ ਮੇਰੇ ਪ੍ਰਾਣ ਪਿਆਰੇ, ਤੂੰ ਕਿੱਥੇ ਇੱਜੜ ਚਾਰਦਾ ਤੇ ਦੁਪਹਿਰ ਦੇ ਵੇਲੇ ਕਿੱਥੇ ਬਿਠਾਉਂਦਾ ਹੈ? ਮੈਂ ਕਿਉਂ ਘੁੰਡ ਵਾਲੀ ਵਾਂਗੂੰ ਤੇਰੇ ਸਾਥੀਆਂ ਦੇ ਇੱਜੜਾਂ ਦੇ ਕੋਲ ਹੋਵਾਂ?
8 If you do not know, O fairest of women, follow the tracks of the flock, and graze your young goats near the tents of the shepherds.
ਹੇ ਇਸਤਰੀਆਂ ਵਿੱਚੋਂ ਰੂਪਵੰਤੀਏ, ਜੇ ਤੂੰ ਨਹੀਂ ਜਾਣਦੀ ਤਾਂ ਤੂੰ ਇੱਜੜ ਦੀ ਪੈੜ ਉੱਤੇ ਚੱਲੀ ਜਾ ਅਤੇ ਆਪਣੀਆਂ ਮੇਮਣੀਆਂ ਨੂੰ ਆਜੜੀਆਂ ਦੇ ਵਸੇਬਿਆਂ ਕੋਲ ਚਾਰ।
9 I compare you, my darling, to a mare among Pharaoh’s chariots.
ਹੇ ਮੇਰੀ ਪ੍ਰੀਤਮਾ, ਮੈਂ ਤੇਰੀ ਤੁਲਨਾ ਫ਼ਿਰਊਨ ਦੇ ਰਥਾਂ ਵਿੱਚ ਜੋਹੀ ਹੋਈ ਘੋੜੀ ਨਾਲ ਕੀਤੀ ਹੈ ।
10 Your cheeks are beautiful with ornaments, your neck with strings of jewels.
੧੦ਤੇਰੀਆਂ ਗੱਲ੍ਹਾਂ ਬਾਲ਼ੀਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮੋਤੀਆਂ ਦੀ ਮਾਲਾ ਨਾਲ।
11 We will make you ornaments of gold, studded with beads of silver.
੧੧ਅਸੀਂ ਤੇਰੇ ਲਈ ਸੋਨੇ ਦੇ ਹਾਰ ਚਾਂਦੀ ਦੇ ਫੁੱਲਾਂ ਨਾਲ ਬਣਾਵਾਂਗੇ।
12 While the king was at his table, my perfume spread its fragrance.
੧੨ਜਦ ਤੱਕ ਰਾਜਾ ਆਪਣੀ ਮੇਜ਼ ਤੇ ਸੀ, ਮੇਰੇ ਜਟਾ-ਮਾਸੀ ਅਤਰ ਦੀ ਸੁੰਗਧ ਫੈਲਦੀ ਰਹੀ।
13 My beloved is to me a sachet of myrrh resting between my breasts.
੧੩ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14 My beloved is to me a cluster of henna blossoms in the vineyards of En-gedi.
੧੪ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
15 How beautiful you are, my darling! Oh, how very beautiful! Your eyes are like doves.
੧੫ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
16 How handsome you are, my beloved! Oh, how delightful! The soft grass is our bed.
੧੬ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
17 The beams of our house are cedars; our rafters are fragrant firs.
੧੭ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।

< Song of Solomon 1 >